Sunday , March 7 2021

ਇਥੇ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਲਗੇ ਲਾਸ਼ਾਂ ਦੇ ਢੇਰ 14 ਮੌਕੇ ਤੇ ਮਰੇ

ਹੁਣੇ ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਹੀ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਜਿੱਥੇ ਉਹ ਲੋਕਾਂ ਨੂੰ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਵਿੱਚ ਸਹਾਈ ਹੁੰਦੇ ਹਨ, ਉੱਥੇ ਹੀ ਬਹੁਤ ਸਾਰੇ ਵਾਹਨ ਹਾਦਸਿਆਂ ਦੀ ਵਜ੍ਹਾ ਵੀ ਬਣ ਜਾਂਦੇ ਹਨ। ਇਨ੍ਹਾਂ ਹੋਣ ਵਾਲੇ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠੇ ਹਨ। ਜਿਸ ਦਾ ਖਮਿਆਜਾ ਪਿੱਛੇ ਉਨ੍ਹਾਂ ਦੇ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ। ਕਈ ਲੋਕ ਜੋ ਇਨ੍ਹਾਂ ਸੜਕ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਉਨ੍ਹਾਂ ਦੇ ਪਰਿਵਾਰ ਵਿੱਚ ਕੋਈ ਹੋਰ ਮੈਂਬਰ ਆਮਦਨ ਵਾਲਾ ਨਹੀਂ ਹੁੰਦਾ, ਜਿਸ ਨਾਲ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ।

ਹਰ ਰੋਜ਼ ਹੀ ਆਉਣ ਵਾਲੀਆਂ ਅਜਿਹੀਆਂ ਕਈ ਖਬਰਾਂ ਨੇ ਸਾਰੀ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਨ੍ਹਾਂ ਸੜਕ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਲਾਸ਼ਾਂ ਦੇ ਢੇਰ ਲੱਗ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਆਂਧਰਾ ਪ੍ਰਦੇਸ਼ ਵਿਚ ਕੁਰਨੂਲ ਜ਼ਿਲੇ ਦੇ ਵਲਦੁਤਰੀ ਮੰਡਲ ਦੇ ਮਦਾਰਪੁਰ ਪਿੰਡ ਨਜ਼ਦੀਕ ਵਾਪਰਿਆ ਹੈ, ਜਿੱਥੇ ਇਕ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ ਹੈ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਕ ਬੱਸ ਚਿੱਤਰੂ ਜਿਲੇ ਦੇ ਮਦਨਪੱਲੇ ਪਿੰਡ ਤੋਂ ਰਾਜਸਥਾਨ ਦੇ ਅਜਮੇਰ ਜਾ ਰਹੀ ਸੀ। ਇਹ ਬੱਸ ਗਲਤ ਸਾਈਡ ਤੇ ਜਾ ਰਹੀ ਸੀ ਤੇ, ਜਿਸਨੇ ਸਹੀ ਸਾਈਡ ਤੇ ਆ ਰਹੇ ਟਰੱਕ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਬੱਸ ਵਿਚ ਸਵਾਰ 17 ਲੋਕਾਂ ਵਿੱਚੋਂ 14 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਿਸ ਵਿੱਚ ਬੱਸ ਚਾਲਕ ਵੀ ਮੌਜੂਦ ਸੀ। ਜ਼ਖ਼ਮੀ ਹੋਏ ਲੋਕਾਂ ਨੂੰ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਆਂਧਰਾ ਪ੍ਰਦੇਸ਼ ਦੇ ਮੁਖ ਮੰਤਰੀ ਵਾਈਐਸ ਜਗਨਮੋਹਨ ਰੈਡੀ ਨੇ ਹੋਏ ਇਸ ਭਿਆਨਕ ਸੜਕ ਹਾਦਸੇ ਉਪਰ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਹਾਦਸੇ ਲਈ ਰਾਹਤ ਕਾਰਜ ਅਤੇ ਮੈਡੀਕਲ ਮਦਦ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਵੀ ਦਿੱਤੇ ਹਨ। ਇਸ ਘਟਨਾ ਦੀ ਜਾਣਕਾਰੀ ਵਲਦੁਤਰੀ ਦੇ ਸਬ ਇੰਸਪੈਕਟਰ ਪੈਡਈਆਂ ਨਾਇਡੂ ਤੇ ਕ੍ਰਿਸ਼ਨਗਿਰੀ ਦੇ ਸਬ ਇੰਸਪੈਕਟਰ ਰਾਮਜਾਨਨੇਯ ਰੈਡੀ ਨੇ ਦਿੱਤੀ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।