Tuesday , November 30 2021

ਇੱਕ ਪਾਸੇ ਕਿਸਾਨ ਕਰ ਰਹੇ ਅੰਬਾਨੀ ਦਾ ਵਿਰੋਧ ਪਰ ਪੰਜਾਬ ਚ ਹੀ ਹੋਣ ਲੱਗਾ ਇਹ ਕੰਮ, ਹੋ ਗਿਆ ਐਲਾਨ

ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਵੱਲੋਂ ਲਗਾ ਤਾਰ ਪਿਛਲੇ ਸਾਲ ਤੋਂ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨ ਅੱਜ ਵੀ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਵੱਲੋਂ ਸੂਬੇ ਅੰਦਰ ਵੀ ਕਈ ਜਗ੍ਹਾ ਉਪਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦੇ ਹੋਏ ਟੋਲ ਪਲਾਜ਼ਾ ਨੂੰ ਬੰਦ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰਿਲਾਇੰਸ ਦੇ ਪੈਟ੍ਰੋਲ ਪੰਪ, ਨੂੰ ਬੰਦ ਕੀਤਾ ਗਿਆ ਹੈ, ਤੇ ਇਸ ਦੇ ਮਾਲਜ਼ ਨੂੰ ਬੰਦ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਭਾਜਪਾ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਤੇ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਖੇਤੀ ਕਾਨੂੰਨਾਂ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਹਨ। ਪੰਜਾਬ ਵਿੱਚ ਜਿੱਥੇ ਕਿਸਾਨ ਅੰਬਾਨੀ ਦਾ ਵਿਰੋਧ ਕਰ ਰਹੇ ਹਨ, ਉਥੇ ਹੀ ਪੰਜਾਬ ਵਿੱਚ ਹੋਣ ਲੱਗਾ ਇਹ ਕੰਮ, ਜਿਸ ਬਾਰੇ ਐਲਾਨ ਹੋ ਗਿਆ ਹੈ। ਵੱਲੋਂ ਪੰਜਾਬ ਵਿੱਚ ਜੀਓ ਦੀ ਸਿਮ ਨੂੰ ਬੰਦ ਕੀਤਾ ਜਾ ਰਿਹਾ ਹੈ।

ਉਥੇ ਹੀ ਪਾਵਰ ਕੌਮ ਵੱਲੋਂ ਇੱਕ ਅਜਿਹਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਸਾਰੇ ਹੈਰਾਨ ਹਨ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਉਪਰ ਵੀ ਸਵਾਲ ਉੱਠਣ ਲੱਗੇ ਹਨ। ਪੰਜਾਬ ਵਿੱਚ ਪਾਵਰ ਕੌਮ ਵੱਲੋਂ ਆਪਣੇ ਸਾਰੇ ਕਰਮਚਾਰੀਆਂ ਨੂੰ ਜੀਓ ਦੀ ਸਿੰਮ ਵਰਤਣ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਤੋਂ ਇਲਾਵਾ ਹੋਰ ਬਹੁਤ ਸਾਰੇ ਸੂਬਿਆਂ ਵਿੱਚ ਜੀਉ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਪਾਵਰ ਕੌਮ ਰਿਲਾਇੰਸ ਨਾਲ ਸਾਂਝ ਪਾ ਰਿਹਾ ਹੈ। ਵਿਭਾਗ ਵੱਲੋਂ ਸਾਰੇ ਹਲਕਿਆਂ ਅਧੀਨ ਕਰਮਚਾਰੀਆਂ ਨੂੰ ਵੋਡਾ ਫੋਨ ਸਿਮ ਕਾਰਡ ਬਾਰੇ ਸੂਚਨਾ ਤਿਆਰ ਕਰਕੇ ਅੱਜ ਦੁਪਹਿਰ 3 ਵਜੇ ਤਕ ਹਰ ਹਾਲਤ ਵਿਚ ਭੇਜਣ ਲਈ ਕਿਹਾ ਗਿਆ ਹੈ।

ਅਦਾਰੇ ਮੁਤਾਬਕ ਵੋਡਾਫੋਨ ਦੀ ਥਾਂ ਹੁਣ ਜੀਓ ਦੀ ਸਿੰਮ ਜਾਰੀ ਕੀਤੇ ਜਾਣ ਸਬੰਧੀ ਸੁਚੇਤ ਕਰਦਿਆਂ ਵੋਡਾ ਫੋਨ ਦੇ ਪਹਿਲਾਂ ਤੋਂ ਚੱਲ ਰਹੀ ਸਿਮ ਦਾ ਵੇਰਵਾ ਮੰਗਿਆ ਗਿਆ ਹੈ। ਇਸ ਸਿਮ ਦੀ ਵਰਤੋਂ ਸਬੰਧੀ ਭਾਵੇਂ ਮੁਲਾਜ਼ਮਾਂ ਨੂੰ ਅਦਾਰੇ ਵੱਲੋਂ ਕੋਈ ਪੈਸਾ ਅਦਾ ਨਹੀਂ ਕੀਤਾ ਜਾਵੇਗਾ। ਪਰ ਜੀਓ ਦੀ ਸਿੰਮ ਨੂੰ ਲਾਗੂ ਕਰਨ ਦਾ ਅਧਿਕਾਰ ਮੈਂਨਜ ਮੈਂਟ ਦਾ ਹੈ। ਇਸ ਐਲਾਨ ਨੂੰ ਲੈ ਕੇ ਕਈ ਤਰਾਂ ਦੇ ਸਵਾਲ ਸੂਬਾ ਸਰਕਾਰ ਉਪਰ ਵੀ ਖੜੇ ਹੋ ਗਏ ਹਨ।