Monday , January 24 2022

ਅਵਾਰਡ ਵਾਪਿਸ ਕਰਨ ਤੋਂ ਬਾਅਦ ਹੁਣ ਅਚਾਨਕ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਇਹ ਕੰਮ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਵੱਲੋਂ ਲਗਾਤਾਰ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਹੋਏ ਕਿਸਾਨ 26,27 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾ ਤੇ ਮੋਰਚਾ ਲਾ ਕੇ ਡਟੇ ਹੋਏ ਹਨ। ਸਭ ਵਰਗਾਂ ਵੱਲੋਂ ਕਿਸਾਨ ਜਥੇ ਬੰਦੀਆਂ ਦੀ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣਾ ਐਵਾਰਡ ਵਾਪਸ ਕਰ ਦਿੱਤਾ ਗਿਆ ਹੈ।

ਉੱਥੇ ਹੀ ਹੁਣ ਅਵਾਰਡ ਵਾਪਸ ਕਰਨ ਤੋਂ ਬਾਅਦ ਅਚਾਨਕ ਪਰਕਾਸ਼ ਸਿੰਘ ਬਾਦਲ ਨੇ ਇਹ ਕੰਮ ਕਰ ਦਿੱਤਾ ਹੈ ਜਿਸ ਦੀ ਚਰਚਾ ਹੋ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਕਨੂੰਨਾਂ ਨੂੰ ਰੱਦ ਕਰ ਦੇਣ। ਉਨ੍ਹਾਂ ਕਿਹਾ ਕਿ ਕਿਸਾਨ ਇੰਨੀ ਠੰਡ ਵਿੱਚ ਸੜਕਾਂ ਤੇ ਆਪਣੇ ਹੱਕਾਂ ਲਈ ਲੜ ਰਹੇ ਹਨ, ਕੇਂਦਰ ਸਰਕਾਰ ਨੂੰ ਇਹ ਸਭ ਕੁਝ ਦੇਖਦੇ ਹੋਏ ਕਿਸਾਨਾਂ ਦੇ ਜ਼ਖ਼ਮਾਂ ਨੂੰ ਭਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਨੂੰ 4 ਸਫਿਆਂ ਦੀ ਚਿੱਠੀ ਲਿਖੀ ਗਈ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਕਾਲ਼ੇ ਕਨੂੰਨਾਂ ਦੇ ਕਾਰਨ ਦੇਸ਼ ਡੂੰਘੇ ਸੰ-ਕ-ਟ ਵਿੱਚ ਜਾ ਰਿਹਾ ਹੈ। ਤੇ ਕਿਸਾਨ ਪਰਿਵਾਰ ਕੜਾਕੇ ਦੀ ਠੰਡ ਵਿੱਚ ਤਕਲੀਫ ਝਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੁੱਦਾ ਕਿਸਾਨਾਂ ਦਾ ਨਹੀ ਸਮੁੱਚੇ ਦੇਸ਼ ਦਾ ਹੈ।ਜਿਸ ਵਿੱਚ ਆੜਤੀਆਂ ਅਤੇ ਮਜਦੂਰ, ਦੁਕਾਨਦਾਰ,ਬਿਜਨਸਮੈਨ ਸਭ ਪ੍ਰਭਾਵਿਤ ਹੋ ਰਹੇ ਹਨ।

ਪਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧਿਆਨ ਸਮਾਜਿਕ ਸਰੂਪ ਵੱਲ ਦਵਾਇਆ ਹੈ। ਉਨ੍ਹਾਂ ਕਿਹਾ ਕਿ ਇਸ ਰਾਜਨੀਤੀ ਦੇ ਟਕਰਾਅ ਕਾਰਣ ਸਾਡਾ ਸਮਾਜਿਕ ਸਰੂਪ ਟੁੱਟ ਭੱਜ ਗਿਆ ਹੈ। ਕਿਸਾਨਾਂ ਦੇ ਇਸ ਸੰਘਰਸ਼ ਨੂੰ ਆਪਸੀ ਸਲਾਹ ਮਸ਼ਵਰੇ ਅਤੇ ਸਹਿਮਤੀ ਨਾਲ ਬੈਠ ਕੇ ਹੱਲ ਕਰਨਾ ਚਾਹੀਦਾ ਹੈ। ਇਸਦੇ ਨਾਲ ਹੀ ਉਹਨਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਕਿਸਾਨਾਂ ਦੀ ਜਿਣਸ ਦੀ 100 ਫੀਸਦੀ ਖਰੀਦ ਸਵਾਮੀਨਾਥਨ ਫਾਰਮੂਲੇ ਸੀ 2+50 ਮੁਤਾਬਕ ਐਮਐਸਪੀ ਤੇ ਕੀਤੀ ਜਾਵੇ ਤੇ ਇਸ ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਇਆ ਜਾਵੇ। ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੇ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁ-ਸ਼-ਕ-ਲਾਂ ਦਾ ਹੱਲ ਕਰਨ।