Thursday , June 30 2022

ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ ਦੇ ਘਰੇ ਪਿਆ ਮਾਤਮ – ਆਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ 

ਇਨੀ ਦਿਨੀ ਜਿੱਥੇ ਪੰਜਾਬ ਵਿੱਚ ਹੋਣ ਵਾਲੀਆਂ 20 ਫਰਵਰੀ ਨੂੰ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮ ਵੱਖ-ਵੱਖ ਚੋਣ ਹਲਕਿਆਂ ਤੋਂ ਐਲਾਣ ਦਿੱਤੇ ਗਏ ਸਨ ਅਤੇ ਸਭ ਵੱਲੋਂ ਨਾਮਜ਼ਦਗੀ ਪੱਤਰ ਵੀ ਦਾਖਲ ਕੀਤੇ ਗਏ ਹਨ। ਕੱਲ ਜਿਥੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਤਾਰੀਖ ਸੀ ਉਥੇ ਹੀ ਸਾਰਾ ਕੰਮ ਸ਼ਾਂਤਮਈ ਢੰਗ ਨਾਲ ਹੋ ਗਿਆ ਹੈ। ਜਿੱਥੇ ਚੋਣਾਂ ਨੂੰ ਲੈ ਕੇ ਸਭ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਉਥੇ ਹੀ ਕੁਝ ਵੱਖ ਵੱਖ ਪਾਰਟੀਆਂ ਦੇ ਅਜਿਹੇ ਉਮੀਦਵਾਰ ਵੀ ਹਨ ਜੋ ਕਿਸੇ ਨਾ ਕਿਸੇ ਕਾਰਨ ਚਰਚਾ ਵਿਚ ਆ ਜਾਂਦੇ ਹਨ। ਉਥੇ ਹੀ ਕੁਝ ਸਿਆਸੀ ਉਮੀਦਵਾਰਾ ਦੇ ਪਰਵਾਰਾਂ ਵਿੱਚ ਦੁਖਦਾਈ ਖ਼ਬਰਾਂ ਵੀ ਸੁਣਨ ਨੂੰ ਸਾਹਮਣੇ ਆ ਰਹੀਆਂ ਹਨ। ਹੁਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਕੌਰ ਭਰਾਜ ਦੇ ਘਰੇ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸੰਗਰੂਰ ਹਲਕੇ ਤੋਂ ਭਗਵੰਤ ਮਾਨ ਦੀ ਜਗਹ ਤੇ ਆਮ ਆਦਮੀ ਪਾਰਟੀ ਵੱਲੋ ਨਰਿੰਦਰ ਕੌਰ ਭਰਾਜ ਨੂੰ ਸੀਟ ਦਿੱਤੀ ਗਈ ਹੈ।

ਉਥੇ ਹੀ ਉਨ੍ਹਾਂ ਦੇ ਪਰਵਾਰ ਵਿੱਚ ਉਨ੍ਹਾਂ ਦੇ ਦਾਦਾ ਜੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਨਰਿੰਦਰ ਕੌਰ ਭਰਾਜ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਰੱਦ ਕੀਤਾ ਗਿਆ ਹੈ। ਉਥੇ ਹੀ ਉਹ ਅੱਜ ਆਪਣੇ ਦਾਦਾ ਜੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋ ਰਹੇ ਹਨ।

ਉਨ੍ਹਾਂ ਦੇ ਦਾਦਾ ਜੀ ਗੁਰਦਿਆਲ ਸਿੰਘ ਦਾ 96 ਸਾਲਾਂ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਜੋ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਭਰਾਜ ਵਿਖੇ ਬਾਅਦ ਦੁਪਹਿਰ ਕੀਤਾ ਜਾ ਰਿਹਾ ਹੈ। ਨਰਿੰਦਰ ਕੌਰ ਭਰਾਜ ਦੇ ਦਾਦਾ ਜੀ ਦੇ ਦੇਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।