Saturday , June 25 2022

ਆ ਗਈ ਵੱਡੀ ਖੁਸ਼ਖਬਰੀ ਵਿਦੇਸ਼ ਜਾਣ ਵਾਲਿਆਂ ਲਈ – ਇਸ ਦੇਸ਼ ਦੀ ਸਰਕਾਰ ਨੇ ਕਰਤਾ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਦਾ ਸੁਪਨਾ ਵਿਦੇਸ਼ ਜਾਣ ਦਾ ਹੁੰਦਾ ਹੈ ਜਿੱਥੇ ਉਹ ਜਾ ਕੇ ਆਪਣੇ ਪਰਿਵਾਰਕ ਮੈਂਬਰਾਂ ਦੇ ਸੁਪਨੇ ਨੂੰ ਸਾਕਾਰ ਕਰ ਸਕਣ ਅਤੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਵੀ ਬਿਹਤਰ ਬਣਾ ਸਕਦੇ ਹਨ। ਬਹੁਤ ਸਾਰੇ ਲੋਕ ਜਿਥੇ ਉੱਚ ਵਿਦਿਆ ਹਾਸਲ ਕਰਨ ਲਈ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਉਥੇ ਹੀ ਕੁਝ ਲੋਕ ਆਪਣੇ ਘਰ ਦੀਆਂ ਤੰਗੀਆਂ-ਤੁਰਸ਼ੀਆਂ ਦੇ ਕਾਰਨ ਵਿਦੇਸ਼ ਜਾਣ ਨੂੰ ਪਹਿਲ ਦਿੰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਵੱਲੋਂ ਭਾਰੀ ਮਸ਼ੱਕਤ ਕਰਕੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਹੈ। ਪਰ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਇਹ ਸੁਪਨਾ ਅਧੂਰਾ ਰਹਿ ਗਿਆ ਸੀ ਅਤੇ ਕਰੋਨਾ ਪਾਬੰਦੀਆਂ ਦੇ ਚਲਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸ਼ਖਤੀ ਨੂੰ ਵਧਾ ਦਿੱਤੀ ਗਈ ਹੈ।

ਹੁਣ ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਇਸ ਦੇਸ਼ ਦੀ ਸਰਕਾਰ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਉਨ੍ਹਾਂ ਲੋਕਾਂ ਲਈ ਇਹ ਇਕ ਬਹੁਤ ਹੀ ਵੱਡੀ ਰਾਹਤ ਵਾਲੀ ਖਬਰ ਹੈ, ਜੋ ਬ੍ਰਿਟੇਨ ਵਿੱਚ ਜਾਣਾ ਚਾਹੁੰਦੇ ਹਨ। ਕਿਉਂਕਿ ਬ੍ਰਿਟੇਨ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਕੁੱਝ ਹੱਦ ਤੱਕ ਰਾਹਤ ਦਿੱਤੀ ਗਈ ਹੈ। ਜਿਸ ਕਾਰਨ ਹੁਣ ਵਿਦੇਸ਼ ਜਾਣ ਵਾਲਿਆਂ ਨੂੰ ਆਸਾਨੀ ਹੋ ਜਾਵੇਗੀ। ਕਰੋਨਾ ਦੇ ਕਾਰਨ ਜਿੱਥੇ ਸੋਸ਼ਲ ਵਰਕਰ ਅਤੇ ਕੇਅਰ ਅਸਿਸਟੈਂਟ ਅਤੇ ਘਰੇਲੂ ਸਹਾਇਕਾਂ ਦੀ ਕਮੀ ਹੋ ਗਈ ਹੈ।

ਜਿੱਥੇ ਉਨ੍ਹਾਂ ਦੇ ਆਉਣ ਉਪਰ ਸਰਕਾਰ ਵੱਲੋਂ ਕੁਝ ਸਖ਼ਤ ਵੀਜ਼ਾ ਨਿਯਮ ਲਾਗੂ ਕੀਤੇ ਗਏ ਸਨ। ਉਥੇ ਹੀ ਹੁਣ ਬ੍ਰਿਟਿਸ਼ ਸਰਕਾਰ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਕਰੋਨਾ ਦੇ ਕਾਰਨ ਜਿੱਥੇ ਪਹਿਲਾਂ ਹੀ ਦੇਖਭਾਲ ਦੇ ਖੇਤਰ ਵਿੱਚ ਲੋਕਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਥੇ ਹੀ ਹੁਣ ਯੋਗ ਮੁਲਾਜ਼ਮਾਂ ਨੂੰ ਜਲਦੀ ,ਸਸਤੀ ਅਤੇ ਅਸਾਨ ਭਰਤੀ ਦੇ ਸਮਰੱਥ ਕੀਤਾ ਜਾਵੇਗਾ। ਬ੍ਰਿਟਿਸ਼ ਸਰਕਾਰ ਇਹਨਾਂ ਮੁਲਾਜ਼ਮਾਂ ਦੀ ਗਿਣਤੀ ਵਧਾਉਣ ਜਾ ਰਹੀ ਹੈ। ਜਿਸ ਵਾਸਤੇ ਇਨ੍ਹਾਂ ਵੀਜਾਂ ਨਿਯਮਾਂ ਵਿੱਚ ਬਦਲਾਅ ਕੀਤਾ ਜਾ ਰਿਹਾ ਹੈ। ਸਰਕਾਰ ਦੇ ਇਸ ਕਦਮ ਨਾਲ ਜਿੱਥੇ ਸਟਾਫ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇਗਾ ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਵੀ ਹਾਸਲ ਹੋਵੇਗਾ।