Thursday , June 30 2022

ਇੰਡੀਆ ਚ ਵਾਪਰਿਆ ਭਿਆਨਕ ਦਰਦਨਾਕ ਹਾਦਸਾ ਲੱਗਾ ਲਾਸ਼ਾਂ ਦਾ ਢੇਰ – ਰਾਸ਼ਟਰਪਤੀ ਨੇ ਵੀ ਕੀਤਾ ਅਫਸੋਸ ਜਾਹਰ

ਆਈ ਤਾਜਾ ਵੱਡੀ ਖਬਰ 

ਦੇਸ਼ ਦੇ ਕੁਝ ਸੂਬਿਆਂ ਵਿਚ ਜਿੱਥੇ ਹੋਣ ਵਾਲੀਆਂ ਚੋਣਾਂ ਲਈ ਸਾਰੇ ਪਾਸੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅਤੇ ਲੋਕਾਂ ਵੱਲੋਂ ਵੀ ਬਹੁਤ ਸਾਰੀਆਂ ਪਾਰਟੀਆਂ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਉਥੇ ਹੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ। ਲੋਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ। ਇਸੇ ਅਣਗਹਿਲੀ ਦੇ ਚਲਦੇ ਹੋਏ ਬਹੁਤ ਸਾਰੇ ਸੜਕ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੇ ਲੋਕ ਮੌਤ ਦੇ ਮੂੰਹ ਵਿਚ ਜਾ ਰਹੇ ਹਨ।

ਹੁਣ ਇੰਡੀਆ ਵਿੱਚ ਇੱਥੇ ਭਿਆਨਕ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ ਰਾਸ਼ਟਰਪਤੀ ਵੱਲੋਂ ਵੀ ਅਫਸੋਸ ਜਾਹਿਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਉੱਤਰ ਪ੍ਰਦੇਸ਼ ਦੇ ਕਾਨਪੁਰ ਵਿਚ ਇਕ ਬੇਕਾਬੂ ਇਲੈਕਟ੍ਰਿਕ ਬੱਸ ਨਾਲ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਐਤਵਾਰ ਨੂੰ ਉਸ ਸਮੇਂ ਵਾਪਰਿਆ ਜਦੋਂ ਇਲੈਕਟ੍ਰਿਕ ਬੱਸ ਘੰਟਾਘਰ ਤੋਂ ਟਾਟਮਿਲ ਜਾ ਰਹੀ ਸੀ। ਜਦੋਂ ਇਹ ਬੱਸ ਬਾਬੂਪੁਰਵਾ ਥਾਣਾ ਖੇਤਰ ਦੇ ਟਾਟਮਿਲ ਚੌਂਰਾਹੇ ਕੋਲ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਉਪਰ ਜਾ ਰਹੇ ਕਈ ਲੋਕ ਇਸ ਹਾਦਸੇ ਦੇ ਸ਼ਿਕਾਰ ਹੋ ਗਏ।

ਇਸ ਬੱਸ ਵੱਲੋਂ ਜਿਥੇ ਕਈ ਵਾਹਨਾਂ ਨੂੰ ਟੱਕਰ ਮਾਰੀ ਗਈ ਉਸ ਤੋਂ ਬਾਅਦ ਇੱਕ ਡੰਪਰ ਨਾਲ ਟਕਰਾ ਗਈ। ਇਸ ਹਾਦਸੇ ਵਿਚ ਜਿਥੇ 6 ਲੋਕਾਂ ਦੀ ਮੌਤ ਹੋਈ ਹੈ ਉਥੇ ਹੀ 9 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਪੁਲਸ ਵੱਲੋਂ ਮੌਕੇ ਤੇ ਪਹੁੰਚ ਕਰਦੇ ਹੋਏ ਜਖਮੀਆਂ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਵੀ ਇਸ ਘਟਨਾ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਕਾਂਗਰਸੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੱਲੋਂ ਵੀ ਵਾਪਰੇ ਇਸ ਭਿਆਨਕ ਸੜਕ ਹਾਦਸੇ ਨੂੰ ਲੈ ਕੇ ਇਨ੍ਹਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਜਾਹਿਰ ਕੀਤੀ ਗਈ ਹੈ ਅਤੇ ਜੋ ਜ਼ਖ਼ਮੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆ ਕੀਤੀ ਗਈ ਹੈ।