Friday , August 12 2022

ਅਚਾਨਕ ਪੰਜਾਬ ਚ ਇਹਨਾਂ ਸਟੂਡੈਂਟਾਂ ਲਈ ਆਈ ਵੱਡੀ ਖਬਰ – ਹੋ ਗਿਆ ਹੁਣ ਇਹ ਐਲਾਨ

ਹੁਣੇ ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਸੂਬਾ ਸਰਕਾਰ ਵੱਲੋਂ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦਾ ਆਦੇਸ਼ ਦਿੱਤਾ ਗਿਆ ਸੀ। ਤਾਂ ਜੋ ਬੱਚਿਆਂ ਨੂੰ ਲਗਾਤਾਰ ਪੜਾਈ ਕਰਵਾਈ ਜਾ ਸਕੇ ਅਤੇ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਵਿੱਚ ਬੱਚਿਆਂ ਦੇ ਬਿਹਤਰੀਨ ਨਤੀਜੇ ਸਾਹਮਣੇ ਆ ਸਕਣ। ਕਿਉਂਕਿ ਪਿਛਲੇ ਸਾਲ ਮਾਰਚ ਵਿੱਚ ਕਰੋਨਾ ਦੇ ਪ੍ਰਕੋਪ ਨੂੰ ਵੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ। ਪੰਜਾਬ ਅੰਦਰ ਕਰੋਨਾ ਕੇਸਾਂ ਦੀ ਸਥਿਤੀ ਉਪਰ ਕਾਬੂ ਨੂੰ ਵੇਖਦੇ ਹੋਏ ਅਕਤੂਬਰ ਤੋਂ ਸਕੂਲਾਂ ਨੂੰ ਮੁੜ ਖੋਲ੍ਹਿਆ ਗਿਆ।

ਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਸਭ ਸਕੂਲਾਂ ਦੇ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ। ਜਿਸ ਨਾਲ ਸਿੱਖਿਅਕ ਸੰਸਥਾਵਾਂ ਵਿੱਚ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਇਸ ਲਈ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਦੇ ਕਰੋਨਾ ਟੈਸਟ ਕਰਨੇ ਸ਼ੁਰੂ ਕੀਤੇ ਗਏ। ਹੁਣ ਪੰਜਾਬ ਵਿੱਚ ਇਨ੍ਹਾਂ ਸਟੂਡੈਂਟ ਆ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਕੀਤੇ ਗਏ ਐਲਾਨ ਦੀ ਖਬਰ ਸਾਹਮਣੇ ਆਈ ਹੈ। ਵੱਖ ਵੱਖ ਸਮੈਸਟਰ ਦੀਆਂ ਪ੍ਰੀਖਿਆਵਾਂ 18 ਫਰਵਰੀ ਨੂੰ ਲਈਆਂ ਜਾ ਰਹੀਆਂ ਹਨ। ਉੱਥੇ ਹੀ ਸਲਾਨਾ ਸਿਸਟਮ ਅਤੇ ਸਮੈਸਟਰ ਦੀਆਂ ਥਿਊਰੀ ਪ੍ਰੀਖਿਆਵਾਂ 26 ਫਰਵਰੀ ਨੂੰ ਹੋਣ ਵਾਲੀਆਂ ਸਨ ਜਿਨ੍ਹਾਂ ਨੂੰ ਰੱਦ ਕੀਤਾ ਗਿਆ ਹੈ। ਜੋ 31 ਮਾਰਚ ਤੋਂ ਪਹਿਲਾਂ ਹੋਣਗੀਆਂ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਆਂਨਲਾਇਨ ਪੜ੍ਹਾਈ ਹੋਣ ਤੇ ਹੁਣ ਆਨਲਾਈਨ ਪ੍ਰੀਖਿਆ ਵੀ ਆਨਲਾਈਨ ਹੀ ਲਈਆਂ ਜਾਣ। ਇਹ ਸਹੂਲਤ ਦਿਤੇ ਜਾਣ ਤੇ ਵਿਦਿਆਰਥੀਆਂ ਨੂੰ ਕਰੀਬ 394 ਰੁਪਏ ਪ੍ਰਤੀ ਪ੍ਰੀਖਿਆ ਦੇ ਹਿਸਾਬ ਨਾਲ਼ ਦੇਣੇ ਸਨ। ਹੁਣ ਵਿਦਿਆਰਥੀਆਂ ਵੱਲੋਂ ਇਸ ਫੀਸ ਲੈ ਕੇ ਵੀ ਵਿਰੋਧ ਕੀਤਾ ਜਾ ਰਿਹਾ ਹੈ।

ਕਾਲਜ ਖੋਲ੍ਹੇ ਜਾਣ ਤੇ ਪ੍ਰੀਖਿਆਵਾਂ ਆਫਲਾਈਨ ਲਏ ਜਾਣ ਦਾ ਫ਼ੈਸਲਾ ਕੀਤਾ ਗਿਆ ਸੀ। ਫਿਰ ਵਿਦਿਆਰਥੀਆਂ ਦੇ ਵਿਰੋਧ ਨੂੰ ਦੇਖਦੇ ਹੋਏ ਇਹ ਪ੍ਰੀਖਿਆਵਾਂ ਆਨਲਾਈਨ ਲੈਣ ਦਾ ਫੈਸਲਾ ਕੀਤਾ ਗਿਆ। ਪਰ ਹੁਣ ਫਿਰ ਤੋਂ ਵਿਰੋਧ ਫੀਸਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸੂਬੇ ਦੀਆਂ ਸਾਰੀਆਂ ਸੰਸਥਾਵਾਂ ਵੱਲੋਂ ਪ੍ਰੀਖਿਆਵਾਂ ਆਫਲਾਈਨ ਹੀ ਲਏ ਜਾਣ ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਹੁਣ ਫੈਸਲਾ ਸਰਕਾਰ ਉਪਰ ਛੱਡਿਆ ਗਿਆ ਹੈ। ਕਿਉ ਕੇ ਯੂਨੀਵਰਸਿਟੀ, ਤੇ ਵਿਦਿਆਰਥੀ ਆਪਣੀ ਆਪਣੀ ਜ਼ਿਦ ਤੇ ਅੜੇ ਹੋਏ ਹਨ।