ਆਖਰ ਕੈਪਟਨ ਦੀ ਪਾਕਿਸਤਾਨੀ ਮਿੱਤਰ ਅਰੂਸਾ ਆਲਮ ਵਲੋਂ ਆ ਗਈ ਇਹ ਵੱਡੀ ਤਾਜਾ ਖਬਰ – ਮੌਜੂਦਾ ਹਾਲਤਾਂ ਤੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਜਿਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਇਸ ਸਮੇਂ ਕਾਫ਼ੀ ਸਰਗਰਮ ਦਿਖਾਈ ਦੇ ਰਹੀਆਂ ਹਨ । ਗੱਲ ਕੀਤੀ ਜਾਵੇ ਜੇਕਰ ਪੰਜਾਬ ਕਾਂਗਰਸ ਦੀ ਤਾਂ ਪੰਜਾਬ ਕਾਂਗਰਸ ਦੇ ਵਿਚ ਹੁਣ ਤਕ ਕਈ ਵੱਡੇ ਧਮਾਕੇ ਵੇਖਣ ਨੂੰ ਮਿਲਦੇ ਹਨ । ਜਿੱਥੇ ਬੀਤੇ ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਤੇ ਬੀਤੇ ਦਿਨੀਂ ਉਨ੍ਹਾਂ ਦੇ ਵੱਲੋਂ ਕਾਂਗਰਸ ਪਾਰਟੀ ਨੂੰ ਹੀ ਛੱਡ ਦਿੱਤਾ ਕੇ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ।ਜਿੱਥੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਪਾਰਟੀ ਦੇ ਕਈ ਲੀਡਰਾਂ ਦੇ ਵਲੋਂ ਲਗਾਤਾਰ ਘੇਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਿਹਾ ਸੀ ਤੇ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਜੋੜ ਕੇ ਲੀਡਰਾਂ ਦੇ ਵੱਲੋਂ ਲਗਾਤਾਰ ਹੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਅਰੂਸਾ ਆਲਮ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ ।

ਦਰਅਸਲ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਨਵੀਂ ਪਾਰਟੀ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਮਹਿਲਾ ਪਾਕਿਸਤਾਨੀ ਦੋਸਤ ਅਰੂਸਾ ਆਲਮ ਨੇ ਹੁਣ ਚੰਨੀ ਸਰਕਾਰ ਤੇ ਵੱਡਾ ਸ਼ਬਦੀ ਹ-ਮ-ਲਾ ਕੀਤਾ ਹੈ ਤੇ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਦਾ ਕੋਈ ਵੀ ਏਜੰਡਾ ਨਹੀਂ ਹੈ ,ਜਿਸ ਕਾਰਨ ਉਨ੍ਹਾਂ ਦਾ ਨਾਮ ਲੈ ਕੇ ਸਿਆਸਤ ਖੇਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਜਿਹੀ ਬਿਆਨਬਾਜ਼ੀ ਕਰ ਕੇ ਸੁੰਗੜ ਰਹੀ ਹੈ । ਉਨ੍ਹਾਂ ਕਿਹਾ ਕਿ ਮੈਨੂੰ ਬਹੁਤ ਜ਼ਿਆਦਾ ਅਫ਼ਸੋਸ ਹੋ ਰਿਹਾ ਹੈ ਕਿ ਪੁਰਾਣੀ ਪਾਰਟੀ ਇਸ ਤਰ੍ਹਾਂ ਗਾਇਬ ਹੋ ਰਹੀ ਹੈ ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਪਾਰਟੀ ਦੇ ਕਈ ਵੱਡੇ ਤੇ ਉੱਗੇ ਮੰਤਰੀਆਂ ਦੇ ਵੱਲੋਂ ਅਰੂਸਾ ਆਲਮ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਕਾਫ਼ੀ ਸਿਆਸਤ ਖੇਡੀ ਗਈ ਤੇ ਉਨ੍ਹਾਂ ਦੇ ਵੱਲੋਂ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ ਗਏ ਅਤੇ ਇਸੇ ਵਿਚਕਾਰ ਅਰੂਸਾ ਆਲਮ ਨੇ ਬਹੁਤ ਸਾਰੇ ਕਾਂਗਰਸੀ ਮੰਤਰੀਆਂ ਤੇ ਸ਼ਬਦੀ ਹਮਲੇ ਕੀਤੇ ਗਏ ਹਨ । ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਕਾਂਗਰਸ ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਕਾਗਰਸ ਦਿਸ਼ਾਹੀਣ ਹੈ ਅਤੇ ਇਸੇ ਕਾਰਨ ਉਨ੍ਹਾਂ ਦੇ ਆਪਸੀ ਮੱਤਭੇਦ ਪੈਦਾ ਹੋ ਰਹੇ ਹਨ ।

ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਅਜੇ ਬਹੁਤਾ ਸਮਾਂ ਨਹੀਂ ਹੋਇਆ ਕਿ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਆਏ ਸਨ ਤੇ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਮੌਕੇ ਉਨ੍ਹਾਂ ਦੇ ਵੱਲੋਂ ਤਾਰੀਫ਼ ਕੀਤੀ ਗਈ ਸੀ । ਜ਼ਿਕਰਯੋਗ ਹੈ ਕਿ ਦੋ ਹਜਾਰ ਬਾਈ ਦੀਆਂ ਚੋਣਾਂ ਸਿਰ ਤੇ ਹਨ ਜਿਸ ਨੂੰ ਲੈ ਕੇ ਹੁਣ ਸਿਆਸਤ ਦੇ ਵਿੱਚ ਹਰ ਰੋਜ਼ ਹੀ ਵੱਖਰਾ ਰੰਗ ਦੇਖਣ ਨੂੰ ਮਿਲਦਾ ਹੈ । ਇਸੇ ਵਿਚਕਾਰ ਹੁਣ ਅਰੂਸਾ ਆਲਮ ਦਾ ਨਾਂ ਪੰਜਾਬ ਦੀ ਸਿਆਸਤ ਦੇ ਵਿਚ ਕਾਫੀ ਉੱਭਰ ਕੇ ਸਾਹਮਣੇ ਆ ਰਿਹਾ ਸੀ ਤੇ ਅਰੂਸਾ ਆਲਮ ਦੇ ਵੱਲੋਂ ਹੁਣ ਸਿਆਸਤ ਵਿੱਚ ਉਨ੍ਹਾਂ ਦੇ ਆ ਰਹੇ ਨਾਮ ਨੂੰ ਲੈ ਕੇ ਠੋਕਵਾਂ ਜਵਾਬ ਦਿੱਤਾ ਗਿਆ ਹੈ ।