Tuesday , May 24 2022

ਐਵੇਂ ਤਾਂ ਨਹੀ ਟਰੂਡੋ ਟਰੂਡੋ ਹੁੰਦੀ- ਆਹ ਚਕੋ ਕਰਤਾ ਇਹ ਵੱਡਾ ਐਲਾਨ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨਾਲ ਕਨੇਡਾ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਅਤੇ ਓਹਨਾ ਦੇ ਚਿਹਰਿਆਂ ਤੇ ਫਿਰ ਮੁਸਕੁਰਾਹਟ ਆ ਗਈ ਹੈ। ਕਰੋਨਾ ਵਾਇਰਸ ਨੇ ਸਾਰੀ ਦੁਨੀਆਂ ਤੇ ਕਹਿਰ ਵਰਤਾਇਆ ਹੋਇਆ ਹੈ ਅਤੇ ਹਰੇਕ ਦੇਸ਼ ਦੀਆਂ ਸਰਕਾਰਾਂ ਆਪਣੇ ਦੇਸ਼ ਵਾਲਿਆਂ ਲਈ ਹੀਲਾ ਵਸੀਲਾ ਕਰ ਰਹੀਆਂ ਹਨ। ਪਰ ਟਰੂਡੋ ਸਰਕਾਰ ਬਾਕੀ ਦੁਨੀਆਂ ਨਾਲੋਂ ਆਪਣੇ ਦੇਸ਼ ਦੇ ਨਾਗਰਿਕਾਂ ਦਾ ਕੁਝ ਜਿਆਦਾ ਹੀ ਖਿਆਲ ਰੱਖਦੀ ਹੈ

ਸਰੀ, 17 ਜੂਨ 2020 – ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਕੈਨੇਡਾ ਐਮਰਜੰਸੀ ਰਿਸਪਾਂਸ ਬੈਨੇਫਿਟ ਪ੍ਰੋਗਰਾਮ ਹੋਰ ਅੱਠ ਹਫਤਿਆਂ ਲਈ ਵਧਾਉਣ ਦਾ ਐਲਾਨ ਕੀਤਾ ਹੈ। ਇਸ ਨਾਲ ਕੋਵਿਡ-19 ਕਾਰਨ ਅਜੇ ਤੱਕ ਨੌਕਰੀ ਤੋਂ ਵਾਂਝੇ ਰਹਿ ਕਾਮੇ ਹੋਰ ਦੋ ਮਹੀਨੇ ਸਰਕਾਰ ਵੱਲੋਂ ਦਿੱਤੇ ਜਾ ਰਹੇ 2,000 ਡਾਲਰ ਪ੍ਰਤੀ ਮਹੀਨਾ ਦਾ ਲਾਭ ਲੈ ਸਕਣਗੇ।

ਜ਼ਿਕਰਯੋਗ ਹੈ ਕਿ ਨਿਊ ਡੈਮੋਕਰੇਟਿਕ ਪਾਰਟੀ ਦੇ ਪ੍ਰਧਾਨ ਜਗਮੀਤ ਸਿੰਘ ਨੇ ਪਿਛਲੇ ਹਫਤੇ ਇਸ ਪ੍ਰੋਗਰਾਮ ਵਿਚ ਵਾਧਾ ਕਰਨ ਦੀ ਮੰਗ ਕਰਦਿਆਂ ਕਿਹਾ ਸੀ ਕਿ ਜੇਕਰ ਸਰਕਾਰ ਇਹ ਵਾਧਾ ਕਰੇਗੀ ਤਾਂ ਹੀ ਐਨਡੀਪੀ ਵੱਲੋਂ ਸਰਕਾਰ ਨੂੰ ਆਪਣਾ ਸਹਿਯੋਗ ਦਿੱਤਾ ਜਾਵੇਗਾ।

ਜਸਟਿਨ ਟਰੂਡੋ ਨੇ ਕਿਹਾ ਹੈ ਕਿ ਆਪਣੇ ਐਲਾਨ ਵਿਚ ਕਿਹਾ ਹੈ ਕਿ ਬੇਸ਼ੱਕ ਆਰਥਿਕਤਾ ਹੁਣ ਹੌਲੀ ਹੌਲੀ ਲੀਹ ਤੇ ਆ ਰਹੀ ਹੈ ਪਰ ਅਜੇ ਵੀ ਬਹੁਤ ਸਾਰੇ ਲੋਕ ਰੁਜ਼ਗਾਰ ਤੋਂ ਵਾਂਝੇ ਹਨ ਅਤੇ ਆਰਥਿਕ ਮਦਦ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਮੁੜ ਕੰਮ ਮਿਲਣ ਤੱਕ ਸਰਕਾਰ ਉਨ੍ਹਾਂ ਦੀ ਮਦਦ ਕਰਨਾ ਚਾਹੁੰਦੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਹਫਤਿਆਂ ਵਿੱਚ ਸਰਕਾਰ ਕੌਮਾਂਤਰੀ ਪੱਧਰ ਉੱਤੇ ਅਰਥਚਾਰੇ ਦੀ ਨਿਗਰਾਨੀ ਕਰਨ ਦੇ ਨਾਲ ਨਾਲ ਇਸ ਪ੍ਰੋਗਰਾਮ ਵਿਚ ਕੁਝ ਤਬਦੀਲੀਆਂ ਵੀ ਕਰੇਗੀ ਤਾਂ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਉਠਾ ਸਕਣ।