Friday , December 9 2022

ਅਧਿਆਪਕਾਂ ਦੀ ਤਨਖਾਹ ‘ਚ ਕਟੌਤੀ ਕਰ ਕੇ ਖ਼ਜ਼ਾਨਾ ਭਰੇਗੀ ਸਰਕਾਰ

ਅਧਿਆਪਕਾਂ ਦੀ ਤਨਖਾਹ ‘ਚ ਕਟੌਤੀ ਕਰ ਕੇ ਖ਼ਜ਼ਾਨਾ ਭਰੇਗੀ ਸਰਕਾਰ

ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਨੀਤੀ ਤਹਿਤ ਹਜ਼ਾਰਾਂ ਮੁਲਾਜ਼ਮਾਂ ਦੀਆਂ ਤਨਖਾਹ ’ਤੇ 75 ਫੀਸਦੀ ਕਟੌਤੀ ਕਰਨ ਦੀ ਤਜਵੀਜ਼ ਤਿਆਰ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਤਹਿਤ ਸਰਵ ਸਿੱਖਿਆ ਅਭਿਆਨ ਅਤੇ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਅਧੀਨ ਕੰਮ ਕਰਦੇ 17,000 ਦੇ ਕਰੀਬ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ ਦੀਆਂ ਤਨਖਾਹਾਂ ਘਟ ਕਰ ਦਿਤੀਆਂ ਜਾਣਗੀਆਂ।

punjab

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਕਟੌਤੀ ਕਰਕੇ ਖ਼ਜ਼ਾਨਾ ਭਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਠੇਕੇ ‘ਤੇ ਰੱਖੇ ਅਧਿਆਪਕਾਂ ਦੀ ਤਨਖਾਹ 42,800 ਰੁਪਏ ਤੋਂ ਘਟਾ ਕੇ 10,800 ਰੁਪਏ ਪ੍ਰਤੀ ਮਹੀਨਾ ਕਰਨ ਦੀ ਯੋਜਨਾ ਬਣਾ ਰਹੀ ਹੈ। ਕੈਪਟਨ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਕੇ ਉਨ੍ਹਾਂ ਨੂੰ ਤਿੰਨ ਸਾਲ ਮੁੱਢਲੀ ਤਨਖਾਹ ਦੇਣ ਦੀ ਨੀਤੀ ਬਣਾ ਰਹੀ ਹੈ। ਇਸ ਨੀਤੀ ਤਹਿਤ ਮੁਲਾਜ਼ਮਾਂ ਦੀਆਂ ਤਨਖਾਹ ’ਤੇ 75 ਫੀਸਦੀ ਕਟੌਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਵਿਭਾਗਾਂ ਵਿੱਚ ਠੇਕਾ ਆਧਾਰਿਤ ਕੰਮ ਕਰਦੇ ਹੋਰ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵੀ ਕਟੌਤੀ ਕੀਤੀ ਜਾ ਸਕਦੀ ਹੈ।

punjab

ਦਰਅਸਲ ਪੰਜਾਬ ਸਰਕਾਰ ਵੱਲੋਂ ਵਿੱਤੀ ਸੰਕਟ ਦੇ ਮੱਦੇਨਜ਼ਰ ਠੇਕਾ ਆਧਾਰਿਤ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਈ ਜਾ ਰਹੀ ਤਜਵੀਜ਼ ਵਿੱਚ ਅਜਿਹੇ ਮੁਲਾਜ਼ਮਾਂ ਨੂੰ ਪਹਿਲੇ ਤਿੰਨ ਸਾਲ ਮੁੱਢਲੀਆਂ ਤਨਖਾਹਾਂ ਦੇਣ ਬਾਰੇ ਸੋਚਿਆ ਜਾ ਰਿਹਾ ਹੈ। ਇਸ ਦੇ ਅਧੀਨ ਕੰਮ ਕਰਦੇ 17,000 ਦੇ ਕਰੀਬ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਦੀਆਂ ਤਨਖਾਹਾਂ ਘਟ ਜਾਣਗੀਆਂ। ਇਸ ਤੋਂ ਇਲਾਵਾ ਹੋਰ ਵਿਭਾਗਾਂ ਵਿੱਚ ਠੇਕਾ ਆਧਾਰਤ ਕੰਮ ਕਰਦੇ ਹੋਰ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵੀ ਕਟੌਤੀ ਕੀਤੀ ਜਾ ਸਕਦੀ ਹੈ।

punjab

ਇਸੇ ਤਰ੍ਹਾਂ ਜੇਕਰ ਸਰਕਾਰ ਵੱਲੋਂ ਤਿਆਰ ਕੀਤੀ ਤਜਵੀਜ਼ ਨਾਲ ਐੱਸਐੱਸਏ ਅਤੇ ਰਮਸਾ ਅਧੀਨ ਕੰਮ ਕਰਦੇ 1200 ਦੇ ਕਰੀਬ ਨਾਨ-ਟੀਚਿੰਗ ਸਟਾਫ ਨੂੰ ਰੈਗੂਲਰ ਕੀਤਾ ਗਿਆ ਤਾਂ ਇਸ ਵਰਗ ਦੀਆਂ ਤਨਖਾਹਾਂ ਉਪਰ ਵੀ ਵੱਡਾ ਕੁਹਾੜਾ ਚਲੇਗਾ। ਹੁਣ ਇਨ੍ਹਾਂ ਕਲਰਕਾਂ ਤੇ ਲੇਖਾਕਾਰਾਂ ਆਦਿ ਨੂੰ ਰੈਗੂਲਰ ਸਕੇਲਾਂ ਵਿਚ ਮੁੱਢਲੀ ਤਨਖਾਹ ਤੇ ਡੀਏ ਦੇ ਆਧਾਰ ’ਤੇ 30,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲ ਰਹੀ ਹੈ ਜਦਕਿ ਬਣਾਈ ਜਾ ਰਹੀ ਨੀਤੀ ਤਹਿਤ ਇਨ੍ਹਾਂ ਨੂੰ ਰੈਗੂਲਰ ਕਰਨ ਦੀ ਸੂਰਤ ਵਿੱਚ ਕੇਵਲ 10,800 ਰੁਪਏ ਹੀ ਤਨਖਾਹ ਮਿਲੇਗੀ ਅਤੇ ਮੌਜੂਦਾ ਤਨਖਾਹਾਂ ਵਿਚ 19,200 ਰੁਪਏ ਦਾ ਕੱਟ ਲੱਗੇਗਾ।

punjab

ਇਸ ਤਹਿਤ ਇਨ੍ਹਾਂ ਅਧਿਆਪਕਾਂ ਦੀਆਂ ਤਨਖਾਹਾਂ ਪ੍ਰਤੀ ਮਹੀਨਾ 42,800 ਰੁਪਏ ਦੇ ਕਰੀਬ ਬਣਦੀਆਂ ਹਨ। ਜੇਕਰ ਸਰਕਾਰ ਵੱਲੋਂ ਬਣਾਈ ਜਾ ਰਹੀ ਤਜਵੀਜ਼ ਤਹਿਤ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਂਦਾ ਹੈ, ਤਾਂ ਇਸ ਨੀਤੀ ਤਹਿਤ 42,800 ਰੁਪਏ ਤਨਖਾਹ ਲੈਣ ਵਾਲੇ ਅਧਿਆਪਕਾਂ ਨੂੰ ਪਹਿਲੇ 3 ਸਾਲ ਮਹਿਜ਼ 10,800 ਰੁਪਏ ਪ੍ਰਤੀ ਮਹੀਨਾ ਹੀ ਤਨਖਾਹ ਮਿਲੇਗੀ। ਇਸ ਤਰ੍ਹਾਂ ਤਨਖਾਹ ਵਿੱਚ 32,000 ਰੁਪਏ ਦਾ ਕੱਟ ਲੱਗੇਗਾ।

punjab

ਦੱਸਣਯੋਗ ਹੈ ਕਿ ਪਿਛਲੀ ਬਾਦਲ ਸਰਕਾਰ ਵੱਲੋਂ 27,000 ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਅਖੀਰਲੇ ਸਮੇਂ ਬਣਾਏ ਐਕਟ ਵਿੱਚ ਬਕਾਇਦਾ ਦਰਜ ਹੈ ਕਿ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵੇਲੇ ਉਨ੍ਹਾਂ ਦੀਆਂ ਤਨਖਾਹਾਂ ਘੱਟ ਨਹੀਂ ਕੀਤੀਆਂ ਜਾਣਗੀਆਂ ਤੇ ਮੁਲਾਜ਼ਮਾਂ ਦੀਆਂ ਮੌਜੂਦਾ ਤਨਖਾਹਾਂ ਬਰਕਰਾਰ ਰੱਖੀਆਂ ਜਾਣਗੀਆਂ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਧਾ ਕੇ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਕਰਨ ਦੀ ਥਾਂ ਤਨਖਾਹਾਂ ਘਟਾਉਣ ਦੀ ਤਜਵੀਜ਼ ਬਣਾ ਕੇ ਪੰਜਾਬ ਦੇ ਇਤਿਹਾਸ ਵਿਚ ਕਾਲਾ ਦੌਰ ਸ਼ੁਰੂ ਕੀਤਾ ਜਾ ਰਿਹਾ ਹੈ।

punjab