Monday , March 8 2021

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਦੇਸ਼ ਦੀ ਸਿਹਤ ਇਸ ਸਮੇਂ ਗੰ-ਭੀ-ਰ ਸਥਿਤੀ ਵਿਚੋਂ ਗੁਜ਼ਰ ਰਹੀ ਹੈ। ਪੂਰੇ ਵਿਸ਼ਵ ਦੇ ਵਿਚ ਇਹ ਲਾਗ ਦੀ ਬਿਮਾਰੀ ਹੁਣ ਖਤਰਨਾਕ ਰੂਪ ਅਪਨਾ ਚੁੱਕੀ ਹੈ। ਦੁਨੀਆਂ ਦੇ ਵਿੱਚ ਬਾਕੀ ਦੇ ਦੁੱਖ ਇਸ ਬਿਮਾਰੀ ਦੇ ਸਾਹਮਣੇ ਛੋਟੇ ਜਾਪਦੇ ਹਨ। ਇਸ ਬਿਮਾਰੀ ਦੇ ਇੱਕ ਸਾਲ ਬੀਤ ਜਾਣ ਤੋਂ ਬਾਅਦ ਵੀ ਕੋਰੋਨਾ ਵਾਇਰਸ ਦਾ ਸਹਿਮ ਲੋਕਾਂ ਵਿਚ ਅਜੇ ਤੱਕ ਕਾਇਮ ਹੈ। ਆਏ ਦਿਨ ਬਹੁਤ ਸਾਰੇ ਲੋਕ ਆਪਣੇ ਸਕੇ-ਸਬੰਧੀਆਂ ਨੂੰ ਇਸ ਬਿਮਾਰੀ ਦੇ ਕਾਰਨ ਗੁਆ ਰਹੇ ਹਨ।

ਪੂਰੇ ਵਿਸ਼ਵ ਦੇ ਨਾਲ ਭਾਰਤ ਵਿੱਚ ਵੀ ਇਸ ਬਿਮਾਰੀ ਕਾਰਨ ਮਰੀਜ਼ਾਂ ਦੀ ਜਨ ਸੰਖਿਆ ਵਿਚ ਨਿਰੰਤਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਭਾਰਤ ਦੇ ਸੂਬੇ ਪੰਜਾਬ ਵਿਚ ਵੀ ਇਸ ਬੀਮਾਰੀ ਦੇ ਗੰ-ਭੀ-ਰ ਹੋਣ ਦੇ ਸੰਕੇਤ ਮਿਲ ਰਹੇ ਹਨ। ਬੀਤੇ ਹੋਏ 24 ਘੰਟਿਆਂ ਦੌਰਾਨ ਪੰਜਾਬ ਵਿੱਚ 549 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜਿਸ ਨਾਲ ਸੂਬੇ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਗਿਆ ਹੈ। ਮੌਜੂਦਾ ਸਮੇਂ ਵਿਚ ਪੰਜਾਬ ਅੰਦਰ 159,099 ਲੋਕ ਕੋਰੋਨਾ ਬਿਮਾਰੀ ਨਾਲ ਗ੍ਰਸਤ ਹੋ ਚੁੱਕੇ ਹਨ।

ਇਨ੍ਹਾਂ ਵਿਚੋਂ 146,777 ਲੋਕ ਨੇ ਡਾਕਟਰਾਂ ਦੀ ਮਦਦ ਨਾਲ ਸਿਹਤਮੰਦ ਜ਼ਿੰਦਗੀ ਵਿਚ ਵਾਪਸੀ ਕਰ ਲਈ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਅੰਦਰ ਇਸ ਲਾਗ ਦੀ ਬਿਮਾਰੀ ਕਾਰਨ 29 ਲੋਕਾਂ ਦੀ ਮੌਤ ਹੋ ਗਈ ਹੈ ਜਦ ਕਿ 7,286 ਮਰੀਜ਼ ਅਜੇ ਵੀ ਇਸ ਬੀਮਾਰੀ ਦੀ ਮਾਰ ਨੂੰ ਝੱਲ ਰਹੇ ਹਨ। ਸੂਬੇ ਦੇ ਸਿਹਤ ਵਿਭਾਗ ਵੱਲੋਂ ਇਨ੍ਹਾਂ ਐਕਟਿਵ ਮਰੀਜ਼ਾਂ ਉੱਪਰ ਲਗਾਤਾਰ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਮੁੜ ਤੋਂ ਸਿਹਤਯਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਸੂਬੇ ਦੇ ਵਿੱਚ ਹਾਲਾਤ ਅਜੇ ਵੀ ਪਹਿਲਾਂ ਵਾਂਗ ਆਮ ਨਹੀਂ ਹੋਏ। ਲੋਕਾਂ ਵੱਲੋਂ ਜ਼ਿਆਦਾਤਰ ਕੰਮ ਆਨਲਾਇਨ ਮਾਧਿਅਮ ਦੇ ਜਰੀਏ ਕੀਤਾ ਜਾਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਮੇਂ ਬੱਚਿਆਂ ਦੀ ਪੜ੍ਹਾਈ ਕੋਰੋਨਾ ਨੂੰ ਦੇਖਦੇ ਹੋਏ ਇੰਟਰਨੈੱਟ ਜ਼ਰੀਏ ਕਰਵਾਈ ਜਾ ਰਹੀ ਹੈ। ਸਰਕਾਰ ਵੱਲੋਂ ਰਾਤ ਦੇ ਕਰਫਿਊ ਦਾ ਸਖਤੀ ਦੇ ਨਾਲ ਪਾਲਣ ਕਰਵਾਇਆ ਜਾ ਰਿਹਾ ਹੈ। ਜਿੰਨੀ ਦੇਰ ਤੱਕ ਕੋਰੋਨਾ ਵਾਇਰਸ ਦੀ ਵੈਕਸੀਨ ਨਹੀਂ ਆ ਜਾਂਦੀ ਓਨੀ ਦੇਰ ਤੱਕ ਇਸ ਤੋਂ ਬਚਣ ਦਾ ਇਕ-ਮਾਤਰ ਰਾਸਤਾ ਪ੍ਰਹੇਜ਼ ਹੀ ਹੈ।