ਆਖਰ ਹੁਣ ਕੈਪਟਨ ਨੇ CM ਚੰਨੀ ਬਾਰੇ ਕਹੀ ਅਜਿਹੀ ਗਲ੍ਹ ਸਾਰੇ ਪਾਸੇ ਹੋ ਗਈ ਚਰਚਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਉਵੇਂ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਭਰਮਾਉਣ ਲਈ ਆਏ ਦਿਨ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕਈ ਅਜਿਹੀਆਂ ਸਖਸੀਅਤਾਂ ਨੂੰ ਵੀ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਕਿਸੇ ਵੱਲੋਂ ਰਾਜਨੀਤੀ ਵਿਚ ਆਉਣ ਬਾਰੇ ਸੋਚਿਆ ਵੀ ਨਹੀਂ ਸੀ। ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਚੋਣ ਹਲਕਿਆਂ ਅੰਦਰ ਆਪਣੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਕਈ ਪਾਰਟੀਆਂ ਵਿੱਚ ਆਪਸੀ ਖਿੱਚੋਤਾਣ ਵੀ ਲਗਾਤਾਰ ਵੇਖਣ ਨੂੰ ਮਿਲ ਰਹੀ ਹੈ ਜਿੱਥੇ ਇੱਕ ਦੂਸਰੇ ਖ਼ਿਲਾਫ਼ ਤੰਜ਼ ਕੱਸਦੇ ਹੋਏ ਵੀ ਬਹੁਤ ਸਾਰੇ ਵਿਧਾਇਕ ਨਜ਼ਰ ਆ ਰਹੇ ਹਨ।

ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਚੰਨੀ ਬਾਰੇ ਅਜਿਹੀ ਗੱਲ ਆਖੀ ਗਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਗੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਲੋਕਾਂ ਤੇ ਹਿੱਤਾਂ ਵਿਚ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਖਿਆ ਗਿਆ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਨੂੰ ਵੋਟਾਂ ਲਈ ਉਕਸਾਇਆ ਜਾ ਰਿਹਾ ਹੈ।

ਉਨ੍ਹਾਂ ਆਖਿਆ ਕਿ ਜਿਥੇ ਪੰਜਾਬ ਦੀ ਆਰਥਿਕ ਸਥਿਤੀ ਬਿਲਕੁਲ ਠੀਕ ਨਹੀਂ ਹੈ ਅਤੇ ਪੰਜਾਬ ਦੇ ਖ਼ਜਾਨੇ ਵਿਚ ਸਰਕਾਰ ਕੋਲ ਪੈਸਾ ਨਹੀਂ ਹੈ ਉਥੇ ਹੀ ਲੋਕਾਂ ਨਾਲ ਝੂਠ ਬੋਲ ਕੇ ਵੱਡੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ। ਅਸਲ ਵਿੱਚ ਮੁੱਖ ਮੰਤਰੀ ਲੋਕਾਂ ਨੂੰ ਸਚਾਈ ਤੋਂ ਵਾਕਫ਼ ਕਰਾਵੇ। ਉਨ੍ਹਾਂ ਕਿਹਾ ਕਿ ਜਿੱਥੇ ਅਰਵਿੰਦ ਕੇਜਰੀਵਾਲ ਵੱਲੋਂ ਵੀ ਪਾਣੀ ਅਤੇ ਮੁਫਤ ਬਿਜਲੀ ਵਰਗੇ ਮੁੱਦਿਆਂ ਤੇ ਐਲਾਨ ਕੀਤੇ ਗਏ ਹਨ ਅਤੇ ਸਰਕਾਰ ਬਣਨ ਤੇ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣ ਦਾ ਵਾਧਾ ਕੀਤਾ ਗਿਆ ਹੈ।

ਇਸ ਤਰ੍ਹਾਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਪਾਰਟੀ ਤਿੰਨ ਪਾਰਟੀਆਂ ਨਾਲ ਗਠਜੋੜ ਕਰਕੇ ਆਉਣ ਵਾਲੀਆਂ ਚੋਣਾਂ ਵਿੱਚ ਉਤਰੇਗੀ। ਜੋ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਕੰਮ ਕਰੇਗੀ।