Thursday , June 30 2022

ਕਈ ਦਿਨਾਂ ਤੋਂ ਪੁਲਸ ਦੇ ਛਾਪਿਆਂ ਤੋਂ ਲੁਕੇ ਹੋਏ ਬਿਕਰਮ ਮਜੀਠੀਆ ਬਾਰੇ ਹੁਣ ਆ ਗਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਸੱਭ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਇਕ ਦੂਜੀ ਪਾਰਟੀ ਉਪਰ ਕਈ ਤਰਾਂ ਦੇ ਸ਼ਬਦੀ ਹਮਲੇ ਅਤੇ ਤੰਜ ਕੱਸੇ ਜਾ ਰਹੇ ਹਨ। ਜਿੱਥੇ ਕਾਂਗਰਸ ਪਾਰਟੀ ਵਿੱਚ ਆਪਸੀ ਵਿਵਾਦ ਲਗਾਤਾਰ ਵੇਖਿਆ ਜਾ ਰਿਹਾ ਹੈ। ਹੁਣ ਕਾਂਗਰਸ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਲੰਮੇ ਹੱਥੀਂ ਲਿਆ ਜਾ ਰਿਹਾ ਹੈ। ਜਿੱਥੇ ਇਕ ਦੂਜੀ ਪਾਰਟੀ ਉਪਰ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਵੀ ਦੋਸ਼ ਲਗਾਏ ਜਾ ਰਹੇ ਹਨ। ਉੱਥੇ ਹੀ ਹੁਣ ਕਾਂਗਰਸ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਤੇ ਨਸ਼ੇ ਦੀ ਤਸਕਰੀ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ।

ਬੀਤੇ ਦਿਨੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਆਖਿਆ ਗਿਆ ਸੀ ਕਿ ਜਿੱਥੇ ਹੁਣ ਚੋਣਾਂ ਹੋਣ ਵਿਚ ਕੁਝ ਸਮਾਂ ਬਾਕੀ ਬਚਿਆ ਹੈ ਉਥੇ ਉਹ ਕਾਂਗਰਸ ਪਾਰਟੀ ਵੱਲੋਂ ਇਹ ਸਭ ਕੁਝ ਕੀਤਾ ਜਾ ਰਿਹਾ ਹੈ। ਕਈ ਦਿਨਾਂ ਤੋਂ ਪੁਲੀਸ ਦੇ ਛਾਪਿਆਂ ਤੋਂ ਲੁਕੇ ਹੋਏ ਬਿਕਰਮ ਮਜੀਠੀਆ ਬਾਰੇ ਹੁਣ ਇਹ ਵੱਡੀ ਖਬਰ ਸਾਹਮਣੇ ਆਈ ਹੈ। ਬਿਕਰਮ ਸਿੰਘ ਮਜੀਠੀਆ ਉਪਰ ਜਿੱਥੇ ਡਰੱਗ ਤਸਕਰੀ ਦੇ ਮਾਮਲੇ ਵਿੱਚ ਬੀਤੇ ਦਿਨੀਂ ਮੋਹਾਲੀ ਦੇ ਫੇਸ 4 ਪੁਲਿਸ ਅਤੇ ਸਟੇਟ ਕਰਾਇਮ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਉਥੇ ਹੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੀ ਜ਼ਮਾਨਤ ਦੀ ਅਰਜ਼ੀ ਅਦਾਲਤ ਵਿਚ ਦਾਇਰ ਕੀਤੀ ਗਈ ਸੀ ਜਿਸ ਨੂੰ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਸੀ।

ਉਥੇ ਹੀ ਪੰਜਾਬ ਪੁਲਿਸ ਵੱਲੋਂ ਸਿੰਘ ਮਜੀਠੀਆ ਨੂੰ ਹਿਰਾਸਤ ਵਿੱਚ ਲੈਣ ਵਾਸਤੇ ਕਈ ਜਗ੍ਹਾ ਉਪਰ ਛਾਪੇ ਵੀ ਮਾਰੇ ਗਏ ਅਤੇ ਉਨ੍ਹਾਂ ਦੀ ਇੱਕ ਸੂਚੀ ਬਣਾਈ ਗਈ ਸੀ। ਜਿਨ੍ਹਾਂ ਕੋਲੋਂ ਪੁੱਛਗਿਛ ਕੀਤੀ ਜਾ ਸਕੇ। ਵੱਖ ਵੱਖ 16 ਥਾਵਾਂ ਉਪਰ ਛਾਪੇਮਾਰੀ ਵੀ ਕੀਤੀ ਜਾ ਚੁੱਕੀ ਹੈ।

ਉੱਥੇ ਹੀ ਬਹੁਤ ਸਾਰੀਆਂ ਜਗ੍ਹਾ ਉਪਰ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਬੰਦਰਗਾਹ ਅਤੇ ਏਅਰਪੋਰਟ ਸ਼ਾਮਲ ਹਨ। ਜਿੰਨਾ ਦੇ ਜ਼ਰੀਏ ਬਿਕਰਮ ਸਿੰਘ ਮਜੀਠੀਆ ਬਾਹਰ ਨਾ ਜਾ ਸਕੇ। ਉੱਥੇ ਹੀ ਹੁਣ ਆਪਣੇ ਬਚਾਅ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਆਪਣੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਹੈ।