Thursday , June 30 2022

ਆਖਰ ਮੋਦੀ ਸਰਕਾਰ ਨੇ ਅੰਤਰਾਸ਼ਟਰੀ ਯਾਤਰਾ ਲਈ ਕਰਤਾ ਵੱਡਾ ਐਲਾਨ – 15 ਮਾਰਚ ਤੋਂ ਹੋਵੇਗੀ ਲਾਗੂ

ਆਈ ਤਾਜਾ ਵੱਡੀ ਖਬਰ 

ਸਾਲ 2020 ਦੇ ਵਿਚ ਜਿਥੇ ਚੀਨ ਤੋਂ ਪੈਦਾ ਹੋਣ ਵਾਲੀ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਉਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ ਹੈ। ਆਪਣੇ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸਖਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ। ਜਿਸ ਕਾਰਨ ਯਾਤਰੀਆਂ ਨੂੰ ਆਉਣ-ਜਾਣ ਵਿਚ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਿਉਂਕਿ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ। ਭਾਰਤ ਵੱਲੋਂ ਮਾਰਚ 2020 ਵਿੱਚ ਹੀ ਅੰਤਰਰਾਸ਼ਟਰੀ ਉਡਾਨਾਂ ਤੇ ਰੋਕ ਲਗਾਈ ਗਈ ਸੀ ਉਥੇ ਹੀ ਕੁਝ ਸਮਝੌਤਿਆ ਦੇ ਤਹਿਤ ਕੁਝ ਖਾਸ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ। ਕੋਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਮੁੜ ਜਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਸਾਰੇ ਦੇਸ਼ਾਂ ਵੱਲੋਂ ਕੀਤੀਆਂ ਜਾ ਰਹੀਆਂ ਹਨ।

ਹੁਣ ਮੋਦੀ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰਾ ਲਈ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਥੇ 15 ਮਾਰਚ ਤੋਂ ਲਾਗੂ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵੱਲੋਂ ਕੌਮਾਂਤਰੀ ਉਡਾਨਾਂ ਉਪਰ ਲਗਾਈ ਗਈ ਪਾਬੰਦੀ ਨੂੰ ਹੁਣ 15 ਮਾਰਚ ਤੋਂ ਹਟਾ ਦਿੱਤੇ ਜਾਣ ਦਾ ਐਲਾਨ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਹੈ। ਇਹ ਫੈਸਲਾ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਮੰਤਰਾਲੇ ਦੀ ਸਲਾਹ ਅਨੁਸਾਰ ਹੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪਾਬੰਦੀ ਨਵੀਆਂ ਉਡਾਨਾਂ ਨੂੰ ਮੁੜ ਸ਼ੁਰੂ ਕੀਤੇ ਜਾਣ ਦਾ ਆਦੇਸ਼ ਜਾਰੀ ਕੀਤਾ ਹੈ।

ਇਸ ਤੋਂ ਪਹਿਲਾਂ ਵੀ ਇਨ੍ਹਾਂ ਉਡਾਨਾਂ ਨੂੰ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਪਰ ਉਹਨਾਂ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਫਿਰ ਤੋਂ ਇਸ ਫੈਸਲੇ ਨੂੰ ਟਾਲ ਦਿੱਤਾ ਗਿਆ ਸੀ। ਇਨ੍ਹਾਂ ਉਡਾਨਾਂ ਦੇ ਬੰਦ ਹੋਣ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਰਪੇਸ਼ ਆਈਆਂ ਹਨ।

ਹੁਣ ਅਮਰੀਕਾ, ਕੈਨੇਡਾ ਤੇ ਬਾਕੀ ਸਾਰੇ ਦੇਸ਼ਾਂ ਲਈ ਪਹਿਲਾਂ ਦੀ ਤਰਾਂ ਹੀ ਉਡਾਨਾਂ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਲਾਗੂ ਕੀਤੀਆਂ ਗਈਆਂ ਸਾਰੀਆਂ ਪਾਬੰਧੀਆਂ ਨੂੰ ਹਟਾ ਦਿੱਤਾ ਜਾ ਰਿਹਾ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਜਿੱਥੇ ਕੌਮਾਂਤਰੀ ਉਡਾਨਾਂ ਨੂੰ ਮੁੜ ਸ਼ੁਰੂ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ ਉਥੇ ਹੀ ਇਸ ਖਬਰ ਨੂੰ ਸੁਣਨ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਜਿੱਥੇ 15 ਮਾਰਚ ਤੋਂ ਇਹ ਉਡਾਨਾਂ ਸ਼ੁਰੂ ਹੋਣ ਜਾ ਰਹੀਆਂ ਹਨ ਉਥੇ ਹੀ ਯਾਤਰੀਆਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣਗੇ।