Monday , July 26 2021

ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਇਸ ਤਰਾਂ ਮੌਤ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਇਨ੍ਹਾਂ ਦੋ ਮਹੀਨਿਆਂ ਵਿੱਚ ਅਜਿਹੇ ਹਾਦਸੇ ਸਾਹਮਣੇ ਆਏ ਹਨ,ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਆਏ ਦਿਨ ਹੀ ਸੁਣਨ ਵਿਚ ਮਿਲ ਰਹੀਆਂ ਦੁੱਖ ਭਰੀਆ ਖਬਰਾਂ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਸਾਲ ਦੇ ਵਿਚ ਬਹੁਤ ਸਾਰੀਆਂ ਫ਼ਿਲਮੀ ਜਗਤ , ਧਾਰਮਿਕ ਜਗਤ, ਰਾਜਨੀਤਿਕ ਜਗਤ ਤੇ ਖੇਲ ਜਗਤ ਦੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਆਖ ਗਈ। ਇਕ ਤੋਂ ਬਾਅਦ ਇਕ ਮਹਾਨ ਸ਼ਖਸੀਅਤਾਂ ਸਾਡੇ ਤੋਂ ਦੂਰ ਹੋ ਗਈਆਂ।

ਆਏ ਦਿਨ ਹੀ ਇਸ ਤਰਾਂ ਦੀਆਂ ਖ਼ਬਰਾਂ ਮਿਲ ਰਹੀਆਂ ਹਨ, ਜਿਹਨਾਂ ਨੂੰ ਸੁਣ ਕੇ ਬਹੁਤ ਦੁੱਖ ਹੋ ਰਿਹਾ ਹੈ। ਕਿਉਂਕਿ ਇੱਕ ਤੋਂ ਬਾਅਦ ਇੱਕ ਇਹ ਮਹਾਨ ਸਖਸੀਅਤਾਂ ਸਾਡੇ ਵਿਚਕਾਰ ਨਹੀਂ ਰਹਿਣਗੀਆਂ। ਇਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਕੁਝ ਲੋਕ ਕਰੋਨਾ ਦੀ ਭੇਟ ਚੜ੍ਹੇ, ਕੁਝ ਸੜਕ ਹਾਦਸਿਆਂ ਤੇ ਬਿਮਾਰੀਆਂ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਇਸ ਪੰਜਾਬੀ ਮਹਾਨ ਹਸਤੀ ਦੀ ਹੋਈ ਅਚਾਨਕ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਧਾਰਮਿਕ ਜਗਤ ਤੋਂ ਇਕ ਵਾਰ ਫਿਰ ਤੋਂ ਸੋਗ ਦੀ ਖਬਰ ਸਾਹਮਣੇ ਆਈ ਹੈ । ਇਸ ਸਾਲ ਦੇ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਸਾਡੇ ਤੋਂ ਵਿਛੜ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਿੱਕਰ ਸਿੰਘ ਚੰਨੂ ਦਾ ਦਿਹਾਂਤ ਹੋਣ ਦਾ ਸਮਾਚਾਰ ਮਿਲਿਆ ਹੈ। ਉਹ ਬੀਤੇ ਕੁਝ ਦਿਨਾਂ ਤੋਂ ਚੰਡੀਗੜ੍ਹ ਵਿਖੇ ਇਲਾਜ ਅਧੀਨ ਸਨ।

ਜਿੱਥੇ ਉਨ੍ਹਾਂ ਦੀ ਹਾਲਤ ਜ਼ਿਆਦਾ ਹੋਣ ਤੇ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ। ਜਿੱਥੇ ਉਨ੍ਹਾਂ ਨੇ ਅੰਤਿਮ ਸਾਹ ਲਏ। ਬਿੱਕਰ ਸਿੰਘ ਚਨੂੰ ਬਾਦਲ ਪਰਿਵਾਰ ਦੇ ਕਰੀਬੀਆਂ ਵਿਚੋਂ ਇਕ ਸਨ। ਬਿੱਕਰ ਸਿੰਘ ਚੰਨੂ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ। ਉਹ ਕੁਝ ਸਮਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਵੀ ਰਹੇ। ਉਹਨਾਂ ਦੇ ਦਿਹਾਂਤ ਦੀ ਖਬਰ ਮਿਲਦੇ ਸਾਰ ਹੀ ਧਾਰਮਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਬਹੁਤ ਸਾਰੀਆਂ ਧਾਰਮਿਕ ਅਤੇ ਸਿਆਸੀ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।