Tuesday , June 28 2022

ਅਚਾਨਕ ਦੀਵਾਲੀ ਤੋਂ ਪਹਿਲਾਂ ਇਹਨਾਂ ਲੋਕਾਂ ਦੀਆਂ ਛੁੱਟੀਆਂ ਪੰਜਾਬ ਚ ਏਥੇ ਕਰ ਦਿਤੀਆਂ ਗਈਆਂ ਇਸ ਕਾਰਨ ਰੱਦ

ਆਈ ਤਾਜ਼ਾ ਵੱਡੀ ਖਬਰ 

ਸੂਬਾ ਸਰਕਾਰ ਨੇ ਜਿਥੇ ਲੋਕਾਂ ਦੇ ਹਿੱਤਾਂ ਨੂੰ ਵੇਖਦੇ ਹੋਏ ਕਈ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਤਿਉਹਾਰਾਂ ਦੇ ਸੀਜ਼ਨ ਵਿੱਚ ਲੋਕਾਂ ਦੀ ਸੁਰੱਖਿਆ ਦਾ ਵੀ ਪੂਰਾ ਧਿਆਨ ਰੱਖਿਆ ਜਾਂਦਾ ਹੈ। ਜਿਸ ਵਾਸਤੇ ਸੂਬਾ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਕੀਤਾ ਗਿਆ ਹੈ ਤਾਂ ਜੋ ਗੈਰ ਸਮਾਜਿਕ ਅਨਸਰਾਂ ਵੱਲੋਂ ਕਿਸੇ ਵੀ ਘਟਨਾ ਨੂੰ ਅੰਜਾਮ ਨਾ ਦਿੱਤਾ ਜਾ ਸਕੇ। ਉਥੇ ਹੀ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਵਾਲਾ ਮਾਹੌਲ ਬਣਾ ਕੇ ਰੱਖਣ ਵਾਸਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉੱਥੇ ਹੀ ਵੱਖ-ਵੱਖ ਜ਼ਿਲ੍ਹਿਆਂ ਦੇ ਸਾਰੇ ਅਧਿਕਾਰੀਆਂ ਨੂੰ ਸਥਿਤੀਆਂ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਹੁਣ ਪੰਜਾਬ ਵਿੱਚ ਇਥੇ ਅਚਾਨਕ ਹੀ ਦੀਵਾਲੀ ਦੇ ਮੌਕੇ ਤੇ ਦਿੱਤੀਆਂ ਜਾਣ ਵਾਲੀਆਂ ਛੁੱਟੀਆਂ ਇਨ੍ਹਾਂ ਲੋਕਾਂ ਲਈ ਰੱਦ ਕਰ ਦਿੱਤੀਆਂ ਗਈਆਂ ਹਨ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਸ਼ਾਹੀ ਸ਼ਹਿਰ ਪਟਿਆਲਾ ਤੋਂ ਸਾਹਮਣੇ ਆਈ ਹੈ। ਜਿੱਥੇ ਪਟਿਆਲਾ ਦੇ ਮੇਅਰ ਵੱਲੋਂ ਦੀਵਾਲੀ ਦੇ ਮੌਕੇ ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੀ ਛੁੱਟੀ 3 ਨਵੰਬਰ ਤੋਂ 5 ਨਵੰਬਰ ਤੱਕ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਦੀਵਾਲੀ ਵਾਲੇ ਦਿਨ ਵੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕੀਤੀ ਜਾਵੇਗੀ।

ਦੀਵਾਲੀ ਦੇ ਮੌਕੇ ਤੇ ਫਾਇਰ ਬ੍ਰਿਗੇਡ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਆਪਣੀਆਂ ਟੀਮਾਂ ਨੂੰ ਪੂਰੀ ਟਰੇਨਿੰਗ ਦਿੱਤੀ ਗਈ ਹੈ, ਜਿਨ੍ਹਾਂ ਵੱਲੋਂ ਸ਼ਹਿਰ ਵਿੱਚ ਮਾਰਚ ਵੀ ਕੀਤਾ ਜਾਵੇਗਾ। ਫਾਇਰ ਬ੍ਰਿਗੇਡ ਵਿਭਾਗ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾਂ ਨੇ ਸਾਰੀ ਸਥਿਤੀ ਦਾ ਜਾਇਜ਼ਾ ਕਰਨ ਲਈ ਆਪ ਮੰਗਲਵਾਰ ਨੂੰ ਫਾਇਰ ਬ੍ਰਿਗੇਡ ਦੇ ਦਫਤਰ ਪਹੁੰਚੇ ਸਨ। ਉਥੇ ਹੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਹੈ ਕੇ ਦਿਵਾਲੀ ਦੀ ਰਾਤ ਉਹ ਵੀ ਦਫ਼ਤਰ ਵਿੱਚ ਮੌਜੂਦ ਰਹਿਣਗੇ।

ਜਿਸ ਸਦਕਾ ਸਾਰੇ ਲੋਕਾਂ ਦੀ ਸੁ-ਰੱ-ਖਿ-ਆ ਉੱਪਰ ਕਰੜੀ ਨਜ਼ਰ ਰੱਖੀ ਜਾਵੇਗੀ। ਉਹ ਖੁਦ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਦੇ ਨਾਲ ਮੌਜੂਦ ਰਹਿਣਗੇ ਅਤੇ ਉਨ੍ਹਾਂ ਦਾ ਹੌਂਸਲਾ ਵਧਾਉਣਗੇ। ਦੀਵਾਲੀ ਮੌਕੇ ਪਰੇਡ ਦੇ ਕਰਮਚਾਰੀਆਂ ਵੱਲੋਂ ਸ਼ਹਿਰ ਵਿੱਚ ਲੋਕਾਂ ਦੀ ਸੁਰੱਖਿਆ ਵਾਸਤੇ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ।