Sunday , July 25 2021

ਏਨੀਆਂ ਕਲਾਸਾਂ ਤੱਕ ਦੇ ਬਚੇ ਬਿਨਾਂ ਪੇਪਰਾਂ ਤੋਂ ਕੀਤੇ ਪਾਸ : ਇਥੇ ਲਈ ਸਰਕਾਰ ਨੇ ਕਰਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਦਾ ਕਹਿਰ ਮੁੜ ਤੋਂ ਵੱਧ ਰਿਹਾ ਹੈ। ਜਿਸ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਫਿਰ ਤੋਂ ਸਕੂਲ ਭੇਜਣ ਤੋਂ ਡ-ਰ ਰਹੇ ਹਨ। ਕਰੋਨਾ ਦੀ ਅਗਲੀ ਲਹਿਰ ਨੇ ਫਿਰ ਤੋਂ ਦੁਨੀਆਂ ਨੂੰ ਡਰ ਦੇ ਸਾਏ ਹੇਠ ਜੀਣ ਲਈ ਮ-ਜ਼-ਬੂ-ਰ ਕਰ ਦਿੱਤਾ ਹੈ। ਕਰੋਨਾ ਦੇ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਖੋਲ੍ਹਿਆ ਗਿਆ ਸੀ। ਜਿੱਥੇ ਸਾਰੇ ਅਧਿਆਪਕਾਂ ਦੇ ਕਰੋਨਾ ਟੈਸਟ ਹੋਣੇ ਲਾਜ਼ਮੀ ਕੀਤੇ ਗਏ ਸਨ। ਇਨ੍ਹਾਂ ਕੀਤੇ ਜਾਣ ਵਾਲੇ ਟੈਸਟਾਂ ਵਿੱਚ ਬਹੁਤ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਕਰੋਨਾ ਤੋਂ ਪੌਜੇਟਿਵ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ।

ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਫਿਰ ਤੋਂ ਬੰਦ ਕਰ ਦਿੱਤਾ ਗਿਆ ਹੈ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ ਤੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੀ ਐਲਾਨ ਕੀਤਾ ਗਿਆ ਸੀ । ਇਥੇ ਕਲਾਸਾਂ ਤੱਕ ਦੇ ਵਿਦਿਆਰਥੀ ਬਿਨਾਂ ਪੇਪਰਾਂ ਚੋਂ ਪਾਸ ਕੀਤੇ ਹਨ। ਇਥੇ ਲਈ ਸਰਕਾਰ ਨੇ ਕਰਤਾ ਐਲਾਨ। ਕਰੋਨਾ ਦੇ ਵੱਧ ਰਹੇ ਨੂੰ ਦੇਖਦੇ ਹੋਏ, ਰਾਜਸਥਾਨ ਸਰਕਾਰ ਵੱਲੋਂ ਪਹਿਲੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਘਰ ਤੋਂ ਹੀ ਪ੍ਰੀਖਿਆ ਲੈ ਕੇ ਪਾਸ ਕਰਨ ਦਾ ਐਲਾਨ ਕੀਤਾ ਹੈ।

ਇਨ੍ਹਾਂ ਬੱਚਿਆਂ ਨੂੰ ਪਿਛਲੇ ਟੈਸਟਾਂ ਦੇ ਆਧਾਰ ਤੇ ਹੀ ਅਗਲੀ ਜਮਾਤ ਵਿੱਚ ਪ੍ਰਮੋਟ ਕਰ ਦਿੱਤਾ ਜਾਵੇਗਾ। ਉਥੇ ਹੀ 6, 7 ਵੀਂ ਕਲਾਸ ਦੀਆਂ ਪ੍ਰੀਖਿਆਵਾਂ 15 ਤੋਂ 22 ਅਪ੍ਰੈਲ ਤੱਕ ਲਈਆਂ ਜਾਣਗੀਆਂ। 8ਵੀਂ ਕਲਾਸ ਦੀ ਪ੍ਰੀਖਿਆ ਬੋਰਡ ਪੈਟਰਨ ਉਤੇ ਹੀ ਲਈ ਜਾਵੇਗੀ। ਇਸ ਤਰਾਂ ਇਹ ਨੌਵੀਂ ਤੋਂ ਲੈ ਕੇ ਗਿਆਰ੍ਹਵੀਂ ਕਲਾਸ ਤੱਕ ਦੀਆਂ ਪ੍ਰੀਖਿਆਵਾਂ 6 ਤੋਂ 22 ਅਪਰੈਲ ਤੱਕ ਜਾਰੀ ਰਹਿਣਗੀਆਂ। ਸਕੂਲੀ ਸਿੱਖਿਆ ਮੰਤਰੀ ਗੋਬਿੰਦ ਸਿੰਘ ਵੱਲੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਰਾਜਸਥਾਨ ਵਿੱਚ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

ਜਿਸ ਨਾਲ ਬੱਚਿਆਂ ਦੀਆਂ ਪ੍ਰੀਖਿਆਵਾਂ ਵੀ ਹੋ ਸਕਣ ਤੇ ਉਨ੍ਹਾਂ ਨੂੰ ਕੋਰੋਨਾ ਦੇ ਪ੍ਰਭਾਵ ਤੋਂ ਵੀ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ 7ਵੀਂ 9ਵੀਂ ਅਤੇ ਗਿਆਰਵੀਂ ਕਲਾਸ ਦੇ ਨਤੀਜੇ 30 ਅਪ੍ਰੈਲ ਨੂੰ ਘੋਸ਼ਿਤ ਕੀਤੇ ਜਾਣਗੇ। ਇਸ ਤੋਂ ਬਾਅਦ ਹੀ ਅਗਲੀ ਕਲਾਸ ਦਾ ਸ਼ੈਸ਼ਨ ਆਰੰਭ ਕੀਤਾ ਜਾਵੇਗਾ। ਜਿਸ ਸਬੰਧੀ ਦਾਖਲਾ ਵੀ ਮਈ ਵਿੱਚ ਸ਼ੁਰੂ ਕੀਤਾ ਜਾਵੇਗਾ।