Thursday , August 5 2021

ਅਚਾਨਕ ਵਧੇ ਕੋਰੋਨਾ ਕੇਸਾਂ ਦਾ ਕਰਕੇ ਇਥੇ 14 ਮਾਰਚ ਤੱਕ ਲਗਾਤਾ ਰਾਤ ਦਾ ਕਰਫਿਊ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਸਭ ਪਾਸੇ ਫਿਰ ਤੋਂ ਉਛਾਲ ਵੇਖਿਆ ਜਾ ਰਿਹਾ ਹੈ। ਕਰੋਨਾ ਦੀ ਇਸ ਅਗਲੀ ਲਹਿਰ ਨੂੰ ਵੇਖਦੇ ਹੋਏ ਸਭ ਦੇਸ਼ਾਂ ਵੱਲੋਂ ਮੁੜ ਤਾਲਾ ਬੰਦੀ ਕੀਤੀ ਜਾ ਰਹੀ ਹੈ। ਜਿਸ ਨੇ ਮੁੜ ਤੋਂ ਆਪਣਾ ਪ੍ਰ-ਕੋ-ਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਬ੍ਰਿਟੇਨ ਵਿੱਚ ਵੀ ਮਿਲਣ ਵਾਲੇ ਕਰੋਨਾ ਦੇ ਨਵੇ ਸਟਰੇਨ ਨੇ ਕਈ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਕਰੋਨਾ ਦੀ ਅਗਲੀ ਲਹਿਰ ਨੇ ਫਿਰ ਤੋਂ ਸਾਰੀ ਦੁਨੀਆਂ ਨੂੰ ਪਹਿਲਾਂ ਵਾਲੀ ਸਥਿਤੀ ਵਿੱਚ ਕਰ ਦਿੱਤਾ ਹੈ।

ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਕਰੋਨਾ ਨੇ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ। ਪਰ ਫਿਰ ਵੀ ਦਿਨ ਬ ਦਿਨ ਕਰੋਨਾ ਕੇਸਾਂ ਵਿਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਭਾਰਤ ਵਿੱਚ ਵੀ ਪਿਛਲੇ ਕੁਝ ਦਿਨਾਂ ਤੋਂ ਫਿਰ ਕਰੋਨਾ ਕੇਸਾਂ ਵਿਚ ਭਾਰੀ ਵਾਧਾ ਨਜ਼ਰ ਆ ਰਿਹਾ ਹੈ। ਭਾਰਤ ਵਿੱਚ ਸਭ ਤੋਂ ਵੱਧ ਪ੍ਰਭਾਵਤ ਮਹਾਰਾਸ਼ਟਰ ਹੋ ਰਿਹਾ ਹੈ। ਜਿੱਥੇ ਕਰੋਨਾ ਦੇ ਵਧਦੇ ਕੇਸਾਂ ਨੂੰ ਦੇਖ ਕੇ ਸਰਕਾਰ ਵੱਲੋਂ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਹੁਣ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸਰਕਾਰ ਨੇ ਇਥੇ 14 ਮਾਰਚ ਤੱਕ ਲਈ ਰਾਤ ਦਾ ਕਰਫਿਊ ਲਗਾ ਦਿੱਤਾ ਹੈ।

ਕਰੋਨਾ ਕੇਸਾਂ ਦੀ ਗਿਣਤੀ ਮੁੜ ਤੋਂ ਮਹਾਰਾਸ਼ਟਰ ਵਿੱਚ ਸਭ ਤੋਂ ਵਧੇਰੇ ਨਜ਼ਰ ਆ ਰਹੀ ਹੈ। ਸੂਬੇ ਅੰਦਰ ਪਹਿਲਾਂ ਹੀ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਸੀ। ਸੂਬਾ ਸਰਕਾਰ ਵੱਲੋਂ ਪਹਿਲਾਂ ਸਖਤੀ ਕੀਤੀ ਗਈ ਸੀ ਤਾਂ ਜੋ ਕੇਸਾਂ ਵਿਚ ਕਮੀ ਆ ਸਕੇ। ਮਹਾਰਾਸ਼ਟਰ ਵਿੱਚ ਕੇਸ ਤੇਜ਼ੀ ਨਾਲ ਵਧੇ ਹਨ ਤੇ ਅਮਰਾਵਤੀ, ਵਿਚ ਇਕ ਹਫਤੇ ਲਈ ਤਾਲਾ ਬੰਦੀ ਵਿੱਚ ਵਾਧਾ ਕੀਤਾ ਗਿਆ ਹੈ। ਉਥੇ ਨਾਗਪੁਰ, ਬੁਲਢਾਣਾ, ਯਵਤ ਮਾਲ ਵਿੱਚ ਵੀ ਹਫਤੇ ਦੇ ਅੰਤ ਤੱਕ ਤਾਲਾ ਬੰਦੀ ਕੀਤੀ ਗਈ ਹੈ।

ਸੂਬੇ ਵਿਚ ਚੌਥੇ ਦਿਨ ਵੀ 8,000 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਖੁੱਲ ਕੇ 21 ,46 , 777 ਹੋ ਗਏ ਹਨ। ਜੋ ਕਿ ਸੂਬਾ ਸਰਕਾਰ ਲਈ ਚਿੰਤਾ ਦਾ ਵਿਸ਼ਾ ਹੈ। ਪੁਣੇ ਦੇ ਮੇਅਰ ਵੱਲੋਂ ਰਾਤ ਦੇ ਕਰਫਿਊ ਦਾ ਸਮਾਂ ਰਾਤ 11 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ 14 ਮਾਰਚ ਤੱਕ ਲਾਗੂ ਕੀਤਾ ਗਿਆ ਹੈ। ਰਾਤ ਦੇ ਇਸ ਕਰਫਿਊ ਦੌਰਾਨ ਜ਼ਰੂਰੀ ਸੇਵਾ ਤੋਂ ਬਿਨਾ ਕਿਸੇ ਹੋਰ ਕੰਮ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਣੇ ਦੇ ਮੇਅਰ ਵੱਲੋਂ ਸ਼ਹਿਰ ਵਿੱਚ ਕਰੋਨਾ ਦੇ ਪਰਸਾਰ ਨੂੰ ਰੋਕਣ ਲਈ ਕਈ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿੱਥੇ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਸਰਕਾਰੀ ,ਪਰਾਈਵੇਟ ਵਿੱਦਿਅਕ ਅਦਾਰੇ, ਨਿੱਜੀ ਕੋਚਿੰਗ ਸੈਂਟਰ ਬੰਦ ਰਹਿਣਗੇ, ਜ਼ਰੂਰੀ ਵਸਤਾਂ ਦੀਆਂ ਚੀਜ਼ਾਂ ਲੈਣ ਲਈ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ।