Monday , June 27 2022

ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਰਤਾ ਇਹ ਵੱਡਾ ਐਲਾਨ – ਜਨਤਾ ਚ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਦੇਸ਼ਾਂ ਵਿੱਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਜਿੱਥੇ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਬਹੁਤ ਸਾਰੀਆਂ ਸ਼ਰਤਾਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਪਿਛਲੇ ਸਾਲ ਦੱਖਣੀ ਅਫਰੀਕਾ ਵਿੱਚ ਪੈਦਾ ਹੋਏ ਕਰੋਨਾ ਦੇ ਨਵੇਂ ਰੂਪ ਓਮੀਕਰੋਨ ਨੂੰ ਵਿਸ਼ਵ ਸਿਹਤ ਸੰਗਠਨ ਵੱਲੋਂ ਵਧੇਰੇ ਤੇਜ਼ੀ ਨਾਲ ਫੈਲਣ ਵਾਲੇ ਅਤੇ ਵਧੇਰੇ ਖ਼ਤਰਨਾਕ ਵਾਇਰਸ ਦੱਸਿਆ ਗਿਆ ਸੀ। ਜਿਸ ਤੋਂ ਬਾਅਦ ਬਹੁਤ ਸਾਰੇ ਦੇਸ਼ਾਂ ਵੱਲੋਂ ਦੱਖਣੀ ਅਫਰੀਕਾ ਅਤੇ ਇਸ ਦੇ ਨਾਲ ਲਗਦੇ ਹੋਰ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ। ਇਸ ਦੇ ਪ੍ਰਸਾਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾਬੰਦੀ ਤੱਕ ਵੀ ਕੀਤੀ ਗਈ ਹੈ।

ਮੁੜ ਤੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਪਾਬੰਦੀਆਂ ਦੇ ਕਾਰਨ ਕਈ ਦੇਸ਼ਾਂ ਵਿਚ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਹੁਣ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵੱਲੋਂ ਵੀ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਸੂਬੇ ਵਿੱਚ ਕਰੋਨਾ ਅੰਕੜਿਆਂ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਅਗਲੇ ਹਫਤੇ ਯੋਜਨਾ ਬੀ ਦੇ ਤਹਿਤ ਕਰੋਨਾ ਪਾਬੰਦੀਆਂ ਨੂੰ ਹਟਾ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜੇ ਬਾਕੀ ਦੇਸ਼ਾਂ ਦੇ ਮੁਕਾਬਲੇ ਜਿੱਥੇ ਨਵੇਂ ਵਾਇਰਸ ਦੇ ਮਾਮਲਿਆਂ ਵਿੱਚ ਬ੍ਰਿਟੇਨ ਵਿਚ ਕਮੀ ਦਰਜ ਕੀਤੀ ਗਈ ਹੈ। ਉਥੇ ਹੀ ਹਸਪਤਾਲਾਂ ਵਿੱਚ ਵੀ ਆਉਣ ਵਾਲੇ ਕਰੋਨਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਜਦ ਕਿ ਬਾਕੀ ਹੋਰ ਦੇਸ਼ਾਂ ਦੇ ਵਿਚ ਕਰੋਨਾ ਦੇ ਨਵੇਂ ਰੂਪ ਦੇ ਮਾਮਲੇ ਸਿਖਰ ਉੱਪਰ ਪਹੁੰਚ ਗਏ ਹਨ।

ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿੱਚ ਜਿੱਥੇ ਅਜੇ ਯਾਤਰੀਆਂ ਨੂੰ ਮਾਸਕ ਲਗਾਉਣੇ ਲਾਜ਼ਮੀ ਰੱਖੇ ਗਏ ਹਨ। ਉੱਥੇ ਹੀ ਭੀੜ ਭਰੀਆਂ ਥਾਵਾਂ ਉੱਪਰ ਵੀ ਲੋਕਾਂ ਨੂੰ ਮਾਸਕ ਲਗਾਏ ਜਾਣ ਦੀ ਜ਼ਰੂਰਤ ਦੱਸੀ ਗਈ ਹੈ। ਇਸ ਤੋਂ ਇਲਾਵਾ ਕੁਝ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ ਜਿਸ ਵਿੱਚ ਘਰ ਤੋਂ ਕੰਮ ਕਰਨਾ, ਵੈਕਸੀਨ ਸਰਟੀਫਿਕੇਟ ਲੈਣਾ, ਮਾਸਕ ਲਗਾਉਣਾ ਆਦਿ। ਉਥੇ ਹੀ ਜਾਣਕਾਰੀ ਦਿੰਦੇ ਹੋਏ ਦਸਿਆ ਹੈ ਕਿ ਅਗਲੇ ਵੀਰਵਾਰ ਤੋਂ ਲਾਜ਼ਮੀ ਤੌਰ ਤੇ ਮਾਸਕ ਲਗਾਉਣਾ ਬੰਦ ਕਰ ਦਿੱਤਾ ਜਾਵੇਗਾ।