Friday , October 7 2022

ਇੰਗਲੈਂਡ ਤੋਂ ਆਈ ਵੱਡੀ ਖਬਰ ਅਚਾਨਕ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਵਿਸ਼ਵ ਅੰਦਰ ਆਈ ਕਰੋਨਾ ਦੀ ਬੀਮਾਰੀ ਨੇ ਪੂਰੀ ਦੁਨੀਆ ਨੂੰ ਆਪਣੀ ਚਪੇਟ ਵਿਚ ਲੈ ਲਿਆ ਸੀ। ਜਿਸ ਨੇ ਸਾਰੀ ਦੁਨੀਆਂ ਨੂੰ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ। ਅਜੇ ਤੱਕ ਦੁਨੀਆ ਇਸ ਦੀ ਚਪੇਟ ਵਿੱਚੋਂ ਬਾਹਰ ਨਹੀਂ ਆ ਸਕੀ ਸੀ, ਕਿ ਬ੍ਰਿਟੇਨ ਦੇ ਵਿੱਚ ਦੁਬਾਰਾ ਤੋ ਸਾਹਮਣੇ ਆਏ ਕਰੋਨਾ ਦੇ ਨਵੇਂ ਸਟਰੇਨ ਕਾਰਨ ਦੁਨੀਆਂ ਫਿਰ ਤੋਂ ਚਿੰ-ਤਾ ਵਿਚ ਨਜ਼ਰ ਆ ਰਹੀ ਹੈ। ਨਵੇਂ ਸਟ੍ਰੇਨ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਤਾਲਾਬੰਦੀ ਕੀਤੀ ਗਈ ਹੈ ਅਤੇ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾ ਦਿਤਾ ਗਿਆ ਹੈ।

ਕਿਉਂਕਿ ਕਰੋਨਾ ਵਾਇਰਸ ਦਾ ਇਹ ਨਵਾਂ ਰੂਪ ਪਹਿਲੇ ਕਰੋਨਾ ਵਾਇਰਸ ਨਾਲੋ 70 ਫੀਸਦੀ ਜ਼ਿਆਦਾ ਖਤਰਨਾਕ ਹੈ। ਇੰਗਲੈਂਡ ਤੋਂ ਇੱਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ । ਜਿੱਥੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ।
ਇੰਗਲੈਂਡ ਅੰਦਰ ਸਾਹਮਣੇ ਆਇਆਂ ਕਰੋਨਾ ਵਾਇਰਸ ਦਾ ਨਵਾਂ ਸਟਰੇਨ ਦਿਨ ਬ ਦਿਨ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਕੇਸਾਂ ਦੇ ਵਾਧੇ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਇੰਗਲੈਂਡ ਵਿੱਚ ਗੈਰ ਜ਼ਰੂਰੀ ਅੰਤਰਰਾਸ਼ਟਰੀ ਯਾਤਰਾ ਤੇ 17 ਮਈ ਤੱਕ ਪਾਬੰਦੀ ਲਗਾਉਣ ਦੀ ਘੋਸ਼ਣਾ ਕਰ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਛੁੱਟੀਆਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਲਈ ਲੋਕਾਂ ਨੂੰ ਗਰਮੀਆਂ ਲਈ ਆਪਣੀਆਂ ਯੋਜਨਾਵਾਂ ਬਣਾਉਣ ਲਈ ਸਮਾਂ ਮਿਲੇਗਾ। ਇਸ ਸਬੰਧੀ ਸਰਕਾਰ ਵੱਲੋਂ ਤਾਲਾਬੰਦੀ ਦੇ ਰੋਡਮੈਪ ਦੇ ਦੂਜੇ ਪੜਾਅ ਨੂੰ 8 ਮਾਰਚ ਤੋਂ ਲਾਗੂ ਕੀਤਾ ਜਾਵੇਗਾ। ਇੰਗਲੈਂਡ ਵਿੱਚ 2020 ਵਿੱਚ ਆਰਥਿਕ ਖੇਤਰ ਵਿੱਚ ਹੋਏ ਨੁਕਸਾਨ ਨੂੰ 2021 ਵਿੱਚ ਨਹੀਂ ਸੁਧਾਰਿਆ ਜਾ ਸਕਦਾ। ਬ੍ਰਿਟਿਸ਼ ਸਰਕਾਰ ਨੇ ਆਖਿਆ ਹੈ ਕਿ ਤਮਾਮ ਪਾਬੰਦੀਆਂ ਦੇ ਬਾਵਜੂਦ ਵੀ ਇਨਫੈਕਸ਼ਨ ਦੀ ਦਰ ਤੇ ਕੰਟਰੋਲ ਨਹੀਂ ਕੀਤਾ ਜਾ ਰਿਹਾ ਹੈ।

ਕਰੋਨਾ ਦੇ ਨਵੇਂ ਸਟਰੇਨ ਕਾਰਨ ਇਹ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਰੋਨਾ ਦੇ ਕਾਰਨ ਸਭ ਤੋਂ ਵੱਧ ਅਸਰ ਯਾਤਰਾ ਅਤੇ ਹਵਾਬਾਜ਼ੀ ਖੇਤਰ ਉਪਰ ਪਿਆ ਹੈ। ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਸਲਾਹਕਾਰਾਂ ਵਲੋ ਦੇਸ਼ ਦੀ ਸੁਰੱਖਿਆ ਲਈ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ 17 ਮਈ ਤੋਂ ਪਹਿਲਾਂ ਅੰਤਰਰਾਸ਼ਟਰੀ ਛੁਟੀਆਂ ਦੀ ਇਜ਼ਾਜ਼ਤ ਨਹੀਂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਅੰਤਰਰਾਸ਼ਟਰੀ ਯਾਤਰਾਵਾਂ ਸੁਰੱਖਿਅਤ ਢੰਗ ਨਾਲ ਮੁੜ ਤੋਂ ਸ਼ੁਰੂ ਕਰਨ ਸਬੰਧੀ ਸਰਕਾਰ ਦੀ ਗਲੋਬਲ ਟ੍ਰੈਵਲ ਟਾਸਕ ਫੋਰਸ 12 ਅਪ੍ਰੈਲ ਤੱਕ ਇਕ ਰਿਪੋਰਟ ਜਾਰੀ ਕਰਨ ਦੀ ਸਿਫਾਰਸ਼ ਕਰੇਗੀ।