Tuesday , March 2 2021

ਅਮਿਤ ਸ਼ਾਹ ਨਾਲ ਹੁਣੇ ਹੋ ਰਹੀ ਮੀਟਿੰਗ ਬਾਰੇ ਅਚਾਨਕ ਆ ਗਈ ਹੁਣ ਇਹ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ ਤੇ ਮੋਰਚੇ ਲਗਾ ਕੇ ਸੰਘਰਸ਼ ਜਾਰੀ ਰੱਖਿਆ ਜਾ ਰਿਹਾ ਹੈ। ਪਹਿਲੇ ਮੀਟਿੰਗ ਬੇਸਿੱਟਾ ਹੋਣ ਦੇ ਕਾਰਨ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਅੱਜ ਬੰਦ ਨੂੰ ਭਰਪੂਰ ਸਮਰਥਨ ਮਿਲਣ ਤੋਂ ਬਾਅਦ ਕੇਂਦਰ ਸਰਕਾਰ ਚਿੰਤਾ ਵਿੱਚ ਨਜ਼ਰ ਆ ਰਹੀ ਹੈ।

ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਿਚਕਾਰ 9 ਦਸੰਬਰ ਨੂੰ ਮੀਟਿੰਗ ਤੈਅ ਕੀਤੀ ਗਈ ਸੀ। ਅੱਜ ਦੇ ਬੰਦ ਨੂੰ ਦੇਖਦੇ ਹੋਏ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਅੱਜ ਸ਼ਾਮ ਬੈਠਕ ਕਰਨ ਲਈ ਸੱਤ ਵਜੇ ਬੁਲਾਇਆ ਗਿਆ ਸੀ। ਮੀਟਿੰਗ ਵਿੱਚ 13 ਕਿਸਾਨ ਆਗੂਆਂ ਨੂੰ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ਤੇ ਇਹ ਮੀਟਿੰਗ ਹੋਣੀ ਸੀ ਜਿਸ ਤੇ ਕੁਝ ਕਿਸਾਨ ਆਗੂਆਂ ਨੇ ਇਤਰਾਜ਼ ਜਤਾਇਆ।

ਇਸ ਬੈਠਕ ਦੀ ਜਗ੍ਹਾ ਬਦਲ ਦਿੱਤੀ ਗਈ ਹੈ । ਹੁਣ ਅਮਿਤ ਸ਼ਾਹ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਿਚਕਾਰ ਹੋਣ ਵਾਲੀ ਮੀਟਿੰਗ ICAC ਵਿਖੇ ਹੋਵੇਗੀ। ਇਸ ਮੀਟਿੰਗ ਤੋਂ ਪਹਿਲਾਂ ਪੁਲਿਸ ਕਮਿਸ਼ਨਰ ਨਾਲ ਅਮਿਤ ਸ਼ਾਹ ਵੱਲੋਂ ਮੁਲਾਕਾਤ ਕੀਤੀ ਗਈ ਹੈ। ਅਮਿਤ ਸ਼ਾਹ ਅਤੇ ਪੁਲਿਸ ਕਮਿਸ਼ਨਰ ਵਿਚਕਾਰ ਬੈਠਕ ਕਰੀਬ ਅੱਧਾ ਘੰਟਾ ਤੱਕ ਚੱਲੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਇਸ ਬੈਠਕ ਲਈ ਕੋਈ ਸੱਦਾ ਨਹੀਂ ਮਿਲਿਆ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਮੀਟਿੰਗ ਨਾਲ ਆਪਸੀ ਫੁੱਟ ਪੈ ਸਕਦੀ ਹੈ ਤੇ ਲੋਕਾਂ ਵਿੱਚ ਵੱਖ ਵੱਖ ਤਰਾ ਦੇ ਸ਼ੱਕ ਪੈਦਾ ਹੋਣ ਦਾ ਖਦਸ਼ਾ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੁਝ ਜਥੇਬੰਦੀਆਂ ਨੂੰ ਅਜਿਹੇ ਕਿਸੇ ਵੀ ਗੈਰ ਰਸਮੀ ਗੱਲਬਾਤ ਵਿੱਚ ਇਕੱਲਿਆਂ ਨਹੀਂ ਜਾਣਾ ਚਾਹੀਦਾ। ਸਿੰਘੂ ਸਰਹੱਦ ਤੇ ਇਕ ਪ੍ਰੈਸ ਕਾਨਫਰੰਸ ਵਿੱਚ ਕਿਸਾਨ ਆਗੂ ਮਦਨ ਸਿੰਘ ਬੈਂਸ ਨੇ ਕਿਹਾ ਕਿ ਅੱਜ ਦੀ ਬੈਠਕ ਵਿੱਚ ਅਸੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਿਰਫ ਹਾਂ ਜਾਂ ਨਾਂਹ ਦੀ ਮੰਗ ਕਰਨਗੇ।

ਅਮਿਤ ਸ਼ਾਹ ਨਾਲ ਕੀਤੀ ਜਾਣ ਵਾਲੀ ਮੀਟਿੰਗ ਵਿੱਚ 13 ਕਿਸਾਨ ਆਗੂਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਿੰਨ੍ਹਾਂ ‘ਚ ਰਾਕੇਸ਼ ਟਿਕੈਤ ਯੂ.ਪੀ, ਗੁਰਨਾਮ ਸਿੰਘ ਚੜੂਲੀ ਹਰਿਆਣਾ, ਹਰਨਨ ਮੁੱਲਾ ਬੰਗਾਲ, ਸ਼ਿਵਕੁਮਾਰ ਕੱਕਾ ਮੱਧ ਪ੍ਰਦੇਸ਼, ਬਲਬੀਰ ਸਿੰਘ ਰਾਜੇਵਾਲ, ਪੰਜਾਬ, ਜਗਜੀਤ ਸਿੰਘ ਡੱਲੇਵਾਲ ਪੰਜਾਬ, ਰੂਦਰ ਸਿੰਘ ਮਾਨਸਾ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਰਾਏ, ਬੂਟਾ ਸਿੰਘ ਬੁਰਜਗਿੱਲ, ਡਾ. ਦਰਸ਼ਨ ਪਾਲ, ਬਲਵੰਤ ਸਿੰਘ ਸੰਧੂ ਅਤੇ ਬੁੱਧ ਸਿੰਘ ਮਾਨਸਾ ਸ਼ਾਮਲ ਹੋਣਗੇ।