Thursday , June 30 2022

ਆਈ ਮਾੜੀ ਖਬਰ : ਪੰਜਾਬ ਚ ਏਥੇ ਹੁਣੇ ਹੁਣੇ ਡੋਲੀ ਵਾਲੀ ਦਾ ਹੋਇਆ ਭਿਆਨਕ ਐਕਸੀਡੈਂਟ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿੱਥੇ ਸਰਕਾਰ ਵੱਲੋਂ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਉਥੇ ਹੀ ਅਚਾਨਕ ਕਈ ਵਾਰ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਬਹੁਤ ਸਾਰੇ ਹਾਦਸੇ ਵਾਪਰਣ ਕਾਰਨ ਕਈ ਪਰਿਵਾਰਾਂ ਦੀਆਂ ਖ਼ੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਜਾਂਦੀਆ ਹਨ। ਕਿਸੇ ਹੋਰ ਦੀ ਗਲਤੀ ਕਾਰਨ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਪੰਜਾਬ ਵਿੱਚ ਇੱਥੇ ਡੋਲੀ ਵਾਲੀ ਕਾਰ ਦਾ ਭਿ-ਆ-ਨ-ਕ ਐਕਸੀਡੈਂਟ ਹੋਇਆ ਹੈ ਜਿਸ ਬਾਰੇ ਹੁਣ ਇਹ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਫਗਵਾੜਾ ਤੋਂ ਸਾਹਮਣੇ ਆਇਆ ਹੈ। ਜਿੱਥੇ ਵਿਆਹ ਤੋਂ ਬਾਅਦ ਵਾਪਸ ਆ ਰਹੀ ਡੋਲੀ ਵਾਲੀ ਕਾਰ ਨਾਲ ਹਾਦਸਾ ਵਾਪਰਿਆ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਫਿਲੋਰ ਤੋਂ ਤਰਨਤਾਰਨ ਗਈ ਬਰਾਤ ਵਿਆਹ ਕਰਨ ਤੋਂ ਬਾਅਦ ਵਾਪਸ ਆ ਰਹੀ ਸੀ, ਉਸ ਸਮੇਂ ਨਵ-ਵਿਆਹੁਤਾ ਜੋੜੇ ਵਾਲੀ ਡੋਲੀ ਵਾਲੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।

ਪਰ ਇਸ ਭਿਆਨਕ ਸੜਕ ਹਾਦਸੇ ਵਿੱਚ ਜਿੱਥੇ ਲਾੜਾ ਅਤੇ ਲਾੜੀ ਜ਼ਖਮੀ ਹੋਏ ਹਨ ਉਥੇ ਹੀ ਉਨ੍ਹਾਂ ਤੋਂ ਇਲਾਵਾ ਕੁਝ ਰਿਸ਼ਤੇਦਾਰ ਵੀ ਇਸ ਹਾਦਸੇ ਵਿਚ ਸ਼ਿਕਾਰ ਹੋ ਗਏ ਹਨ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇੱਕ ਰਿਸ਼ਤੇਦਾਰ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਬਰਾਤ ਵਾਲੀ ਗੱਡੀ ਫਗਵਾੜਾ ਦੇ ਨਜਦੀਕ ਪਹੁੰਚੀ ਤਾਂ ਹਾਦਸੇ ਦਾ ਸ਼ਿਕਾਰ ਹੋ ਗਈ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਪੁਲਸ ਵੱਲੋਂ ਮੌਕੇ ਤੇ ਪਹੁੰਚ ਕਰ ਕੇ ਅੱਧੀ ਦਰਜਨ ਦੇ ਕਰੀਬ ਜ਼ਖਮੀਆਂ ਨੂੰ ਗੰਭੀਰ ਹਾਲਤ ਵਿਚ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਉਥੇ ਹੀ ਦੱਸਿਆ ਗਿਆ ਹੈ ਕਿ ਸਾਰੇ ਜ਼ਖ਼ਮੀ ਖਤਰੇ ਤੋਂ ਬਾਹਰ ਹਨ। ਉਥੇ ਹੀ ਪੁਲਿਸ ਵੱਲੋਂ ਇਸ ਹਾਦਸੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ ਕਿ ਇਹ ਹਾਦਸਾ ਕਿਸ ਕਾਰਨ ਵਾਪਰਿਆ ਹੈ। ਰਾਹਤ ਦੀ ਖਬਰ ਇਹ ਰਹੀ ਹੈ ਕਿ ਇਸ ਹਾਦਸੇ ਵਿਚ ਭਾਰੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।