Tuesday , January 25 2022

ਅਮਰੀਕਾ ਚ ਰਾਸ਼ਟਰਪਤੀ ਜੋਅ ਬਾਈਡੇਨ ਨੇ ਕੀਤਾ ਇਹ ਕੰਮ – ਪੰਜਾਬੀ ਭਾਈ ਚਾਰੇ ਨੇ ਕੀਤਾ ਖੁਸ਼ੀ ਚ ਧੰਨਵਾਦ

ਆਈ ਤਾਜ਼ਾ ਵੱਡੀ ਖਬਰ 

ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 552 ਗੁਰਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਪੂਰੀ ਦੁਨੀਆ ਵਿੱਚ ਮਨਾਇਆ ਗਿਆ। ਭਾਰਤ ਵਿੱਚ ਜਿੱਥੇ ਜਗ੍ਹਾ ਜਗ੍ਹਾ ਤੇ ਲੋਕਾਂ ਵੱਲੋਂ ਗੁਰੂ ਘਰ ਜਾ ਕੇ ਨਤਮਸਤਕ ਹੋਇਆ ਗਿਆ ਅਤੇ ਗੁਰੂ ਦੀ ਬਾਣੀ ਨਾਲ ਜੁੜ ਕੇ ਕੀਰਤਨ ਸੁਣਿਆ ਗਿਆ। ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਵੱਸਦੇ ਪੰਜਾਬੀਆਂ ਵੱਲੋਂ ਵੀ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਗੁਰਪੁਰਬ ਮਨਾਇਆ ਗਿਆ। ਜਿਥੇ ਜਿਥੇ ਪੰਜਾਬੀਆਂ ਵੱਲੋਂ ਜਾ ਕੇ ਆਪਣੀ ਵੱਖਰੀ ਪਹਿਚਾਣ ਬਣਾਈ ਗਈ ਹੈ ਅਤੇ ਉਨ੍ਹਾਂ ਦੇਸ਼ਾਂ ਵਿੱਚ ਰਹਿ ਕੇ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕੀਤਾ ਗਿਆ ਹੈ। ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੀ ਪੰਜਾਬੀਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਪੰਜਾਬੀਆਂ ਦੇ ਇਤਿਹਾਸ ਨਾਲ ਸਬੰਧਤ ਮਨਾਏ ਜਾਣ ਵਾਲੇ ਤਿਉਹਾਰਾਂ ਦੇ ਮੌਕੇ ਤੇ ਉਨ੍ਹਾਂ ਨੂੰ ਵਧਾਈ ਦਿਤੀ ਜਾਂਦੀ ਹੈ।

ਹੁਣ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਕੰਮ ਕੀਤਾ ਗਿਆ ਹੈ ਜਿਸ ਨਾਲ ਪੰਜਾਬੀ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਫੈਲ ਗਈ ਹੈ ਤੇ ਉਨ੍ਹਾਂ ਵੱਲੋਂ ਧੰਨਵਾਦ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅਮਰੀਕਾ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਵੱਲੋ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਗਿਆ। ਉਥੇ ਹੀ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਸਟ ਲੇਡੀ ਜ਼ਿਲ ਬਾਇਡਨ ਵੱਲੋਂ ਵੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਤੇ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ ਗਈਆਂ।

ਉਥੇ ਹੀ ਸੰਗਤ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਬਿਆਨ ਵਿਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਸਾਰੇ ਸਿੱਖ ਭਾਈਚਾਰੇ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਜਿੱਥੇ ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਜੀ ਵੱਲੋਂ ਪੰਜ ਸਦੀਆਂ ਪਹਿਲਾਂ ਦਿੱਤੀ ਗਈ ਸਿੱਖਿਆ ਨੂੰ ਅੱਜ ਵੀ ਬਰਕਰਾਰ ਰੱਖਿਆ ਜਾ ਰਿਹਾ ਹੈ ਜਿਸ ਵਿੱਚ ਬਰਾਬਰਤਾ ਦਾ ਅਧਿਕਾਰ, ਸਨਮਾਨ ਅਤੇ ਕੁੜੀਆਂ ਦੇ ਸ਼ਕਤੀਕਰਨ ਅਤੇ ਜ਼ਰੂਰਤਮੰਦਾਂ ਦੀ ਸੇਵਾ ਕਰਨ ਤੇ ਵਧੇਰੇ ਧਿਆਨ ਦਿੱਤਾ ਜਾਂਦਾ ਹੈ।

ਉਥੇ ਹੀ ਉਨ੍ਹਾਂ ਪੰਜਾਬੀਆਂ ਦੀ ਤਰੀਫ਼ ਕਰਦੇ ਹੋਏ ਕਿਹਾ ਹੈ ਕਿ ਪੰਜਾਬੀ ਭਾਈਚਾਰੇ ਵੱਲੋਂ ਸਾਰੇ ਦੇਸ਼ਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਅਮਰੀਕਾ ਵਿੱਚ ਵੀ ਸਿੱਖਾਂ ਵੱਲੋਂ ਆਪਣੀਆਂ ਕਦਰਾਂ ਕੀਮਤਾਂ ਨੂੰ ਕਾਇਮ ਰੱਖਦੇ ਹੋਏ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਇਆ ਜਾ ਰਿਹਾ ਹੈ।