ਸਕੂਲ ਬੱਸ ਹਾਦਸੇ ਦਾ ਸ਼ਿਕਾਰ, ਦੇਖੋ ਕਿਵੇਂ ਹੋੲੀ 4 ਸਾਲਾ ਮਾਸੂਮ ਬੱਚੇ ਦੀ ਮੌਤ ..

ਸਕੂਲ ਬੱਸ ਹਾਦਸੇ ਦਾ ਸ਼ਿਕਾਰ, ਦੇਖੋ ਕਿਵੇਂ ਹੋੲੀ 4 ਸਾਲਾ ਮਾਸੂਮ ਬੱਚੇ ਦੀ ਮੌਤ ..

 

ਮੁਹਾਲੀ: ਖਰੜ-ਮੋਰਿੰਡਾ ਸੜਕ ‘ਤੇ ਪਿੰਡ ਭਾਗੋਮਾਜਰਾ ਨੇੜੇ ਪ੍ਰਾਈਵੇਟ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋਈ ਹੈ। ਇਸ ਹਾਦਸੇ ‘ਚ ਇੱਕ ਬੱਚੇ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ 4 ਹੋਰ ਜ਼ਖ਼ਮੀ ਹੋਏ ਹਨ। ਚਸ਼ਮਦੀਦਾਂ ਮੁਤਾਬਕ ਤੇਜ਼ ਰਫ਼ਤਾਰ ਹੋਣ ਕਾਰਨ ਬੱਸ ਤੇ ਟੈਂਪੂ ਦੀ ਜਬਰਦਸਤ ਟੱਕਰ ਹੋਈ ਹੈ। ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਤੁਰੰਤ ਐਂਬੂਲੈਂਸ ਨੂੰ ਫੋਨ ਕੀਤਾ ਤੇ ਬੱਚਿਆਂ ਨੂੰ ਬੱਸ ‘ਚੋਂ ਬਾਹਰ ਕੱਢਿਆ। ਘਟਨਾ ਤੋਂ ਥੋੜ੍ਹੇ ਸਮੇਂ ਬਾਅਦ ਵੀ ਪੁਲਿਸ ਮੌਕੇ ‘ਤੇ ਪਹੁੰਚ ਗਈ। PunjabKesariਪੁਲਿਸ ਵੱਲੋਂ ਜ਼ਖ਼ਮੀ ਬੱਚਿਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਡਾਕਟਰਾਂ ਮੁਤਾਬਕ ਬੱਚੇ ਜ਼ਖਮੀ ਜ਼ਰੂਰ ਹਨ ਪਰ ਕੋਈ ਵੀ ਬੱਚਾ ਗੰਭੀਰ ਨਹੀਂ। ਉਨ੍ਹਾਂ ਕਿਹਾ ਕਿ ਜਲਦ ਹੀ ਜ਼ਖਮੀ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ। ਜ਼ਖਮੀ ਬੱਚਿਆਂ ਨੂੰ ਖਰੜ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *