Sunday , June 26 2022

ਅੱਧੀ ਰਾਤ ਨੂੰ ਅਚਾਨਕ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਇਹ ਕੰਮ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲਿਆ ਗਿਆ ਹੈ। ਉਥੇ ਹੀ ਦੇਸ਼ ਵਿੱਚ ਦੀਵਾਲੀ ਵਰਗਾ ਮਾਹੌਲ ਵੇਖਿਆ ਜਾ ਰਿਹਾ ਹੈ। ਜਿੱਥੇ ਹਰ ਪਾਸੇ ਕਿਸਾਨਾਂ ਵੱਲੋਂ ਆਪਣੀ ਜਿੱਤ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਉਥੇ ਹੀ ਦੇਸ਼ ਅੰਦਰ ਕੁਝ ਸੂਬਿਆਂ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਜਿਸ ਸਦਕਾ ਹੋਣ ਵਾਲੀਆਂ ਚੋਣਾਂ ਵਿੱਚ ਜਿੱਤ ਹਾਸਲ ਹੋ ਸਕੇ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਹੁਤ ਸਾਰੇ ਵਿਕਾਸ ਕਾਰਜ ਵੀ ਆਰੰਭ ਕੀਤੇ ਜਾ ਰਹੇ ਹਨ। ਕਈ ਜਗ੍ਹਾ ਤੇ ਜਾ ਕੇ ਪ੍ਰਧਾਨ ਮੰਤਰੀ ਵੱਲੋਂ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਵੀ ਕੀਤੀ ਜਾ ਰਹੀ ਹੈ।

ਹੁਣ ਅੱਧੀ ਰਾਤ ਨੂੰ ਅਚਾਨਕ ਪ੍ਰਧਾਨ ਮੰਤਰੀ ਵੱਲੋਂ ਇਹ ਕੰਮ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੋ ਦਿਨਾਂ ਲਈ ਦੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੌਰੇ ਤੇ ਗਏ ਹੋਏ ਹਨ। ਜਿੱਥੇ ਉਹ ਅੱਧੀ ਰਾਤ ਹੀ ਵਾਰਾਣਸੀ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਮੌਜੂਦ ਸਨ ਜਿਨ੍ਹਾਂ ਵੱਲੋਂ ਕਾਸ਼ੀ ਵਿਸ਼ਵਨਾਥ ਕੋਰੀਡੋਰ ਦਾ ਦੌਰਾ ਕੀਤਾ ਗਿਆ ਅਤੇ ਦੇਸ਼ ਨੂੰ ਸਮਰਪਿਤ ਕੀਤਾ ਗਿਆ।

ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਬਨਾਰਸ ਦੇ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ ਉਥੇ ਹੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਉਪਰ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ ਜਿਸ ਵਿੱਚ ਅਗਲਾ ਸਟਾਪ ਬਨਾਰਸ ਸਟੇਸ਼ਨ ਵੀ ਲਿਖਿਆ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਕੁਝ ਦੁਕਾਨਦਾਰਾਂ ਨਾਲ ਮਿਲਾਏ ਗਏ ਅਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਉਥੇ ਹੀ ਰੇਲਵੇ ਸਟੇਸ਼ਨ ਤੇ ਮੌਜੂਦ ਲੋਕਾਂ ਵੱਲੋਂ ਦੂਰ ਖੜਕੇ ਹੀ ਪ੍ਰਧਾਨ ਮੰਤਰੀ ਨੂੰ ਵੇਖਿਆ ਗਿਆ।

ਉਥੇ ਹੀ ਪ੍ਰਧਾਨ ਮੰਤਰੀ ਵੱਲੋਂ ਸਵੇਰ ਦੇ ਸਮੇਂ ਗੰਗਾ ਤੇ ਪਹੁੰਚ ਕੇ ਇਸ਼ਨਾਨ ਕੀਤਾ ਗਿਆ। ਜਿਸ ਤੋਂ ਬਾਅਦ ਕਾਂਸ਼ੀ ਦੀ ਗੰਗਾ ਆਰਤੀ ਵਿੱਚ ਵੀ ਸ਼ਾਮਲ ਹੋਏ। ਇਸ ਦੌਰਾਨ ਹੀ ਉਹ ਕਾਲ ਭੈਰਵ ਮੰਦਰ ਵੀ ਦਰਸ਼ਨ ਕਰਨ ਲਈ ਗਏ। ਉਨ੍ਹਾਂ ਵੱਲੋਂ ਰੇਲਵੇ ਸਟੇਸ਼ਨ ਦਾ ਚੰਗੀ ਤਰ੍ਹਾਂ ਨਿਰੀਖਣ ਕੀਤਾ ਗਿਆ ਅਤੇ ਉਹ ਰਾਤ 1 ਵਜੇ ਰੇਲਵੇ ਸਟੇਸ਼ਨ ਬਨਾਰਸ ਪਹੁੰਚੇ ਸਨ ਜਿਥੇ ਜਾਰੀ ਕੀਤੀ ਗਈ ਤਸਵੀਰ ਵਿਚ ਪਿੱਛੇ ਇਕ ਘੜੀ ਤੇ ਸਮਾਂ ਵੀ ਦਿਖਾਈ ਦੇ ਰਿਹਾ ਹੈ। ਉਨ੍ਹਾਂ ਦੀ ਸੁਰੱਖਿਆ ਵਿਚ ਬਹੁਤ ਸਾਰੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ।