Monday , December 6 2021

ਅਚਾਨਕ ਹੁਣ ਕਿਸਾਨ ਕਰਨ ਲਗੇ ਇਹ ਵੱਡਾ ਕੰਮ – ਖਿੱਚ ਲਈ ਪੂਰੀ ਤਿਆਰੀ

ਤਾਜਾ ਵੱਡੀ ਖਬਰ

ਖੇਤੀ ਕਾ-ਨੂੰ-ਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨ ਜਥੇਬੰਦੀਆਂ ਵੱਲੋਂ 6 ਫਰਵਰੀ ਨੂੰ ਦੇਸ਼ ਅੰਦਰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਦਾ ਐਲਾਨ ਵੀ ਕੀਤਾ ਗਿਆ। ਇਸ ਚੱਕਾ ਜਾਮ ਨੂੰ ਦਿੱਲੀ ਦੇ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ। ਉਥੇ ਹੀ ਦੇਸ਼ ਦੇ ਵੱਖ ਵੱਖ ਥਾਵਾਂ ਉਪਰ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਅੱਜ 12 ਵਜੇ ਇਹ ਚੱਕਾ ਜਾਮ ਸ਼ੁਰੂ ਕਰ ਦਿੱਤਾ ਗਿਆ ਹੈ, ਜੋ 3 ਵਜੇ ਤੱਕ ਲਾਗੂ ਰਹੇਗਾ।

ਇਸ ਦੌਰਾਨ ਕਿਸੇ ਵੀ ਐਮਰਜੈਂਸੀ ਅਤੇ ਸਕੂਲ ਦੀਆਂ ਗੱਡੀਆਂ ਨੂੰ ਰੋਕਿਆ ਨਹੀਂ ਜਾਵੇਗਾ। ਕਿਸਾਨਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਇਨਾ ਖੇਤੀ ਕਾ-ਨੂੰ-ਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਸੰਘਰਸ਼ ਆਰੰਭ ਕੀਤਾ ਹੋਇਆ ਹੈ। ਹੁਣ ਕਿਸਾਨਾਂ ਵੱਲੋਂ ਇਕ ਵੱਡਾ ਕੰਮ ਕਰਨ ਦੀ ਤਿਆਰੀ ਖਿੱਚ ਲਈ ਗਈ ਹੈ। 26 ਜਨਵਰੀ ਦੀ ਘ-ਟ-ਨਾ ਤੋਂ ਬਾਅਦ ਸਰਕਾਰ ਵੱਲੋਂ ਧਰਨਾ ਸਥਾਨ ਉਪਰ ਅਤੇ ਹਰਿਆਣੇ ਅੰਦਰ ਕਈ ਜਗ੍ਹਾ ਤੇ ਇੰਟਰਨੈਟ ਸੇਵਾਵਾਂ ਨੂੰ ਬੰਦ ਕੀਤਾ ਗਿਆ ਹੈ। ਜਿਸ ਨਾਲ ਕਿਸਾਨਾਂ ਨੂੰ ਧਰਨੇ ਸਬੰਧੀ ਖਬਰਾਂ ਸੋਸ਼ਲ ਮੀਡੀਆ ਤੇ ਜਾਰੀ ਕਰਨ ਵਿੱਚ ਬਹੁਤ ਮੁਸ਼ਕਲ ਆ ਰਹੀ ਹੈ।

ਉਥੇ ਹੀ ਅੱਜ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਦੇਸ਼ ਭਰ ਵਿੱਚ ਅੱਜ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟੇ ਚੱਕਾ ਜਾਮ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਇੰਟਰਨੇਟ ਦੀ ਸਮੱਸਿਆ ਨੂੰ ਦੂਰ ਕਰਨ ਲਈ ਇਕ ਐਮਰਜੈਂਸੀ ਐਪ ਜਾਰੀ ਕਰਨ ਦੀ ਤਿਆਰੀ ਕਰ ਲਈ ਹੈ। ਸ਼ਨੀਵਾਰ ਨੂੰ ਐਮਰਜੰਸੀ ਐਪ ਨੂੰ ਲੈ ਕੇ ਅਹਿਮ ਬੈਠਕ ਹੋਵੇਗੀ ਜਿਸ ਵਿੱਚ ਇਸ ਨੂੰ ਲਾਂਚ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਕਿਸਾਨਾਂ ਨੂੰ ਜਾਣਕਾਰੀ ਹਾਸਲ ਕਰਨ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਥੇ ਹੀ ਜਾਰੀ ਕੀਤੇ ਜਾਣ ਵਾਲੇ ਇਸ ਐਪ ਦੇ ਨਾਲ ਕਿਸਾਨਾਂ ਨੂੰ ਅੰਦੋਲਨ ਸਬੰਧੀ ਹਰ ਇੱਕ ਜਾਣਕਾਰੀ ਮਿਲ ਸਕੇਗੀ। ਸੰਯੁਕਤ ਕਿਸਾਨ ਮੋਰਚਾ ਵੱਲੋਂ ਮੀਡੀਆ ਕੋ ਆਰਡੀਨੇਟਰ ਦੀ ਭੂਮਿਕਾ ਨਿਭਾਅ ਰਹੇ ਅੰਕਰ ਨੇ ਦੱਸਿਆ ਕਿ ਪਹਿਲਾਂ ਟਿਕਰੀ ਸਰਹੱਦ ਤੇ ਲਾਗੂ ਕੀਤਾ ਜਾਵੇਗਾ। ਇਸ ਦੀ ਸਫਲਤਾ ਨੂੰ ਵੇਖਦੇ ਹੋਏ ਇਸ ਨੂੰ ਸਿੰਘੂ ਅਤੇ ਗਾਜੀਪੁਰ ਬਾਰਡਰ ਤੇ ਲਾਗੂ ਕੀਤਾ ਜਾਵੇਗਾ। ਇਸ ਐਪ ਨੂੰ ਕਿਸਾਨਾਂ ਲਈ ਲਾਗੂ ਕਰਨ ਦਾ ਫੈਸਲਾ ਕਿਸਾਨ ਸੋਸ਼ਲ ਆਰਮੀ ਵੱਲੋਂ ਲਿਆ ਗਿਆ ਹੈ। ਇਹ ਐਪ ਹਰ ਕਿਸਾਨ ਦੇ ਫੋਨ ਵਿੱਚ ਹੋਵੇਗਾ,ਜਿਸ ਦੇ ਜ਼ਰੀਏ ਸਾਰੀ ਜਾਣਕਾਰੀ ਮਿਲ ਸਕੇਗੀ ,ਜਿਸ ਨੂੰ ਇੱਕ ਦੋ ਦਿਨ ਵਿੱਚ ਸ਼ੁਰੂ ਕੀਤਾ ਜਾਵੇਗਾ।