ਆਹ ਦੇਖੋ ਗੁਰਬਕਸ਼ ਸਿੰਘ ਖਾਲਸਾ ਦੀ ਮੌਤ ਤੋਂ ਬਾਅਦ ਲੋਕਾਂ ਨੇ ਕੀ ਕਰਤਾ -ਪਈਆਂ ਭਾਜੜਾਂ ਪੁਲਸ ਨੂੰ
ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਵਿਚ ਭੁੱਖ ਹੜਤਾਲ ਕਰਨ ਵਾਲੇ ਗੁਰਬਖਸ਼ ਸਿੰਘ ਖਾਲਸਾ ਵਲੋਂ ਕੁਰੂਕਸ਼ੇਤਰ ਦੇ ਠਸਕਾਅਲੀ ਇਲਾਕੇ ਵਿਚ ਟੈਂਕੀ ਤੋਂ ਛਾਲ ਮਾਰੇ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ। ਸੂਤਰਾਂ ਮੁਤਾਬਕ ਮੋਹਾਲੀ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਭੁੱਖ ਹੜਤਾਲ ਕਰਨ ਵਾਲੇ ਖਾਲਸਾ ਅੱਜ ਠਸਕਾਅਲੀ ਇਲਾਕੇ ਦੀ ਇਕ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਸਨ।ਇਸ ਦੌਰਾਨ ਉਨ੍ਹਾਂ ਨੇ ਅਚਾਨਕ ਟੈਂਕੀ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਉਥੋਂ ਦੇ ਇਕ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ ਜਿਥੇ ਓਹਨਾ ਦੀ ਮੌਤ ਹੋ ਗਈ
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਗੁਰਬਖਸ਼ ਸਿੰਘ ਖਾਲਸਾ ਦੀ ਅੱਜ ਮੌਤ ਹੋ ਜਾਣ ਮਗਰੋ ਉਨ੍ਹਾਂ ਦੇ ਸਮਰਥਕਾਂ ਨੇ ਕੁਰੂਕਸ਼ੇਤਰ-ਕੈਥਲ ਹਾਈਵੇ ‘ਤੇ ਜਾਮ ਲਗਾ ਦਿੱਤਾ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਫਿਲਹਾਲ ਪੁਲਸ ਜਾਮ ਖੁਲ੍ਹਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਅੱਜ ਕੁਰੂਕਸ਼ੇਤਰ ਦੇ ਠਸਕਾਅਲੀ ਇਲਾਕੇ ‘ਚ ਇਕ ਪਾਣੀ ਵਾਲੀ ਟੈਂਕੀ ‘ਤੇ ਪ੍ਰਦਰਸ਼ਨ ਕਰ ਰਹੇ ਗੁਰਬਖਸ ਸਿੰਘ ਨੇ ਅਚਾਨਕ ਪਾਣੀ ਵਾਲੀ ਟੈਂਕੀ ਚੋਂ ਛਾਲ ਮਾਰ ਦਿੱਤੀ, ਜਿਸ ਪਿੱਛੋਂ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।