Monday , June 27 2022

ਆਪ ਆਗੂ ਭਗਵੰਤ ਮਾਨ ਵਲੋਂ ਆਈ ਤਾਜਾ ਵੱਡੀ ਖਬਰ 19 ਤਰੀਕ ਨੂੰ ਕਰਨਗੇ ਸਾਥੀਆਂ ਸਮੇਤ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਕੋਰੋਨਾ ਮਹਾਂਮਾਰੀ ਦੇ ਕਾਰਨ ਦੁਨੀਆ ਭਰ ਦੇ ਵਿੱਚ ਵੱਖ ਵੱਖ ਸਰਕਾਰਾਂ ਦੇ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ , ਪਰ ਹੁਣ ਜਿਵੇ ਜਿਵੇ ਕੋਰੋਨਾ ਦੇ ਮਾਮਲੇ ਘਟ ਰਹੇ ਹਨ , ਉਵੇਂ ਉਵੇਂ ਸਰਕਾਰਾਂ ਦੇ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ । ਬਹੁਤ ਸਾਰੇ ਧਾਰਮਿਕ ਸਥਾਨ ਵੀ ਇਸ ਮਹਾਂਮਾਰੀ ਦੇ ਸਮੇਂ ਦੌਰਾਨ ਬੰਦ ਪਏ ਹੋਏ ਸਨ । ਉਨ੍ਹਾਂ ਨੂੰ ਵੀ ਹੁਣ ਸਰਕਾਰ ਦੇ ਵੱਲੋਂ ਖੋਲ੍ਹਿਆ ਜਾ ਰਿਹਾ ਹੈ । ਇਸੇ ਲੜੀ ਤਹਿਤ ਬੀਤੇ ਦਿਨੀਂ ਜਿੱਥੇ ਕੇਂਦਰ ਸਰਕਾਰ ਦੇ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਨੂੰ ਇਕ ਵੱਡਾ ਤੋਹਫਾ ਦਿੰਦੇ ਹੋਏ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ ।

ਜਿਸ ਦੇ ਚੱਲਦੇ ਸਿੱਖ ਸੰਗਤਾਂ ਦੇ ਵਿਚ ਕਾਫੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ । ਸਿੱਖ ਸੰਗਤਾਂ ਦੀ ਖੁਸ਼ੀ ਦਾ ਠਿਕਾਣਾ ਨਹੀਂ ਹੈ , ਕਿਉਂਕਿ ਪੂਰੇ ਡੇਢ ਸਾਲਾ ਬਾਅਦ ਕੇਂਦਰ ਸਰਕਾਰ ਦੇ ਵੱਲੋਂ ਕਰਤਾਰਪੁਰ ਕੋਰੀਡੋਰ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ । ਇਸ ਦੀ ਖ਼ੁਸ਼ੀ ਵੱਖ ਵੱਖ ਥਾਵਾਂ ਤੇ ਮਨਾਈ ਜਾ ਰਹੀ ਹੈ ਕਿਤੇ ਢੋਲ ਵਜਾਏ ਜਾ ਰਹੇ ਹਨ ਤੇ ਕਿਤੇ ਲੱਡੂ ਵੰਡੇ ਜਾ ਰਹੇ ਹਨ । ਉੱਥੇ ਹੀ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਵੀ ਪਾਕਿਸਤਾਨ ਜਾਣ ਲਈ ਰਵਾਨਾ ਹੋਇਆ ਤੇ ਸਿਆਸੀ ਲੀਡਰਾਂ ਦੇ ਵੱਲੋਂ ਵੀ ਪਾਕਿਸਤਾਨ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਇਸੇ ਵਿਚਕਾਰ ਹੁਣ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੇ ਚਲਦੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਦੀ ਤਿਆਰੀ ਖਿੱਚ ਲਈ ਗਈ ਹੈ ਤੇ ਹੁਣ ਆਮ ਆਦਮੀ ਪਾਰਟੀ ਪੰਜਾਬ ਦੇ ਵੱਲੋਂ ਜਿੱਥੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ, ਉੱਥੇ ਹੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਇੱਕ ਵਫ਼ਦ 19 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਰਵਾਨਾ ਹੋਵੇਗਾ ।

ਇਸ ਯਾਤਰਾ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਭਗਵੰਤ ਮਾਨ ਨੇ ਦੱਸਿਆ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਕਾਰਨ ਪੂਰੇ ਦੇਸ਼ ਭਰ ਦੀਆਂ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਰਟੀ ਵਿਧਾਇਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਰਸ਼ਨ ਕਰਨ ਲਈ ਰਵਾਨਾ ਹੋਵੇਗਾ । ਜਿੱਥੇ ਗੁਰੂ ਨਾਨਕ ਦੇਵ ਜੀ ਦੀ ਹੱਥੀਂ ਕਿਰਤ ਕਰਦਿਆਂ ਲੰਬਾ ਸਮਾਂ ਖੇਤੀ ਕੀਤੀ ਸੀ । ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਕਾਰਨ ਦੇਸ਼ ਭਰ ਦੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਹੈ ।