Wednesday , September 22 2021

ਆਖਰ ਕਿਸਾਨਾਂ ਦਾ ਰੋਹ ਦੇਖ ਹੁਣੇ ਹੁਣੇ ਅਮਿਤ ਸ਼ਾਹ ਵਲੋਂ ਆਈ ਇਹ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਸਮੇਂ ਪੂਰੀ ਦੁਨੀਆ ਦਾ ਧਿਆਨ ਕਿਸਾਨਾਂ ਦੇ ਚੱਲ ਰਹੇ ਖੇਤੀ ਅੰਦੋਲਨ ਦੇ ਉਪਰ ਹੀ ਕੇਂਦਰਿਤ ਹੈ ਕਿਉਂਕਿ ਸ਼ਾਇਦ ਇਹ ਹੁਣ ਤੱਕ ਦਾ ਸ਼ਾਂਤਮਈ ਢੰਗ ਨਾਲ ਕੀਤਾ ਜਾ ਰਿਹਾ ਬਹੁਤ ਵੱਡੇ ਪੱਧਰ ਦਾ ਪ੍ਰਦਰਸ਼ਨ ਹੈ। ਜਿਸ ਵਿੱਚ ਵੱਖ ਵੱਖ ਰਾਜਾਂ ਦੀਆਂ ਜਥੇਬੰਦੀਆਂ ਦੇ ਨਾਲ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਕਿਸਾਨ ਇਕ ਜੁੱਟ ਹੋ ਕੇ ਦਿੱਲੀ ਦੀਆਂ ਸਰਹੱਦਾਂ ਘੇਰੀ ਬੈਠੇ ਹਨ। ਦੇਸ਼ ਦੀਆਂ ਤਮਾਮ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਇਹ ਵੱਡਾ ਫੈਸਲਾ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਕਿਰਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਲਿਆ ਗਿਆ ਹੈ।

ਜਿਸ ਦਾ ਮੁੱਖ ਕਾਰਨ ਕੇਂਦਰ ਸਰਕਾਰ ਨਾਲ ਕਿਸਾਨਾਂ ਦੀਆਂ ਤਿੰਨ ਮੀਟਿੰਗਾਂ ਦਾ ਅਸਫ਼ਲ ਰਹਿਣਾ ਵੀ ਮੰਨਿਆ ਜਾ ਰਿਹਾ ਹੈ। ਪਰ ਹੁਣ ਜਿਥੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਦਿੱਲੀ ਸਰਹੱਦ ਤੇ ਹੀ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਰਾਜ ਦੇ ਮੈਦਾਨ ਵਿੱਚ ਧਰਨਾ ਲਾਉਣ ਦੇ ਸੱਦੇ ਨੂੰ ਨਾ ਮਨਜ਼ੂਰ ਕਰਦੇ ਸਿੰਘੂ ਬਾਰਡਰ ਤੇ ਹੀ ਧਰਨਾ ਲਗਾਉਣ ਦੀ ਮਨਜੂਰੀ ਮੰਗੀ ਸੀ। ਕਿਸਾਨਾਂ ਦੇ ਰੋਹ ਨੂੰ ਵੇਖਦੇ ਹੋਏ ਅਮਿਤ ਸ਼ਾਹ ਵੱਲੋਂ ਹੋਰ ਵੱਡੀ ਖਬਰ ਸਾਹਮਣੇ ਆਈ ਹੈ।

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਬੂਰਾੜੀ ਨਿਰੰਕਾਰੀ ਮੈਦਾਨ ਵਿਚ ਧਰਨਾ ਲਗਾਉਣ ਲਈ ਇਜਾਜ਼ਤ ਦੇ ਦਿੱਤੀ ਗਈ ਸੀ। ਉੱਥੇ ਹੀ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਇਹ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਕਿਸਾਨਾਂ ਦੇ ਰੋਹ ਨੂੰ ਵੇਖਦੇ ਹੋਏ ਅਮਿਤ ਸ਼ਾਹ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ, ਕੀ ਕਿਸਾਨ ਸੜਕਾਂ ਨੂੰ ਛੱਡ ਕੇ ਦੇ ਮੈਦਾਨ ਵਿੱਚ ਧਰਨਾ ਲਗਾ ਲੈਣ। ਉਨ੍ਹਾਂ ਭਰੋਸਾ ਦਿਵਾਇਆ ਹੈ ਕਿ ਸਰਕਾਰ ਕਿਸਾਨਾਂ ਦੇ ਹਰ ਮਸਲੇ ਤੇ ਵਿਚਾਰ ਕਰੇਗੀ ਤੇ ਉਨ੍ਹਾਂ ਦੀ ਹਰ ਗੱਲ ਨੂੰ ਵੀ ਸੁਣਿਆ ਜਾਵੇਗਾ।

ਅਮਿਤ ਸ਼ਾਹ ਨੇ ਆਖਿਆ ਹੈ ਕਿ ਕਿਸਾਨਾਂ ਦੀ ਹਰ ਸਮੱਸਿਆ ਨੂੰ ਹੱਲ ਵੀ ਕੀਤਾ ਜਾਵੇਗਾ। ਜਦੋਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਲਗਾਈਆਂ ਰੋਕਾਂ ਨੂੰ ਤੋੜ ਕੇ ਦਿੱਲੀ ਵਿਚ ਦਾਖਲ ਹੋਇਆ ਗਿਆ ਸੀ। ਉਸ ਤੋਂ ਬਾਅਦ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਸੀ।

ਕਿਸਾਨ ਜੱਥੇਬੰਦੀਆਂ ਨੇ ਅੱਜ ਮੀਟਿੰਗ ਕਰਦੇ ਹੋਏ ਆਪਣੀ ਅਗਲੀ ਰਣਨੀਤੀ ਤੈਅ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਦਿੱਲੀ ਹਰਿਆਣਾ ਬਾਰਡਰ ਤੇ ਹੀ ਧਰਨਾ ਲਾਉਣ ਦਾ ਐਲਾਨ ਕੀਤਾ ਸੀ। ਕਿਸਾਨ ਜਥੇਬੰਦੀਆਂ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਕਾਲੇ ਕਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਉਹ ਦਿੱਲੀ ਦੀ ਹੱਦ ਤੇ ਹੀ ਆਪਣਾ ਧਰਨਾ ਇਸੇ ਤਰ੍ਹਾਂ ਜਾਰੀ ਰੱਖਣਗੇ।