Sunday , June 26 2022

ਅੰਮ੍ਰਿਤਸਰ ਏਅਰਪੋਰਟ ਤੋਂ ਵਿਦੇਸ਼ ਜਾ ਰਹੀ ਫਲਾਈਟ ਇਸ ਕਾਰਨ ਹੋਈ ਰੱਦ – ਯਾਤਰੀਆਂ ਚ ਭਾਰੀ ਰੋਸ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਦੱਖਣੀ ਅਫਰੀਕਾ ਵਿੱਚ ਨਵੇਂ ਵੈਰੀਐਂਟ ਦੇ ਆਉਣ ਤੋਂ ਬਾਅਦ ਬਹੁਤ ਸਾਰੇ ਦੇਸ਼ਾਂ ਵੱਲੋਂ ਦੱਖਣੀ ਅਫਰੀਕਾ ਅਤੇ ਇਸਦੇ ਨਾਲ ਲੱਗਦੇ ਦੇਸ਼ ਤੋਂ ਆਉਣ ਵਾਲੀਆਂ ਉਡਾਣਾਂ ਤੇ ਰੋਕ ਲਗਾ ਦਿੱਤੀ ਗਈ ਹੈ। ਉਥੇ ਹੀ ਭਾਰਤ ਵਿੱਚ ਵੀ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਕਾਰਨ ਬਹੁਤ ਸਾਰੇ ਸੂਬਿਆਂ ਵੱਲੋਂ ਕਈ ਤਰਾਂ ਦੇ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਕਈ ਸੂਬਿਆਂ ਵਿੱਚ ਵੀ ਲਾਗੂ ਕਰ ਦਿੱਤਾ ਗਿਆ ਹੈ। ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਵਿਦੇਸ਼ ਜਾ ਰਹੀ ਫਲਾਈਟ ਇਸ ਕਾਰਣ ਰੱਦ ਕਰ ਦਿੱਤੀ ਗਈ ਹੈ ਜਿਸ ਕਾਰਨ ਯਾਤਰੀਆਂ ਵਿੱਚ ਭਾਰੀ ਰੋਸ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੰਮ੍ਰਿਤਸਰ ਦਾ ਹਵਾਈ ਅੱਡਾ ਆਏ ਦਿਨ ਹੀ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਉਥੇ ਹੀ ਹੁਣ ਇਕ ਵਾਰ ਫਿਰ ਤੋਂ ਇਸ ਕਾਰਨ ਚਰਚਾ ਵਿੱਚ ਬਣ ਗਿਆ ਹੈ ਕਿਉਂਕਿ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਤੋਂ ਇਟਲੀ ਜਾ ਰਹੀ ਸਪਾਈਸਜੈੱਟ ਦੀ ਉਡਾਣ ਨੂੰ ਰੱਦ ਕਰ ਦਿਤਾ ਗਿਆ ਹੈ। ਜਿੱਥੇ ਅਧਿਕਾਰੀਆਂ ਵੱਲੋਂ ਮੌਸਮ ਦੀ ਖਰਾਬੀ ਕਾਰਨ ਇਸ ਉਡਾਣ ਨੂੰ ਰੱਦ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ। ਉੱਥੇ ਹੀ ਇਸ ਉਡਾਣ ਰਾਹੀਂ ਇਟਲੀ ਜਾ ਰਹੇ ਮੁਸਾਫਰਾਂ ਵਿੱਚ ਇਸ ਦੀ ਜਾਣਕਾਰੀ ਨਾ ਮਿਲਣ ਕਾਰਨ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਯਾਤਰੀਆਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਉਡਾਣ ਦੇ ਰੱਦ ਹੋਣ ਦੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ।

ਦੱਸਿਆ ਗਿਆ ਹੈ ਕਿ ਅੰਮ੍ਰਿਤਸਰ ਤੋਂ ਇਹ ਉਡਾਣ ਇਟਲੀ ਜਾਣ ਵਾਸਤੇ ਸਵੇਰੇ 10 :30 ਵਜੇ ਉਡਾਣ ਭਰਨ ਵਾਲੀ ਸੀ। ਜਿਥੇ ਯਾਤਰੀ ਸਫਰ ਕਰਨ ਲਈ ਪਹੁੰਚੇ ਉਥੇ ਏਅਰਪੋਰਟ ਅਧਿਕਾਰੀਆਂ ਵੱਲੋਂ ਸੂਚਨਾ ਜਾਰੀ ਕਰ ਦਿੱਤੀ ਗਈ ਕਿ ਮੌਸਮ ਦੀ ਖਰਾਬੀ ਕਾਰਨ ਉਡਾਣ ਨੂੰ ਰੱਦ ਕੀਤਾ ਗਿਆ ਹੈ। ਉਥੇ ਹੀ ਯਾਤਰੀਆਂ ਨੇ ਗੁੱਸੇ ਵਿੱਚ ਵਿਰੋਧ ਕਰਦੇ ਹੋਏ ਆਖਿਆ ਹੈ ਕਿ ਜਿਸ ਤਰਾ ਏਅਰਲਾਈਨਸ ਕਰਮਚਾਰੀਆਂ ਵੱਲੋਂ ਯਾਤਰੀਆਂ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ। ਉਸ ਤਰਾ ਤਾਂ ਕੋਈ ਅਨਪੜ੍ਹ ਵੀ ਨਹੀਂ ਕਰਦਾ।

ਜਿੱਥੇ ਯਾਤਰੀਆਂ ਨੂੰ ਆਖਿਆ ਗਿਆ ਹੈ ਕੇ ਉਡਾਣ ਰੱਦ ਹੋ ਚੁੱਕੀ ਹੈ ਅਤੇ ਤੁਸੀਂ ਕੱਲ ਆ ਜਾਣਾ ਉਥੇ ਹੀ ਇਕ ਔਰਤ ਨੇ ਦੱਸਿਆ ਕਿ ਉਹ ਆਪਣੇ ਅਪਾਹਜ ਪੁੱਤਰ ਨਾਲ ਮੁਸ਼ਕਲ ਦਾ ਸਾਹਮਣਾ ਕਰ ਰਹੀ ਹੈ। ਜੋ ਉਡਾਣ ਤੋਂ ਤਿੰਨ ਘੰਟੇ ਪਹਿਲਾਂ ਹੀ ਏਅਰਪੋਰਟ ਪਹੁੰਚੀ ਸੀ। ਜਿਸ ਨੂੰ ਨਾ ਤਾਂ ਕਿਸੇ ਹੋਟਲ ਵਿਚ ਠਹਿਰਾਇਆ ਗਿਆ ਅਤੇ ਨਾ ਹੀ ਏਅਰਲਾਈਨ ਵੱਲੋਂ ਕੁੱਝ ਖਾਣ-ਪੀਣ ਨੂੰ ਦਿੱਤਾ ਗਿਆ।