Thursday , January 27 2022

ਆਖਰ ਨਵਜੋਤ ਸਿੱਧੂ ਦੇ ਅਸਤੀਫੇ ਬਾਰੇ ਆ ਗਈ ਓਹੀ ਖਬਰ ਜੋ ਸੋਚ ਰਹੇ ਸੀ

ਆਈ ਤਾਜ਼ਾ ਵੱਡੀ ਖਬਰ 

ਜਿੱਥੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ। ਉਥੇ ਹੀ ਕੁਝ ਪਾਰਟੀਆਂ ਵਿਚਕਾਰ ਆਪਸੀ ਖਿੱਚੋਤਾਣ ਵੀ ਲਗਾਤਾਰ ਜਾਰੀ ਹੈ। ਸੂਬਾ ਸਰਕਾਰ ਵਿੱਚ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ। ਉਨ੍ਹਾਂ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਕਿਉਂਕਿ ਨਵਜੋਤ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੇ ਵਿਚਕਾਰ ਕੁਝ ਗੱਲਾਂ ਨੂੰ ਲੈ ਕੇ ਆਪਸੀ ਨਰਾਜ਼ਗੀ ਵੀ ਚੱਲੀ ਆ ਰਹੀ ਸੀ। ਚੋਣਾਂ ਦੇ ਨਜ਼ਦੀਕ ਹੋਣ ਤੇ ਹੁਣ ਹਾਈ ਕਮਾਨ ਵੱਲੋਂ ਪਾਰਟੀ ਵਿਚਕਾਰ ਆਪਸੀ ਮੁਸ਼ਕਲ ਨੂੰ ਸੁਲਝਾਇਆ ਜਾ ਰਿਹਾ ਹੈ।

ਹੁਣ ਆਖਰ ਨਵਜੋਤ ਸਿੱਧੂ ਦੇ ਅਸਤੀਫੇ ਬਾਰੇ ਆ ਗਈ ਓਹੀ ਖਬਰ, ਜਿਸ ਬਾਰੇ ਸਾਰੇ ਲੋਕ ਸੋਚ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਸੀ। ਉਨ੍ਹਾਂ ਵੱਲੋਂ ਇਹ ਅਸਤੀਫਾ ਮੰਤਰੀ ਮੰਡਲ ਵਿੱਚ ਕੁਝ ਨਿਯੁਕਤੀਆਂ ਤੋਂ ਨਾਰਾਜ਼ਗੀ ਦੇ ਚਲਦੇ ਹੋਏ ਦਿੱਤਾ ਗਿਆ ਸੀ। ਉੱਥੇ ਹੀ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਦੇ ਅਸਤੀਫੇ ਨੂੰ ਨਾਮਨਜ਼ੂਰ ਕਰਦੇ ਹੋਏ ਕਾਂਗਰਸ ਦੇ ਵਿਧਾਇਕਾਂ ਨੂੰ ਮਨਾਉਣ ਦੀ ਗੱਲ ਆਖੀ ਸੀ।

ਉਥੇ ਹੀ ਅੱਜ ਸਾਹਮਣੇ ਆਈ ਖਬਰ ਦੇ ਮੁਤਾਬਕ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਬੀਤੇ ਦਿਨੀਂ ਦਿੱਤਾ ਗਿਆ ਆਪਣਾ ਅਸਤੀਫਾ ਵਾਪਸ ਲਿਆ ਹੈ। ਜਿਥੇ ਬੀਤੇ ਦਿਨੀਂ ਉਨ੍ਹਾਂ ਵੱਲੋਂ ਪ੍ਰਧਾਨਗੀ ਤੋਂ ਅਸਤੀਫ਼ਾ ਦਿੱਤਾ ਗਿਆ ਸੀ। ਪਰ ਅੱਜ ਚੰਡੀਗੜ੍ਹ ਵਿੱਚ ਖ਼ੁਦ ਨਵਜੋਤ ਸਿੱਧੂ ਵੱਲੋਂ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਵੱਲੋਂ ਹੁਣ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਹੈ।

ਉਨ੍ਹਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਨਾਲ ਹੀ ਉਨ੍ਹਾਂ ਦੇ ਹਮਾਇਤੀਆਂ ਵਿਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ। ਬੀਤੇ ਦਿਨੀਂ ਪਰਗਟ ਸਿੰਘ ਦੇ ਘਰ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਾਉਣ ਦੀ ਗੱਲ ਕੀਤੀ ਗਈ ਸੀ। ਉਥੇ ਹੀ ਦੂਜੇ ਦਿਨ ਦੋਹਾਂ ਵੱਲੋ ਕੇਦਾਰਨਾਥ ਦੀ ਯਾਤਰਾ ਲਈ ਇਕੱਠੇ ਜਾਣ ਦੀ ਵੀ ਗੱਲ ਸਾਹਮਣੇ ਆਈ ਸੀ।