Tuesday , April 20 2021

ਆਈ ਮਾੜੀ ਖਬਰ : ਦਿੱਲੀ ਧਰਨੇ ਤੇ ਜਾ ਰਹਿਆਂ ਨਾਲ ਵਾਪਰ ਗਿਆ ਭਿਆਨਕ ਹਾਦਸਾ

ਆਈ ਤਾਜਾ ਵੱਡੀ ਖਬਰ

ਇਹ 2020 ਸਾਲ ਕਦੇ ਵੀ ਨਾ ਭੁੱਲਣ ਵਾਲਾ ਸਾਲ ਸਾਬਤ ਹੋਵੇਗਾ। ਪਤਾ ਨਹੀਂ ਇਸ ਸਾਲ ਦੇ ਵਿਚ ਬਚੇ ਹੋਏ ਕੁਝ ਦਿਨਾਂ ਦੌਰਾਨ ਹੋਰ ਕੀ ਕੁਝ ਸੁਣਨ ਨੂੰ ਮਿਲੇਗਾ। ਜਿੱਥੇ ਇਸ ਵਰ੍ਹੇ ਨੇ ਕੋਰੋਨਾ ਕਾਰਨ ਅਨੇਕਾਂ ਲੋਕਾਂ ਦੀ ਜਾਨ ਲੈ ਲਈ। ਉਥੇ ਹੀ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਬਹੁਤ ਸਾਰੇ ਕਿਸਾਨ। ਸ਼-ਹੀ-ਦ। ਹੋ ਗਏ ਅਤੇ ਕੁਝ ਰਸਤੇ ਵਿੱਚ ਹੀ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਕੁਝ ਕਿਸਾਨਾਂ ਵੱਲੋਂ ।ਖੁ-ਦ-ਕੁ-ਸ਼ੀ। ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਆਏ ਦਿਨ ਹੀ ਅਜਿਹੇ ਹਾਦਸਿਆਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ।

ਵਾਪਰ ਰਹੇ ਇਨ੍ਹਾਂ ਹਾਦਸਿਆਂ ਦੀਆਂ ਖ਼ਬਰਾਂ ਹਰ ਇਕ ਦੇ ਦਿਲ ਨੂੰ। ਝੰ-ਜੋ-ੜ ।ਕੇ ਰੱਖ ਦਿੰਦੀਆਂ ਹਨ। ਉਧਰ ਕੜਾਕੇ ਦੀ ਠੰਢ ਵਿੱਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾ ਤਾਰ ਜਾਰੀ ਹੈ। ਦੇਸ਼-ਵਿਦੇਸ਼ ਤੋਂ ਸਭ ਲੋਕਾਂ ਵੱਲੋਂ ਇਨ੍ਹਾਂ ਕਿਸਾਨ ਜਥੇ ਬੰਦੀਆਂ ਦੀ ਹਮਾਇਤ ਕੀਤੀ ਜਾ ਰਹੀ ਹੈ। ਪੰਜਾਬ ਦੇ ਵਿੱਚ ਹਰ ਵਰਗ ਦੇ ਲੋਕ ਕਿਸਾਨਾਂ ਦੀ ਮਦੱਦ ਕਰਨ ਲਈ ਦਿੱਲੀ ਕੂਚ ਕਰ ਕੇ ਉਨ੍ਹਾਂ ਦੀ ਹਮਾਇਤ ਕਰ ਰਹੇ ਹਨ। ਕਿਸਾਨ ਜਥੇ ਬੰਦੀਆਂ ਵੱਲੋਂ ਪਿਛਲੇ 3 ਮਹੀਨਿਆਂ ਤੋਂ ਲਗਾਤਾਰ ਧਰਨੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ।

ਇਨ੍ਹਾਂ ਧਰਨਿਆਂ ਦੇ ਵਿੱਚ ਬਹੁਤ ਸਾਰੀਆਂ ਦੁੱਖਦਾਈ ਖ਼ਬਰਾਂ ਵੀ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਹੁਣ ਦਿੱਲੀ ਧਰਨੇ ਤੇ ਜਾ ਰਹੇ ਕਿਸਾਨਾਂ ਨਾਲ ਰਸਤੇ ਵਿੱਚ ਵਾਪਰੇ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਡਾਲਾ ਭੋਮਾ ਦੇ ਵਸਨੀਕ ਨਿਹੰਗ ਸਿੰਘਾਂ ਵੱਲੋਂ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਲਈ ਜਾਂਦੇ ਸਮੇਂ ਉਨ੍ਹਾਂ ਦੀ ਟਰੈਕਟਰ ਟਰਾਲੀ ਦੀ ਲੁਧਿਆਣਾ ਸਾਈਡ ਤੋਂ ਆ ਰਹੇ ਟਰਾਲੇ ਨਾਲ ਟੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਦੋਂ ਇਹ ਟਰੈਕਟਰ ਟਰਾਲੀ ਪਿੰਡ ਦਹੇੜੂ ਨੇੜੇ ਪਹੁੰਚਿਆ ਤਾਂ ਟਰਾਲੇ ਨੇ ਪਿੱਛੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟ ਗਿਆ। ਇਸ ਘਟਨਾ ਵਿੱਚ ਟਰੈਕਟਰ ਟਰਾਲੀ ਵਿਚ ਸਵਾਰ 16 ਨਿਹੰਗ ਸਿੰਘ ਜ਼ਖਮੀ ਹੋ ਗਏ। ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਵਿਚ ਜ਼ਖਮੀ ਹੋਏ ਨਿਹੰਗ ਸਿੰਘਾਂ ਨੂੰ ਲੋਕਾਂ ਤੇ ਪੁਲਿਸ ਵੱਲੋ ਨੇੜੇ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪਾਰਟੀ ਮੌਕੇ ਤੇ ਪਹੁੰਚ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਹਲਕਾ ਖੰਨਾ ਦੇ ਸੀਨੀਅਰ ਆਗੂ ਕੋਰ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਨੇ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਿਆ। ਦਿੱਲੀ ਸੰਘਰਸ਼ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨਾ ਨਾਲ ਰਸਤੇ ਵਿੱਚ ਟਰਾਲੇ, ਟਿੱਪਰ ਨਾਲ ਟਕਰਾਉਣ ਦੇ ਮਾਮਲੇ ਦਿਨ ਬ ਦਿਨ ਵਧ ਰਹੇ ਹਨ ।