Tuesday , January 25 2022

ਕਨੇਡਾ ਚ ਵਾਪਰਿਆ ਕਹਿਰ ਮਾਪਿਆਂ ਦੇ ਇਕਲੋਤੇ ਪੁੱਤ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵਿਚ ਵਿਦੇਸ਼ ਜਾਣ ਦਾ ਰੁਝਾਨ ਵਧ ਰਿਹਾ ਹੈ। ਜਿਸ ਵਾਸਤੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਪੜ੍ਹਾਈ ਕਰਨ ਦੇ ਮਕਸਦ ਨਾਲ ਵਿਦੇਸ਼ ਭੇਜਿਆ ਜਾਂਦਾ ਹੈ। ਜਿੱਥੇ ਜਾ ਕੇ ਬੱਚੇ ਉੱਚ ਵਿਦਿਆ ਹਾਸਲ ਕਰ ਸਕਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਬੱਚੇ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਵੀ ਲਗਾ ਦਿੱਤੀ ਜਾਂਦੀ ਹੈ। ਬਹੁਤ ਸਾਰੇ ਅਜਿਹੇ ਪਰਿਵਾਰ ਵੀ ਹਨ ਜਿਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੇ ਇਕਲੌਤੇ ਬੱਚੇ ਹੁੰਦੇ ਹਨ। ਜਿਨ੍ਹਾਂ ਦੇ ਬਿਹਤਰ ਭਵਿੱਖ ਲਈ ਮਾਪਿਆਂ ਵੱਲੋਂ ਆਪਣੇ ਦਿਲ ਤੇ ਪੱਥਰ ਰੱਖ ਕੇ ਉਨ੍ਹਾਂ ਨੂੰ ਵਿਦੇਸ਼ ਤੋਰ ਦਿੱਤਾ ਜਾਂਦਾ ਹੈ।

ਮਾਪੇ ਵੱਲੋਂ ਜਿੱਥੇ ਆਪਣੇ ਬੱਚਿਆਂ ਦੇ ਵਾਪਸ ਆਉਣ ਦੀ ਤਾਂਘ ਰੱਖੀ ਜਾਂਦੀ ਹੈ ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੇ ਬਹੁਤ ਸਾਰੇ ਹਾਦਸੇ ਸਾਹਮਣੇ ਆ ਜਾਂਦੇ ਹਨ ਉਹ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਹੁਣ ਕੈਨੇਡਾ ਵਿੱਚ ਕਹਿਰ ਵਾਪਰਿਆ ਹੈ ਜਿਥੇ ਮਾਪਿਆਂ ਦੇ ਇਕਲੋਤੇ ਪੁਤਰ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਤੋਂ ਸਾਹਮਣੇ ਆਈ ਹੈ। ਜਿੱਥੇ ਬ੍ਰਿਟਿਸ਼ ਕੋਲੰਬੀਆਂ ਕੈਨੇਡਾ ਦੇ ਪ੍ਰਿੰਸਟਨ ਹਾਈਵੇਅ ਤੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ।

ਦਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ 22 ਸਾਲਾ ਰਾਜਨਬੀਰ ਸਿੰਘ ਗਿੱਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ 2018 ਵਿੱਚ ਪੜ੍ਹਾਈ ਕਰਨ ਵਾਸਤੇ ਭਾਰਤ ਤੋਂ ਕੈਨੇਡਾ ਆਇਆ ਸੀ। ਜੋ ਆਪਣੇ ਰਿਸ਼ਤੇਦਾਰਾਂ ਦੇ ਕੋਲ ਬਰੈਂਪਟਨ ਵਿਖੇ ਰਹਿ ਰਿਹਾ ਸੀ। ਅਤੇ ਵਰਕ ਪਰਮਿਟ ਮਿਲਣ ਪਿੱਛੋਂ ਜੋ ਕੰਮ ਕਰ ਰਿਹਾ ਸੀ।

ਉਥੇ ਹੀ ਵਾਪਰੇ ਟਰੱਕ ਹਾਦਸੇ ਦੌਰਾਨ ਰਾਜਨਬੀਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ। ਜਿਸ ਨੂੰ ਸਥਾਨਕ ਪ੍ਰਿੰਸਟਨ ਦੇ ਜਰਨਲ ਹਸਪਤਾਲ ਵਿਖੇ ਤੁਰੰਤ ਹੀ ਦਾਖਲ ਕਰਵਾ ਦਿੱਤਾ ਗਿਆ।ਜਿੱਥੇ ਇਹ ਨੌਜਵਾਨ ਜੇਰੇ ਇਲਾਜ ਸੀ, ਉੱਥੇ ਹੀ ਇਸ ਨੌਜਵਾਨ ਦੀ ਮੌਤ ਹੋ ਗਈ। ਇਸ ਨੌਜਵਾਨ ਦੀ ਮੌਤ ਦੀ ਖਬਰ ਮਿਲਦੇ ਹੀ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ।