Saturday , August 13 2022

ਕਨੇਡਾ ਚ ਵਾਪਰਿਆ ਕਹਿਰ ਜਾਲਮਾਂ ਨੇ ਕੀਤਾ ਇਹ ਕਾਂਡ – ਪੰਜਾਬ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਆਪਣੇ ਵਧੀਆ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਜਿੱਥੇ ਜਾ ਕੇ ਨੌਜਵਾਨਾਂ ਵੱਲੋਂ ਪੜ੍ਹਾਈ ਦੇ ਨਾਲ ਨਾਲ ਭਾਰੀ ਮਿਹਨਤ-ਮੁਸ਼ੱਕਤ ਵੀ ਕੀਤੀ ਜਾਂਦੀ ਹੈ ਤਾਂ ਜੋ ਆਪਣੇ ਅਤੇ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਵਾਪਰਨ ਵਾਲੇ ਵੱਖ-ਵੱਖ ਹਾਦਸਿਆਂ ਦਾ ਸ਼ਿ-ਕਾ-ਰ ਵੀ ਹੋ ਜਾਂਦੇ ਹਨ। ਜਿੱਥੇ ਅਜਿਹੀਆਂ ਵਾਪਰਨ ਵਾਲੀਆਂ ਮੰਦਭਾਗੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਇਨ੍ਹਾਂ ਨੌਜਵਾਨਾਂ ਨਾਲ ਭਿਆਨਕ ਹਾਦਸੇ ਵਾਪਰਦੇ ਹਨ ਉੱਥੇ ਹੀ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਹਮੇਸ਼ਾ ਲਈ ਖਤਮ ਹੋ ਜਾਂਦੇ ਹਨ।

ਹੁਣ ਕਨੇਡਾ ਵਿਚ ਕਹਿਰ ਵਾਪਰਿਆ ਹੈ ਜਿੱਥੇ ਹੋਏ ਇਸ ਕਾਂਡ ਕਾਰਨ ਪੰਜਾਬ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਕੈਨੇਡਾ ਦੇ ਸਰੀ ਸ਼ਹਿਰ ਤੋਂ ਸਾਹਮਣੇ ਆਈ ਹੈ। ਜਿੱਥੇ ਇਕ 24 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਕੈਨੇਡਾ ਦੇ ਸਰੀ ਵਿਚ ਇਹ ਨੌਜਵਾਨ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ 80 ਅਵੈਨਿਊ ਅਤੇ 122 ਏ ਸਟ੍ਰੀਟ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ ਵਿਚ ਇਸ ਨੌਜਵਾਨ ਨੂੰ ਗੋਲੀ ਲੱਗ ਗਈ।

ਤੇ ਇਸ ਘਟਨਾ ਵਿਚ ਗੋਲੀ ਦਾ ਸ਼ਿਕਾਰ ਹੋਣ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ। ਇਸ ਗੋਲੀ ਚੱਲਣ ਘਟਨਾ ਮਗਰੋਂ ਸਰੀ ਆਰ ਸੀ ਐਮ ਪੀ ਨੂੰ ਮੌਕੇ ’ਤੇ ਸੱਦਿਆ ਗਿਆ ਸੀ। ਜਦੋਂ ਉਹਨਾ ਮੌਕੇ ਤੇ ਪਹੁੰਚ ਕੇ ਵੇਖਿਆ ਤਾਂ ਇਸ 24 ਸਾਲਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਇਹ ਘਟਨਾ ਮੰਗਲਵਾਰ ਨੂੰ ਰਾਤ ਸਾਢੇ ਅੱਠ ਵਜੇ ਵਾਪਰੀ ਹੈ। ਪੁਲਿਸ ਵੱਲੋਂ ਜਿੱਥੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਪੁਲਿਸ ਨੇ ਆਖਿਆ ਹੈ ਕਿ ਨਾਰਥ ਅਤੇ ਸਾਊਥ ਵਿਚ ਜਾਣ ਵਾਲਿਆਂ ਲਈ 122 ਏ ਸਟ੍ਰੀਟ ’ਤੇ ਟਰੈਫਿਕ ਬੰਦ ਰੱਖਿਆ ਗਿਆ ਹੈ।

ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਜਿਥੇ ਵਾਪਰੀ ਇਸ ਘਟਨਾ ਦੀ ਜਾਂਚ ਕੀਤੀ ਗਈ ਹੈ ਉਥੇ ਹੀ ਇਕ ਨੌਜਵਾਨ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਸੀ ਜਿਸ ਨੂੰ ਪੁਲੀਸ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਹੈ। ਵਾਪਰੇ ਇਸ ਹਾਦਸੇ ਕਾਰਨ ਪੰਜਾਬੀਆਂ ਵਿੱਚ ਸੋਗ ਦੀ ਲਹਿਰ ਵੇਖੀ ਜਾ ਰਹੀ ਹੈ।