ਇੰਗਲੈਂਡ ਤੋਂ ਪਹਿਲੀ ਵਾਰ ਆਈ ਇਹ ਵੱਡੀ ਖਬਰ – ਪੰਜਾਬੀਆਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ  

ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਉਣ ਵਾਲੇ ਪੰਜਾਬੀ ਹਰ ਜਗ੍ਹਾ ਤੇ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ। ਵਿਦੇਸ਼ਾਂ ਵਿੱਚ ਜਾਣ ਵਾਲੇ ਬਹੁਤ ਸਾਰੇ ਪੰਜਾਬੀ ਪਰਿਵਾਰਾਂ ਵੱਲੋਂ ਜਿੱਥੇ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਿਆ ਗਿਆ ਹੈ ਉਥੇ ਹੀ ਸਖ਼ਤ ਮਿਹਨਤ ਮੁਸ਼ੱਕਤ ਕਰਨ ਤੋਂ ਬਾਅਦ ਪੂਰੀ ਦੁਨੀਆ ਵਿਚ ਨਾਮ ਰੌਸ਼ਨ ਕੀਤਾ ਗਿਆ। ਵਿਦੇਸ਼ਾਂ ਦੀ ਧਰਤੀ ਤੇ ਪੰਜਾਬੀਆਂ ਵੱਲੋਂ ਬਹੁਤ ਸਾਰੇ ਅਜਿਹੇ ਕਾਰਜ ਕੀਤੇ ਜਾਂਦੇ ਹਨ ਜਿਸ ਨਾਲ ਪੰਜਾਬੀਆਂ ਦਾ ਸਿਰ ਫ਼ਖਰ ਨਾਲ ਉੱਚਾ ਹੋ ਜਾਂਦਾ ਹੈ। ਸਾਹਮਣੇ ਆਉਣ ਵਾਲੇ ਅਜਿਹੇ ਮਾਮਲੇ ਪੰਜਾਬੀਆਂ ਵਿਚ ਖੁਸ਼ੀ ਦੀ ਲਹਿਰ ਪੈਦਾ ਕਰ ਦਿੰਦੇ ਹਨ।

ਉੱਥੇ ਹੀ ਕੀਤੇ ਜਾਂਦੇ ਅਜਿਹੇ ਕਾਰਜਾਂ ਨੂੰ ਵੇਖ ਕੇ ਹੋਰ ਵੀ ਬਹੁਤ ਸਾਰੇ ਨੌਜਵਾਨ ਉਨ੍ਹਾਂ ਲੋਕਾਂ ਪ੍ਰਤੀ ਉਤਸ਼ਾਹਿਤ ਹੋ ਜਾਂਦੇ ਹਨ ਅਤੇ ਉਹ ਵੀ ਵੱਖਰੇ ਜੋਸ਼ ਅਤੇ ਜਜ਼ਬੇ ਨੂੰ ਲੈਕੇ ਕੁਝ ਵੱਖਰਾ ਕਰਨ ਦੀ ਕੋਸ਼ਿਸ਼ ਕਰਦੇ ਹਨ। ਹੁਣ ਇੱਥੇ ਇੰਗਲੈਂਡ ਤੋਂ ਪਹਿਲੀ ਵਾਰ ਅਜਿਹੀ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਪੰਜਾਬੀ ਵਿਚ ਖੁਸ਼ੀ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਗਲੈਂਡ ਦੀ ਧਰਤੀ ਤੇ ਰਹਿਣ ਵਾਲੇ ਇਕ ਗੁਰਸਿੱਖ ਵੱਲੋਂ ਅਜਿਹਾ ਕਾਰਨਾਮਾ ਕੀਤਾ ਗਿਆ ਹੈ ਜਿਸ ਦੀ ਚਰਚਾ ਸਾਰੀ ਦੁਨੀਆਂ ਵਿੱਚ ਹੋ ਰਹੀ ਹੈ।

ਯੂ ਕੇ ਵਿਚ ਇਕ ਗੁਰਸਿੱਖ ਨੌਜਵਾਨ ਵਕੀਲ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ੇ ਬਾਣੇ ਵਿੱਚ ਤਿਆਰ ਹੋ ਕੇ ਪ੍ਰੋਗਰਾਮ ਵਿਚ ਆਪਣੀ ਡਿਗਰੀ ਹਾਸਲ ਕਰਕੇ ਇਕ ਇਕ ਵੱਖਰੀ ਮਿਸਾਲ ਪੈਦਾ ਕੀਤੀ ਹੈ। ਇਸ ਗੁਰਸਿੱਖ ਨੌਜਵਾਨ ਵਲੋ ਲੰਡਨ ਯੂਕੇ ਵਿੱਚ ਆਪਣੀ ਵਕਾਲਤ ਦੀ ਡਿਗਰੀ ਦੀ ਪੜ੍ਹਾਈ ਪੂਰੀ ਕਰਨ ਉਪਰੰਤ ਡਿਗਰੀ ਲਈ ਗਈ ਹੈ। ਜਿਸ ਵੱਲੋਂ ਸਿੱਖੀ ਬਾਣੇ ਵਿੱਚ ਆਪਣੀ ਡਿਗਰੀ ਹਾਸਲ ਕੀਤੀ ਗਈ ਉਥੇ ਹੀ ਸਿੱਖੀ ਦਾ ਪ੍ਰਚਾਰ ਕਰਦਾ ਹੋਇਆ ਇਹ ਬਾਣਾ ਪੇਸ਼ੇਵਰ ਤੌਰ ਤੇ ਵੀ ਖ਼ਾਲਸੇ ਨੂੰ ਦਰਸਾਉਂਦਾ ਹੈ।

ਦੱਸਿਆ ਗਿਆ ਹੈ ਕਿ ਇਹ ਨੌਜਵਾਨ ਬ੍ਰਿਟੇਨ ਵਿੱਚ ਪਾਤਸ਼ਾਹੀ ਛੇਵੀਂ ਅਕੈਡਮੀ ਵਿੱਚ ਸੇਵਾਦਾਰ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਇਹ ਸਿੱਖ ਨੌਜਵਾਨ ਰੋਜ਼ਾਨਾ ਹੀ ਆਪਣੇ ਤੌਰ ਖ਼ਾਲਸਾਈ ਬਾਣੇ ਵਿੱਚ ਰਹਿੰਦਾ ਹੈ। ਜਿੱਥੇ ਇਸ ਨੌਜਵਾਨ ਦੇ ਇਸ ਕਦਮ ਕਾਰਨ ਸਾਰੇ ਲੋਕਾਂ ਦਾ ਧਿਆਨ ਇਸ ਵੱਲ ਖਿੱਚਿਆ ਗਿਆ ਹੈ ਉਥੇ ਹੀ ਸਾਰਿਆਂ ਵੱਲੋਂ ਇਸ ਨੌਜਵਾਨ ਨੂੰ ਮਾਣ ਸਤਿਕਾਰ ਨਾਲ ਦੇਖਿਆ ਜਾ ਰਿਹਾ ਹੈ।