Tuesday , May 24 2022

ਇਸ ਮਸ਼ਹੂਰ ਐਕਟਰ ਨੂੰ ਵੀ ਹੋ ਗਿਆ ਕਰੋਨਾ – ਚੱਕਰ ਆਉਣ ਤੇ ਲਗਾ ਪਤਾ

ਮਸ਼ਹੂਰ ਐਕਟਰ ਨੂੰ ਵੀ ਹੋ ਗਿਆ ਕਰੋਨਾ

ਕਰੋਨਾ ਕਾਰਨ ਲੋਕਾਂ ਵਿਚ ਖੌਫ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਹੁਣ ਵੱਡੀਆਂ ਵੱਡੀਆਂ ਹਸਤੀਆਂ ਵੀ ਇਸ ਦੇ ਜਾਲ ਵਿਚ ਫਸ ਰਹੀਆਂ ਹਨ। ਅਜਿਹੀ ਹੀ ਇੱਕ ਖਬਰ ਆ ਰਹੀ ਹੈ ਦੁਨੀਆਂ ਦੇ ਮਸ਼ਹੂਰ ਐਕਟਰ ਨੂੰ ਆਪਣੀ ਚਪੇਟ ਵਿਚ ਕਰੋਨਾ ਨੇ ਲੈ ਲਿਆ ਹੈ ਉਸ ਨੂੰ ਇਸ ਬਾਰੇ ਉਦੋਂ ਪਤਾ ਲਗਾ ਜਦੋਂ ਉਸ ਨੂੰ ਅਚਾਨਕ ਚੱਕਰ ਆ ਗਿਆ ਅਤੇ ਉਹ ਡਿਗ ਪਿਆ ਜਿਸ ਤੋਂ ਬਾਅਦ ਉਸ ਨੂੰ ਹੌਸਪੀਟਲ ਲਿਜਾਇਆ ਗਿਆ ਜਿਥੇ ਉਸ ਦਾ ਕਰੋਨਾ ਟੈਸਟ ਕੀਤਾ ਗਿਆ ਜੋ ਕੇ ਪੌਜੇਟਿਵ ਨਿਕਲਿਆ।

ਵਾਸ਼ਿੰਗਟਨ – ਅਮਰੀਕੀ ਕਾਮੇਡੀਅਨ ਅਤੇ ਅਭਿਨੇਤਾ ਡੈਰਿਲ ਲਿਨ ਹਿਓਲੀ ਕੋਰੋਨਾਵਾਇਰਸ ਪਾਜ਼ੇਟਿਵ ਪਾਏ ਗਏ ਹਨ। ਉਹ ਸ਼ੁੱਕਰਵਾਰ ਰਾਤ ਨਾਸ਼ਵਿਲੇ, ਟੈਨੇਸਸੀ ਵਿਚ ਇਕ ਸਟੈਂਡਅਪ ਸ਼ੋਅ ਦੌਰਾਨ ਸਟੇਜ ‘ਤੇ ਡਿੱਗ ਗਏ ਸਨ। 57 ਸਾਲਾ ਹਿਓਲੀ ਨੇ ਕਿਹਾ ਆਖਿਆ ਕਿ ਕਾਮੇਡੀ ਨਾਈਟ ਕਲੱਬ ਵਿਚ ਪ੍ਰਫਾਰਮੈਂਸ ਦੌਰਾਨ ਉਨ੍ਹਾਂ ਨੂੰ ਚੱਕਰ ਆ ਗਿਆ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜ਼ਿਆਦਾ ਥਕਾਵਟ ਅਤੇ ਸਰੀਰ ਵਿਚ ਪਾਣੀ ਦੀ ਕਮੀ ਕਾਰਨ ਉਨ੍ਹਾਂ ਦੀ ਇਹ ਹਾਲਾਤ ਹੋਈ। ਇਲਾਜ ਤੋਂ ਬਾਅਦ ਉਨ੍ਹਾਂ ਨੂੰ ਸ਼ਨੀਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

ਹਿਓਲੀ ਨੇ ਦੱਸਿਆ ਕਿ ਹਸਪਤਾਲ ਵਿਚ ਡਾਕਟਰਾਂ ਨੇ ਕਈ ਟੈਸਟ ਕੀਤੇ। ਉਨ੍ਹਾਂ ਦਾ ਕੋਰੋਨਾ ਟੈਸਟ ਵੀ ਕੀਤਾ ਗਿਆ। ਮੈਂ ਕੋਰੋਨਾ ਪਾਜ਼ੇਟਿਵ ਪਾਇਆ ਗਿਆ। ਉਹ ਦੱਸ ਰਹੇ ਹਨ ਕਿ ਮੇਰੇ ਵਿਚ ਕੋਈ ਕੋਰੋਨਾ ਦੇ ਲੱਛਣ ਨਹੀਂ ਪਾਏ ਗਏ। ਉਨ੍ਹਾਂ ਨੇ ਟਵਿੱਟਰ ‘ਤੇ ਇਸ ਦੀ ਜਾਣਕਾਰੀ ਦਿੱਤੀ। ਹਿਓਲੀ ਨੇ ਆਪਣੇ ਚਾਹੁੰਣ ਵਾਲਿਆਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਉਹ ਆਪਣੇ ਹੋਟਲ ਰੂਮ ਵਿਚ 14 ਦਿਨ ਕੁਆਰੰਟੀਨ ਰਹਿਣਗੇ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |