Monday , November 29 2021

ਅਚਾਨਕ ਵਧੇ ਕੋਰੋਨਾ ਕੇਸਾਂ ਕਰਕੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਪਿਛਲੇ ਸਾਲ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਵਿਸ਼ਵ ਵਿੱਚ ਕੋਈ ਵੀ ਦੇਸ਼ ਦੇ ਪ੍ਰ-ਕੋ-ਪ ਤੋਂ ਨਹੀਂ ਬਚ ਸਕਿਆ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਕਾਰਨ ਮੁੜ ਤੋਂ ਤਾਲਾ ਬੰਦੀ ਕੀਤੀ ਗਈ ਹੈ। ਜਿਸ ਨਾਲ ਇਸ ਤਰ੍ਹਾਂ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਇਸ ਲਈ ਬਹੁਤ ਸਾਰੀਆਂ ਸਰਕਾਰਾਂ ਵੱਲੋਂ ਹਵਾਈ ਆਵਾਜਾਈ ਨੂੰ ਪੂਰੀ ਤਰ੍ਹਾਂ ਠੱਪ ਕੀਤਾ ਗਿਆ ਹੈ। ਉਥੇ ਹੀ ਦੂਸਰੇ ਦੇਸ਼ ਤੋਂ ਆਉਣ ਵਾਲੇ ਵਿਦੇਸ਼ੀਆਂ ਦਾ ਵੀ ਕਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਕਾਂਤ ਵਾਸ ਕਰਨ ਦਾ ਵੀ ਆਦੇਸ਼ ਦਿੱਤਾ ਗਿਆ ਹੈ।

ਆਏ ਦਿਨ ਵਧਣ ਵਾਲੇ ਕਰੋਨਾ ਕੇਸਾਂ ਕਾਰਨ ਸਾਰੀ ਦੁਨੀਆਂ ਫਿਰ ਤੋਂ ਚਿੰ-ਤਾ ਵਿੱਚ ਹੈ। ਹੁਣ ਪੰਜਾਬ ਅੰਦਰ ਸਕੂਲਾਂ ਵਿੱਚ ਅਚਾਨਕ ਵਧੇ ਕਰੋਨਾ ਕੇਸਾਂ ਕਾਰਨ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਭਰ ਦੇ ਬਹੁਤ ਸਾਰੇ ਸਕੂਲਾਂ ਵਿਚ ਅਧਿਆਪਕਾਂ ਅਤੇ ਬੱਚਿਆਂ ਦੇ ਕਰੋਨਾ ਤੋਂ ਪੌਜੇਟਿਵ ਹੋਣ ਦੀਆਂ ਖ਼ਬਰਾਂ ਲਗਾ ਤਾਰ ਪਿਛਲੇ ਕੁਝ ਸਮੇਂ ਤੋਂ ਸਾਹਮਣੇ ਆ ਰਹੀਆਂ ਹਨ। ਜਿਸ ਨਾਲ ਬੱਚਿਆਂ ਦੇ ਮਾਪਿਆਂ ਵਿਚਕਾਰ ਇਕ ਡ-ਰ ਪੈਦਾ ਹੋ ਗਿਆ ਹੈ। ਉੱਥੇ ਹੀ ਸੂਬੇ ਅੰਦਰ ਪਹਿਲਾਂ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਸੀ।

ਸੂਬੇ ਦੇ ਬਹੁਤ ਸਾਰੇ ਸਕੂਲਾਂ ਵਿੱਚ ਕਰੋਨਾ ਦੇ ਕੇਸ ਮੁੜ ਤੋਂ ਸਾਹਮਣੇ ਆਉਣ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਾਰੇ ਸਕੂਲਾਂ ਵਿੱਚ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਸਰਕਾਰ ਵੱਲੋਂ ਸਕੂਲਾਂ ਅੰਦਰ ਮੁੜ ਤੋਂ ਗਾਈਡ ਲਾਈਨ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਸਕੂਲਾਂ ਵਿੱਚ ਸਾਰੇ ਸਟਾਫ ਦੇ ਕਰੋਨਾ ਟੈਸਟ ਲਾਜ਼ਮੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸਕੂਲਾਂ ਅੰਦਰ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਸਕੂਲਾਂ ਵਿੱਚ ਹਰ ਕਲਾਸ ਵਿੱਚ 10 ਤੋਂ 12 ਵਿਦਿਆਰਥੀਆਂ ਨੂੰ ਬਠਾਉਣ ਦਾ ਆਦੇਸ਼ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤਾ ਗਿਆ ਹੈ।

ਪਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਇੱਕ ਅਧਿਆਪਕ ਨੂੰ ਨੋਡਲ ਅਧਿਕਾਰੀ, ਹਰ ਕਲਾਸ ਵਿੱਚ ਇੱਕ ਵਿਦਿਆਰਥੀ ਨੂੰ ਮਨੀਟਰ ਨਿਯੁਕਤ ਕੀਤਾ ਜਾਵੇਗਾ ਜੋ ਕਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਨਿਗਰਾਨੀ ਕਰ ਸਕੇ। ਇਸ ਤਰਾਂ ਹੀ ਸਕੂਲਾਂ ਵਿਚ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਮਾਸਕ ਪਾਉਣ ਅਤੇ ਸੋਸ਼ਲ ਡਿਸਟੈਂਸ ਰੱਖਣ ਅਤੇ ਹੈਂਡ ਸੈਨੇ ਟਾਈਜ਼ਰ ਕਰਨ , ਵਰਗੇ ਨਿਰਦੇਸ਼ਾਂ ਤੇ ਨਿਗਰਾਨੀ ਰੱਖਣ ਦਾ ਹੁਕਮ ਵੀ ਲਾਗੂ ਕੀਤਾ ਗਿਆ ਹੈ।