Monday , December 6 2021

ਅੰਤਰਾਸ਼ਟਰੀ ਯਾਤਰੀਆਂ ਲਈ ਇਸ ਦੇਸ਼ ਚ ਹੋ ਗਿਆ ਹੁਣ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕੋਰੋਨਾ ਦੇ ਚਲਦੇ ਪਿਛਲੇ ਲੰਬੇ ਸਮੇਂ ਤੋਂ ਦੇਸ਼ ਵਿੱਚ ਬਹੁਤ ਸਾਰੀਆਂ ਪਾਬੰਦੀਆਂ ਲੱਗੀਆਂ ਹੋਈਆਂ ਸਨ । ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਕਰੋੜਾਂ ਦੇ ਕਾਰਨ ਜਿੱਥੇ ਹਵਾਈ ਉਡਾਨਾਂ ਨੂੰ ਬੰਦ ਕੀਤਾ ਗਿਆ ਸੀ ਉੱਥੇ ਹੀ ਬਹੁਤ ਸਾਰੇ ਲੋਕ ਵੀ ਦੂਜੇ ਦੇਸ਼ਾ ਵਿੱਚ ਫਸ ਗਏ ਸਨ। ਇਸ ਦੇ ਚੱਲਦੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਦੁਨੀਆਂ ਦੇ ਸਭ ਤੋਂ ਤਾਕਤਵਰ ਮੰਨੇ ਜਾਣ ਵਾਲੇ ਦੇਸ਼ ਅਮਰੀਕਾ ਤੋਂ ,ਦਰਅਸਲ ਅਮਰੀਕਾ ਪ੍ਰਸ਼ਾਸਨ ਨੇ ਕੋਰੋਨਾ ਦੇ ਘਟਦੇ ਮਾਮਲਿਆਂ ਨੂੰ ਦੇਖਦੇ ਹੋਏ ਵਿਦੇਸ਼ੀ ਯਾਤਰੀਆਂ ਦੀ ਯਾਤਰਾ ਪਾਬੰਦੀਆਂ ਹਟਾਉਣ ਦਾ ਵੱਡਾ ਐਲਾਨ ਕਰ ਦਿੱਤਾ ਹੈ ।

ਬ੍ਰਿਟੇਨ ਸਰਕਾਰ ਨੇ ਨਵੇਂ ਨਿਯਮਾਂ ਦੇ ਤਹਿਤ ਜਿਨ੍ਹਾਂ ਲੋਕਾਂ ਨੇ ਕੋਰੋਨਾ ਵੈਕਸੀਨ ਦੀਆ ਦੋਵੇਂ ਖੁਰਾਕਾਂ ਲੈ ਲਈਆਂ ਹਨ ਉਹੀ ਸਿਰਫ਼ ਲੋਕ ਨਵੰਬਰ ਤੋਂ ਅਮਰੀਕਾ ਦੀ ਯਾਤਰਾ ਸ਼ੁਰੂ ਕਰ ਸਕਣਗੇ । ਇਸ ਗੱਲ ਦੀ ਜਾਣਕਾਰੀ ਵਾਈਟ ਹਾਊਸ ਦੇ ਕੋਵਿੰਡ 19 ਪ੍ਰਤੀਕਿਰਿਆ ਦੇ ਕੋਆਰਡੀਨੇਟਰ ਜੈਫ ਜਾਇਜ਼ ਨੇ ਦਿੱਤੀ । ਉਨ੍ਹਾਂ ਲੋਕਾਂ ਦੇ ਲਈ ਬਹੁਤ ਹੀ ਖੁਸ਼ੀ ਵਾਲੀ ਖ਼ਬਰ ਹੈ ਜੋ ਕਿ ਅਮਰੀਕਾ ਦੀ ਧਰਤੀ ਤੇ ਜਾਨ ਦੇ ਲਈ ਉਡੀਕ ਕਰ ਰਹੇ ਸਨ । ਕਿਉਂਕਿ ਹੁਣ ਅਮਰੀਕਾ ਸਰਕਾਰ ਦੇ ਵੱਲੋਂ ਉਨ੍ਹਾਂ ਲੋਕਾਂ ਦੇ ਲਈ ਇੱਕ ਵੱਡੀ ਖ਼ੁਸ਼ੀ ਦੀ ਖ਼ਬਰ ਦਾ ਐਲਾਨ ਕੀਤਾ ਗਿਆ ਹੈ ।

ਉੱਥੇ ਹੀ ਜਾਣਕਾਰੀ ਦਿੰਦਿਆਂ ਸੰਯੁਕਤ ਰਾਸ਼ਟਰ ਅਮਰੀਕਾ ਦਾ ਦੌਰਾ ਕਰਨ ਵਾਲੇ ਪਰਵਾਸੀ ਨਾਗਰਿਕ ਨੂੰ ਯਾਤਰਾ ਸ਼ੁਰੂ ਕਰਨ ਤੇ ਤਿੰਨ ਦਿਨ ਦੇ ਅੰਦਰ ਕਰੋਣਾ ਦਾ ਟੈਸਟ ਕਰਵਾਉਣਾ ਹੋਵੇਗਾ ਤੇ ਨਾਲ ਹੀ ਟੀਕਾਕਰਨ ਦਾ ਸਰਟੀਫਿਕੇਟ ਦਿਖਾਉਣਾ ਵੀ ਲਾਜ਼ਮੀ ਹੋਵੇਗਾ । ਜਿਸ ਤੋਂ ਬਾਅਦ ਹੀ ਲੋਕ ਅਮਰੀਕਾ ਦੀ ਯਾਤਰਾ ਕਰ ਸਕਣਗੇ । ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੀ ਚੱਲਦੇ ਲਗੀਆ ਪਾਬੰਦੀਆਂ ਦੇ ਕਾਰਨ ਵਿਦੇਸ਼ੀ ਧਰਤੀ ਤੇ ਬੈਠੇ ਬਹੁਤ ਸਾਰੇ ਲੋਕ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਵਾਂਝੀ ਰਹਿ ਗਏ ।

ਇਸੇ ਕਾਰਨ ਕਈ ਲੋਕਾਂ ਦੇ ਕਾਰੋਬਾਰ ਵੀ ਇਸ ਦੇ ਨਾਲ ਕਾਫੀ ਪ੍ਰਭਾਵਿਤ ਹੋਏ ਹਨ । ਹੁਣ ਬਾਈਡੇਨ ਸਰਕਾਰ ਦੇ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ । ਜਿਸਦੇ ਚੱਲਦੇ ਅਮਰੀਕੀ ਧਰਤੀ ਤੇ ਜਾਣ ਵਾਲੇ ਲੋਕਾਂ ਦੇ ਵਿਚ ਕਾਫੀ ਖੁਸ਼ੀ ਵੇਖਣ ਨੂੰ ਮਿਲੇਗੀ ।