Friday , October 7 2022

ਕਨੇਡਾ ਚ ਕਿਸਾਨ ਅੰਦੋਲਨ ਲਈ ਉਠੀ ਇਸ ਅਨੋਖੇ ਤਰੀਕੇ ਨਾਲ ਅਵਾਜ,ਕੇ ਸਾਰੀ ਦੁਨੀਆਂ ਤੇ ਹੋ ਗਈ ਚਰਚਾ

ਤਾਜਾ ਵੱਡੀ ਖਬਰ

ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਨਵੰਬਰ 2020 ਤੋਂ ਅਰੰਭ ਕੀਤਾ ਗਿਆ ਸੰਘਰਸ਼ ਅਜੇ ਵੀ ਨਿਰੰਤਰ ਚੱਲ ਰਿਹਾ ਹੈ। ਜਿੱਥੇ ਕਿਸਾਨ ਆਗੂਆਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਉੱਥੇ ਹੀ ਸਰਕਾਰ ਆਪਣੇ ਅੜੀਅਲ ਵਤੀਰੇ ਉਪਰ ਅੜੀ ਹੋਈ ਹੈ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਸਭ ਕਿਸਾਨ ਆਗੂਆਂ ਵੱਲੋਂ ਠੁਕਰਾ ਦਿੱਤਾ ਗਿਆ ਹੈ। ਹੁਣ ਤੱਕ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇ ਨਤੀਜਾ ਰਹੀਆਂ ਹਨ।

ਇਸ ਕਿਸਾਨੀ ਸੰਘਰਸ਼ ਦੇ ਚਲਦੇ ਹੋਏ 200 ਤੋਂ ਵਧੇਰੇ ਲੋਕ ਸ਼-ਹੀ-ਦ ਹੋ ਚੁੱਕੇ ਹਨ। ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਸ਼ੁਰੂ ਕੀਤੇ ਗਏ ਇਸ ਸੰਘਰਸ਼ ਨੂੰ ਦੇਸ਼ ਅੰਦਰ ਹਰ ਵਰਗ ਵੱਲੋਂ ਸਮਰਥਨ ਦਿਤਾ ਜਾ ਰਿਹਾ ਹੈ। ਉੱਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਕੈਨੇਡਾ ਵਿੱਚ ਕਿਸਾਨ ਅੰਦੋਲਨ ਲਈ ਉੱਠੀ ਇਸ ਅਨੋਖੇ ਢੰਗ ਨਾਲ ਅਵਾਜ਼ , ਸਾਰੀ ਦੁਨੀਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਕੈਨੇਡਾ ਵਿਚ ਵਸਦੇ ਹੋਏ ਭਾਰਤੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਕੈਨੇਡਾ ਵੱਸਦੇ ਭਾਰਤੀਆਂ ਵੱਲੋਂ ਕਿਸਾਨ ਅੰਦੋਲਨ ਦੌਰਾਨ ਸ਼-ਹੀ-ਦ ਹੋਏ ਕਿਸਾਨਾਂ ਦੀ ਯਾਦ ਵਿੱਚ ਵਿਨੀਪੈਗ ਸਥਿਤ ਮੈਨੀਟੋਬਾ ਵਿੱਚ ਵਿਧਾਨ ਸਭਾ ਦੇ ਬਾਹਰ 200 ਜੁੱਤੀਆਂ ਰੱਖ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਉਨ੍ਹਾਂ ਸ਼-ਹੀ-ਦ ਕਿਸਾਨਾਂ ਨੂੰ ਸ਼-ਰ-ਧਾਂ-ਜ-ਲੀ ਦਿੱਤੀ ਗਈ ਜਿਨ੍ਹਾਂ ਦੇ ਪੈਰ ਹੁਣ ਇਨ੍ਹਾਂ ਜੁੱਤੀਆਂ ਵਿੱਚ ਨਹੀਂ ਪੈ ਸਕਦੇ। ਉਥੇ ਹੀ ਮੈਨੀਟੋਬਾ ਵਿੱਚ ਐਨ ਡੀ ਪੀ ਦੇ ਪ੍ਰਧਾਨ ਵੈਬ ਕਿਨਵ ਨੇ ਵੀ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਹੋਇਆ ਕਿਹਾ ਹੈ ਕੇ ਸ਼ਾਂਤ ਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਅਧਿਕਾਰ ਸਭ ਨੂੰ ਹੈ।

ਇਸ ਰੋਸ ਪ੍ਰਦਰਸ਼ਨ ਦੌਰਾਨ ਭਾਰਤੀਆਂ ਵੱਲੋਂ ਭਾਰਤ ਸਰਕਾਰ ਦੇ ਖਿਲਾਫ ਨਾਅਰੇ ਬਾਜ਼ੀ ਕਰਦੇ ਹੋਏ ਹੱਥਾਂ ਵਿੱਚ ਸਲੋਗਨ ਵੀ ਫੜੇ ਹੋਏ ਸਨ। ਜਿਸ ਉਪਰ ਲਿਖਿਆ ਹੋਇਆ ਸੀ ਕਿ ਅਮੀਰਾਂ ਦਾ ਢਿੱਡ ਭਰਨ ਲਈ ਕਿਸਾਨਾਂ ਦਾ। ਕ-ਤ-ਲ। ਨਾ ਕਰੋ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮ ਐਸ ਪੀ ਉਪਰ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਤਾਂ ਜੋ ਇਸ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥ ਵਿਚ ਜਾਣ ਤੋਂ ਬਚਾਇਆ ਜਾ ਸਕੇ।