Sunday , September 26 2021

ਇਸ ਦੇਸ਼ ਚ ਹੁਣ ਤੋਂ ਆ ਸਕਦੇ ਹਨ ਜਹਾਜਾਂ ਚ ਲੋਕ ਸਰਕਾਰ ਨੇ ਕਰਤਾ ਐਲਾਨ

ਹੁਣ ਤੋਂ ਆ ਸਕਦੇ ਹਨ ਜਹਾਜਾਂ ਚ ਲੋਕ

ਕੋਰੋਨਾ ਦਾ ਕਰਕੇ ਦੁਨੀਆਂ ਦੇ ਜਿਆਦਾ ਤਰ ਦੇਸ਼ਾਂ ਨੇ ਅੰਤਰਾਸ਼ਟਰੀ ਯਾਤਰੀਆਂ ਤੇ ਪਾਬੰਦੀ ਲਗਾਈ ਹੋਈ ਸੀ ਪਰ ਹੁਣ ਹੋਲੀ ਹੋਲੀ ਇਹ ਪਾਬੰਦੀਆਂ ਘਟਦੀਆਂ ਜਾ ਰਹੀਆਂ ਹਨ ਅਤੇ ਸਰਕਾਰਾਂ ਹੁਣ ਪਾਬੰਦੀਆਂ ਵਿਚ ਢਿਲ ਦੇਣ ਲਗ ਪਈਆਂ ਹਨ ਕਿਓਂ ਕੇ ਹੁਣ ਸਰਕਾਰਾਂ ਨੂੰ ਵੀ ਇਹ ਲਗਣ ਲਗ ਪਿਆ ਹੈ ਕੇ ਇਸ ਵਾਇਰਸ ਦੇ ਨਾਲ ਹੀ ਜੀਵਨ ਚਲਾਉਣਾ ਪੈਣਾ ਹੈ।

ਨਵੀਂ ਦਿੱਲੀ: ਦੁਨੀਆ ਭਰ ਦੇ ਕੋਰੋਨਾ ਸੰਕਟ ਦੇ ਵਿਚਕਾਰ ਵਿਦੇਸ਼ੀ ਸੈਲਾਨੀ ਅੱਜ ਤੋਂ ਦੁਬਈ ਜਾ ਸਕਣਗੇ। ਦੁਬਈ ਨੇ ਇਸ ਦੀ ਇਜਾਜ਼ਤ ਦੇ ਦਿੱਤੀ ਹੈ। ਕੋਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਦੁਬਈ ਨੇ ਸੈਲਾਨੀਆਂ ਦੇ ਆਉਣ ‘ਤੇ ਪਾਬੰਦੀ ਲਗਾਈ ਸੀ। ਪਰ ਹੁਣ ਸਾਰੀ ਦੁਨੀਆ ਵਿਚ ਨਿਯਮਾਂ ‘ਚ ਢਿੱਲ ਦਿੱਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਸਰਕਾਰ ਵੱਲੋਂ ਯਾਤਰੀਆਂ ਲਈ ਪ੍ਰੋਟੋਕੋਲ ਸੂਚੀ ਵੀ ਜਾਰੀ ਕੀਤੀ ਗਈ ਹੈ, ਜਿਸ ਦਾ ਪਾਲਣ ਕਰਨਾ ਹਰ ਇੱਕ ਲਈ ਲਾਜ਼ਮੀ ਹੋਵੇਗਾ। ਸੈਲਾਨੀਆਂ ਨੂੰ ਇੱਕ ਤਾਜ਼ਾ ਕੋਰੋਨਾ ਨੈਗਟਿਵ ਸਰਟੀਫਿਕੇਟ ਪੇਸ਼ ਕਰਨਾ ਪਏਗਾ ਜਾਂ ਦੁਬਈ ਏਅਰਪੋਰਟ ‘ਤੇ ਇੱਕ ਟੈਸਟ ਦੇਣਾ ਪਵੇਗਾ। ਜਿਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਉਂਦੀ ਹੈ ਉਨ੍ਹਾਂ ਨੂੰ 14 ਦਿਨਾਂ ਲਈ ਆਈਸੋਲੇਸ਼ਨ ‘ਚ ਰੱਖਿਆ ਜਾਵੇਗਾ। ਦੁਬਈ ਦੀ ਯਾਤਰਾ ਤੋਂ 96 ਘੰਟੇ ਪਹਿਲਾਂ ਕੋਰੋਨਾਵਾਇਰਸ ਦਾ ਟੈਸਟ ਕਰਨਾ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ।

ਦੁਬਈ ਪ੍ਰਸ਼ਾਸਨ ਨੇ ਕਿਹਾ ਹੈ ਕਿ ਸੈਲਾਨੀਆਂ ਨੂੰ ਅੰਤਰਰਾਸ਼ਟਰੀ ਸਿਹਤ ਬੀਮਾ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇੱਕ ਸਪੇਸ਼ਲ ਮੋਬਾਈਲ ਐਪਲੀਕੇਸ਼ਨ ਡਾਊਨਲੋਡ ਕਰਨੀ ਹੋਏਗੀ, ਜਿਸ ਵਿਚ ਉਨ੍ਹਾਂ ਦੀ ਸਾਰੀ ਜਾਣਕਾਰੀ ਹੋਵੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |