ਅਚਾਨਕ ਪੰਜਾਬ ਦੇ ਇਹਨਾਂ 4 ਜਿਲ੍ਹਿਆਂ ਚ ਲਗਾ ਰਾਤ ਦਾ ਕਰਫਿਊ – ਦੇਖੋ ਪੂਰੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੁਣ ਸਭ ਪਾਸੇ ਫਿਰ ਤੋਂ ਉਛਾਲ ਵੇਖਿਆ ਜਾ ਰਿਹਾ ਹੈ। ਕਰੋਨਾ ਦੀ ਇਸ ਅਗਲੀ ਲਹਿਰ ਨੂੰ ਵੇਖਦੇ ਹੋਏ ਸਭ ਦੇਸ਼ਾਂ ਵੱਲੋਂ ਮੁੜ ਤਾਲਾ ਬੰਦੀ ਕੀਤੀ ਜਾ ਰਹੀ ਹੈ। ਜਿਸ ਨੇ ਮੁੜ ਤੋਂ ਆਪਣਾ ਪ੍ਰ-ਕੋ-ਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਕਰੋਨਾ ਦੀ ਅਗਲੀ ਲਹਿਰ ਨੇ ਫਿਰ ਤੋਂ ਸਾਰੀ ਦੁਨੀਆਂ ਨੂੰ ਪਹਿਲਾਂ ਵਾਲੀ ਸਥਿਤੀ ਵਿੱਚ ਕਰ ਦਿੱਤਾ ਹੈ। ਦੁਨੀਆ ਦੇ ਸਭ ਤੋਂ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਨੂੰ ਕਰੋਨਾ ਨੇ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ।

ਹੁਣ ਫਿਰ ਦਿਨ-ਬ-ਦਿਨ ਕਰੋਨਾ ਕੇਸਾਂ ਵਿਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਭਾਰਤ ਵਿੱਚ ਵੀ ਪਿਛਲੇ ਕੁਝ ਦਿਨਾਂ ਤੋਂ ਫਿਰ ਕਰੋਨਾ ਕੇਸਾਂ ਵਿਚ ਭਾਰੀ ਵਾਧਾ ਨਜ਼ਰ ਆ ਰਿਹਾ ਹੈ। ਜਿੱਥੇ ਕਰੋਨਾ ਦੇ ਵਧਦੇ ਕੇਸਾਂ ਨੂੰ ਦੇਖ ਕੇ ਸਰਕਾਰ ਵੱਲੋਂ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਅੱਜ ਪੰਜਾਬ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ, ਸੂਬੇ ਦੇ ਕਈ ਜ਼ਿਲਿਆਂ ਅੰਦਰ ਰਾਤ ਦੇ ਸਮੇਂ ਕਰਫਿਊ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਹੁਣ ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੋਂ ਬਾਅਦ ਪੰਜਾਬ ਦੇ ਇਸ ਜਿਲ੍ਹੇ ਚ ਵੀ ਕਰਫਿਊ ਲਗਾਉਣ ਦਾ ਐਲਾਨ ਹੋ ਗਿਆ ਹੈ।

ਜਿੱਥੇ ਕਰੋਨਾ ਦੇ ਵਧੇ ਹੋਏ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਜਲੰਧਰ , ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਦੇ ਡੀ ਸੀ ਵੱਲੋਂ ਜਿਲ੍ਹਿਆਂ ਅੰਦਰ ਰਾਤ ਦੇ ਸਮੇਂ ਕਰਫਿਊ ਲਗਾਉਣ ਦੇ ਆਦੇਸ਼ ਲਾਗੂ ਕਰ ਦਿੱਤੇ ਗਏ ਹਨ। ਉਥੇ ਹੀ ਹੁਣ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਤੋਂ ਬਾਅਦ ਦੋਆਬੇ ਖ਼ੇਤਰ ਦੇ ਕਪੂਰਥਲਾ ਜ਼ਿਲ੍ਹੇ ’ਚ ਵੀ ਰਾਤ ਦਾ ਕਰਫ਼ਿਊ ਲਗਾਉਣ ਦੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁਕਮ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਗਏ ਰਾਤ ਦੇ ਕਰਫ਼ਿਊ ਸੰਬੰਧੀ ਆਦੇਸ਼ ਉਨ੍ਹਾਂ ਫੈਕਟਰੀਆਂ ਦੇ ਕਰਮਚਾਰੀਆਂ ਉਪਰ ਲਾਗੂ ਨਹੀਂ ਹੋਣਗੇ ਜਿਹੜੇ 24 ਘੰਟੇ ਸ਼ਿਫਟਾਂ ਵਿਚ ਕੰਮ ਕਰਦੇ ਹਨ,

ਜਾਂ ਮੈਡੀਕਲ ਐਮਰਜੈਂਸੀ ਦੇ ਕੇਸਾਂ ਉੱਪਰ ਨੈਸ਼ਨਲ ਹਾਈਵੇਅ ’ਤੇ ਹੋ ਰਹੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਰਾਹੀਂ ਯਾਤਰਾ ਕਰਨ ਉਪਰੰਤ ਵਾਪਸ ਆਉਣ ਜਾਣਗੇ। ਉਨ੍ਹਾਂ ਸਭ ਕਰਮਚਾਰੀਆਂ ਨੂੰ ਰਾਤ ਦੇ ਇਸ ਕਰਫਿਊ ਤੋਂ ਰਾਹਤ ਦਿੱਤੀ ਗਈ ਹੈ। ਕਪੂਰਥਲਾ ਜ਼ਿਲ੍ਹਾ ਮੈਜਿਸਟ੍ਰੇਟ ਨੇ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦਾ ਕਰਫ਼ਿਊ ਲਗਾਉਣ ਦਾ ਐਲਾਨ ਕੀਤਾ ਹੈ,ਜੋ ਕਿ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਜ਼ਿਲੇ ਦੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।