Tuesday , August 3 2021

ਆਖਰ ਧਰਮਿੰਦਰ ਪ੍ਰੀਵਾਰ ਨੂੰ ਖੇਤੀ ਕਨੂੰਨਾਂ ਦਾ ਸਾਥ ਦੇਣਾ ਪੈ ਗਿਆ ਮਹਿੰਗਾ ਹੁਣੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਥੇ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਰਹੀ ਹੈ। ਉਥੇ ਹੀ ਦੇਸ਼ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜਿੱਦ ਨੂੰ ਲੈ ਦਿੱਲੀ ਦੀਆਂ ਸਰਹੱਦਾਂ ਤੇ ਮੋਰਚਾ ਲਾ ਕੇ ਡਟੇ ਹੋਏ ਹਨ। ਦੇਸ਼ ਦੇ ਬਹੁਤ ਸਾਰੇ ਗਾਇਕਾ ਅਤੇ ਅਦਾਕਾਰਾ ਵੱਲੋਂ ਇਸ ਕਿਸਾਨੀ ਸੰਘਰਸ਼ ਦਾ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ।

ਉਥੇ ਹੀ ਕੁਝ ਹਿੰਦੀ ਫ਼ਿਲਮਾਂ ਦੇ ਕਲਾਕਾਰ ਅਜਿਹੇ ਹਨ ਜੋ ਇਸ ਕਿਸਾਨੀ ਸੰਘਰਸ਼ ਦੀ ਆਲੋਚਨਾ ਕਾਰਨ ਚਰਚਾ ਵਿੱਚ ਰਹਿੰਦੇ ਹਨ। ਹਿੰਦੀ ਫਿਲਮਾਂ ਦੇ ਮਸ਼ਹੂਰ ਅਭਿਨੇਤਾ ਅਤੇ ਪੰਜਾਬ ਦੇ ਪੁੱਤਰ ਧਰਮਿੰਦਰ ਵੱਲੋਂ ਵੀ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ। ਹੁਣ ਧਰਮਿੰਦਰ ਦੇ ਪਰਿਵਾਰ ਨੂੰ ਖੇਤੀ ਕਾਨੂੰਨਾਂ ਦਾ ਸਾਥ ਦੇਣਾ ਮਹਿੰਗਾ ਪੈ ਗਿਆ ਹੈ, ਕਿਉਂਕਿ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਪੰਜਾਬ ਅੰਦਰ ਹਿੰਦੀ ਫਿਲਮਾਂ ਦੀ ਸ਼ੂ-ਟਿੰ-ਗ ਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ।

ਉੱਥੇ ਹੀ ਹੁਣ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸ-ਰ-ਦ-ਨ ਬਾਈਪਾਸ ਦੇ ਨਜ਼ਦੀਕ ਧਰਮਿੰਦਰ ਦੇ ਪੁੱਤਰ ਬੌਬੀ ਦਿਓਲ ਦੀ ਫਿਲਮ ਲਵ ਹਾਸਟਲ ਦੀ ਚੱਲ ਰਹੀ ਸ਼ੂ-ਟਿੰ-ਗ ਨੂੰ ਰੁਕਵਾ ਦਿੱਤਾ ਹੈ। ਫਿਲਮ ਦੀ ਸ਼ੂ-ਟਿੰ-ਗ ਦਾ ਪਤਾ ਲੱਗਣ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰੈੱਸ ਸਕੱਤਰ ਟਹਿਲ ਸਿੰਘ, ਸੁਖਬੀਰ ਸਿੰਘ, ਗੁਰਦੀਪ ਸਿੰਘ ਤੇ ਵੱਖ ਵੱਖ ਕਿਸਾਨ ਨੇਤਾਵਾਂ ਨੇ ਮੌਕੇ ਤੇ ਪਹੁੰਚ ਕੇ ਵਿਰੋਧ ਕਰਦੇ ਹੋਏ ਫ਼ਿਲਮ ਦੀ ਸ਼ੂ-ਟਿੰ-ਗ ਬੰਦ ਕਰਵਾ ਦਿੱਤੀ। ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ।

ਉਸ ਸਮੇਂ ਤੱਕ ਪੰਜਾਬ ਵਿਚ ਹਿੰਦੀ ਫਿਲਮਾਂ ਦੀ ਸ਼ੂ-ਟਿੰ-ਗ ਨਹੀਂ ਹੋਣ ਦਿੱਤੀ ਜਾਵੇਗੀ। ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣ ਸੁਣਿਆ ਕੀਤਾ ਜਾ ਰਿਹਾ ਹੈ ,ਧਰਨਾ ਦੇ ਰਹੇ ਕਿਸਾਨਾਂ ਉੱਪਰ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਸ਼ੂ-ਟਿੰ-ਗ ਕਰ ਰਹੀ ਫਿਲਮ ਦੇ ਸਟਾਫ਼ ਵੱਲੋਂ ਕਿਸਾਨਾਂ ਨਾਲ ਗੱਲ ਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ ਗੱਲ ਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ। ਜਿਸ ਨੂੰ ਦੇਖਦੇ ਹੋਏ ਸਾਰੇ ਸਟਾਫ ਨੂੰ ਸ਼ੂ-ਟਿੰ-ਗ ਬੰਦ ਕਰਕੇ ਵਾਪਸ ਜਾਣਾ ਪਿਆ।