Sunday , October 24 2021

ਆਖਰ ਚੰਨੀ ਸਰਕਾਰ ਨੇ ਕਰਤਾ ਓਹੀ ਕੰਮ ਜੋ ਲੋਕ ਸੋਚ ਰਹੇ ਸੀ – ਆ ਗਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣਾ ਅਹੁਦਾ ਸੰਭਾਲਦੇ ਹੀ ਆਪਣੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਥੇ ਹੀ ਉਨ੍ਹਾਂ ਵੱਲੋਂ ਨਵੇਂ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਕੁਝ ਨਵੇਂ ਅਤੇ ਪੁਰਾਣੇ ਮੰਤਰੀਆਂ ਨੂੰ ਸ਼ਾਮਲ ਰੱਖਿਆ ਗਿਆ ਹੈ। ਮੰਤਰੀ ਮੰਡਲ ਵਿੱਚ ਸਾਰੇ ਮੰਤਰੀਆਂ ਨੂੰ ਉਨ੍ਹਾਂ ਦੇ ਅਹੁਦੇ ਦੇ ਦਿੱਤੇ ਗਏ ਹਨ। ਜਿਨ੍ਹਾਂ ਵੱਲੋਂ ਆਪਣੇ-ਆਪਣੇ ਵਿਭਾਗ ਦਾ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਸੂਬੇ ਵਿਚ ਵਿਕਾਸ ਨੂੰ ਕੀਤਾ ਜਾ ਸਕੇ ਅਤੇ ਸਰਕਾਰ ਵੱਲੋਂ ਲਾਗੂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਸਕੇ।

ਹੁਣ ਚੰਨੀ ਸਰਕਾਰ ਵੱਲੋਂ ਉਹ ਹੀ ਖਬਰ ਸਾਹਮਣੇ ਆ ਗਈ ਹੈ, ਜੋ ਲੋਕ ਸੋਚ ਰਹੇ ਸਨ, ਜਿਸ ਬਾਰੇ ਉਹ ਤਾਜਾ ਵੱਡੀ ਖਬਰ ਪ੍ਰਾਪਤ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਸਰਕਾਰ ਵਿੱਚ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਕਈ ਦਿਨਾਂ ਤੋਂ ਅਪਣਾ ਕੰਮ ਬਾਖੂਬੀ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਹੁਣ ਬਹੁਤ ਸਾਰੀਆਂ ਨਿੱਜੀ ਕੰਪਨੀਆਂ ਦੀਆਂ ਬੱਸਾਂ ਉਪਰ ਵੀ ਵੱਡੀ ਕਾਰਵਾਈ ਕੀਤੀ ਗਈ ਹੈ ਜਿਨ੍ਹਾਂ ਵਿੱਚ ਬਾਦਲ ਪਰਿਵਾਰ ਅਤੇ ਹੋਰ ਕਈ ਨਿੱਜੀ ਕੰਪਨੀਆਂ ਦੀਆਂ ਬੱਸਾਂ ਸ਼ਾਮਲ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਰਾਜਾ ਵੜਿੰਗ ਨੇ ਦੱਸਿਆ ਹੈ ਕਿ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਹੀ ਇਨ੍ਹਾਂ ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ। ਜੋ ਕਿ ਬਿਨਾਂ ਟੈਕਸ ਤੋਂ ਹੀ ਚਲਾਈਆਂ ਜਾ ਰਹੀਆਂ ਸਨ। ਜ਼ਬਤ ਕੀਤੀਆਂ ਕਿ ਇਨ੍ਹਾਂ ਬੱਸਾਂ ਵਿਚ ਜਿਥੇ ਬਾਦਲ ਪਰਿਵਾਰ ਦੀਆਂ 2 ਬੱਸਾਂ ਵੀ ਸ਼ਾਮਲ ਹਨ। ਉਥੇ ਹੀ ਓਰਬਿਟ ਬੱਸਾਂ ਤੋਂ ਇਲਾਵਾ ਜੁਝਾਰ ਅਤੇ ਦੀਪ ਕੰਪਨੀ ਦੀਆਂ ਚਾਰ ਚਾਰ ਬੱਸਾਂ ਵੀ ਸ਼ਾਮਲ ਹਨ। ਉਸਦੇ ਨਾਲ ਹੀ ਨਾਗਪਾਲ ਕੰਪਨੀ ਦੀ ਇਕ ਬੱਸ ਅਤੇ ਲਿਬੜਾ ਕੰਪਨੀ ਦੀ ਇੱਕ ਬੱਸ ਨੂੰ ਵੀ ਜਬਤ ਕੀਤਾ ਗਿਆ ਹੈ।

ਜਬਤ ਕੀਤੀਆਂ ਗਈਆਂ ਪੰਜਾਬ ਸਰਕਾਰ ਵੱਲੋਂ ਇਹ ਪੰਦਰਾਂ ਬੱਸਾਂ ਬਿਨਾਂ ਟੈਕਸ ਦੇ ਹੀ ਚਲਾਈਆਂ ਜਾ ਰਹੀਆਂ ਸਨ। ਟਰਾਂਸਪੋਰਟ ਮੰਤਰੀ ਵੱਲੋਂ ਪਿਛਲੇ ਦਿਨੀਂ ਬੱਸਾਂ ਵਿੱਚ ਜਿੱਥੇ ਦੌਰਾ ਕੀਤਾ ਗਿਆ ਸੀ। ਉੱਥੇ ਹੀ ਉਨ੍ਹਾਂ ਵੱਲੋਂ ਨਵੀਆਂ ਬੱਸਾਂ ਨੂੰ ਸ਼ਾਮਲ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਜਿੱਥੇ ਸਾਰੀਆਂ ਬੱਸਾਂ ਨੂੰ ਬਰਾਬਰ ਸਮਾਂ ਦਿੱਤੇ ਜਾਣ ਵਾਸਤੇ ਆਖ ਦਿੱਤਾ ਗਿਆ ਹੈ। ਉੱਥੇ ਹੀ ਬੱਸ ਅੱਡਿਆਂ ਅੰਦਰ ਨਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ ਹੈ।