Sunday , June 26 2022

ਕਨੇਡਾ ਚ ਵੀ ਹੋਗਿਆ ਇੰਡੀਆ ਵਾਲਾ ਕੰਮ – ਸਰਕਾਰ ਨੂੰ ਪਾ ਤਾ ਫਿਕਰਾਂ ਚ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਤੋਂ ਆਪਣਾ ਬਚਾਅ ਕਰਨ ਵਾਸਤੇ ਜਿੱਥੇ ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਹੈ,ਉਥੇ ਹੀ ਆਏ ਦਿਨ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਨੂੰ ਦੇਖਦੇ ਹੋਏ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਜਿਸ ਨਾਲ ਆਪਣੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਕੀਤੀ ਜਾ ਸਕੇ। ਬਹੁਤ ਮੁਸ਼ਕਿਲ ਨਾਲ ਕਰੋਨਾ ਉਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਪਰ ਦੱਖਣੀ ਅਫਰੀਕਾ ਵਿੱਚ ਸਾਹਮਣੇ ਆਏ ਕਰੋਨਾ ਦੇ ਨਵੇਂ ਰੂਪ ਦੇ ਕਾਰਨ ਮੁੜ ਤੋਂ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਕਰੋਨਾ ਵੈਕਸੀਨ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਹੁਣ ਕੈਨੇਡਾ ਚ ਵੀ ਇੰਡੀਆ ਵਾਲਾ ਕੰਮ ਹੋ ਗਿਆ ਹੈ ਜਿਥੇ ਸਰਕਾਰ ਨੂੰ ਫਿਕਰਾਂ ਵਿੱਚ ਪਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ।

ਜਿੱਥੇ ਅਮਰੀਕਾ ਕੈਨੇਡਾ ਸਰਹੱਦ ਪਾਰ ਕਰਨ ਵਾਲੇ ਟਰੱਕ ਡਰਾਈਵਰ ਦਾ ਟੀਕਾਕਰਣ ਲਾਜ਼ਮੀ ਕੀਤਾ ਗਿਆ ਹੈ ਉਥੇ ਹੀ ਟਰੱਕ ਡਰਾਈਵਰਾਂ ਵੱਲੋਂ ਇਸ ਟੀਕਾਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਕੈਨੇਡਾ ਦੇਸ਼ ਭਰ ਵਿਚ ਟਰੱਕ ਡਰਾਈਵਰਾਂ ਵੱਲੋਂ ਅਤੇ ਉਨ੍ਹਾਂ ਨੂੰ ਸਮਰਥਨ ਕਰਨ ਵਾਲੇ ਲੋਕਾਂ ਦਾ ਇੱਕ ਬਹੁਤ ਹੀ ਵੱਡਾ ਕਾਫਲਾ ਦੇਸ਼ ਦੀ ਰਾਜਧਾਨੀ ਓਟਾਵਾ ਵਿਖੇ ਪਹੁੰਚ ਚੁੱਕਾ ਹੈ। ਜਿੱਥੇ ਉਨ੍ਹਾਂ ਵੱਲੋਂ ਕਰੋਨਾ ਵਾਈਰਸ ਦੇ ਨਿਯਮਾਂ ਵਿੱਚ ਛੋਟ ਦਿਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਪੁਲਸ ਵੱਲੋਂ ਸਥਿਤੀ ਤਣਾਅ ਪੂਰਨ ਹੋਣ ਤੋਂ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਉਥੇ ਹੀ ਦੱਸਿਆ ਗਿਆ ਹੈ ਕਿ ਬਹੁਗਿਣਤੀ ਪੰਜਾਬੀ ਭਾਈਚਾਰਾ ਇਸ ਮੁਹਿੰਮ ਵਿਚ ਸ਼ਾਮਲ ਨਹੀਂ ਹੈ। ਖੁਫੀਆ ਏਜੰਸੀਆਂ ਵੱਲੋਂ ਕਿਸੇ ਵੀ ਤਰਾਂ ਦੀ ਅਣਹੋਣੀ ਨੂੰ ਰੋਕਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਓਟਾਵਾ ਪਹੁੰਚੇ ਇਸ ਕਾਫ਼ਲੇ ਨੂੰ ਲੈ ਕੇ ਕਈ ਗੱਲਾਂ ਕੀਤੀਆਂ ਜਾ ਰਹੀਆਂ ਹਨ ਜਿਸ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਵਿਰੋਧੀ ਨੀਤੀਆਂ , ਵੱਖਵਾਦੀ ਅਤੇ ਸੱਜੇ ਪੱਖੀ ਧਿਰਾਂ ਨੂੰ ਲੈ ਕੇ ਵੀ ਕਈ ਗੱਲਾਂ ਸਾਹਮਣੇ ਆ ਰਹੀਆਂ ਹਨ।

ਕੈਨੇਡਾ ਵਿੱਚ ਸਭ ਤੋਂ ਵੱਡੀ ਟਰੱਕਰ ਐਸੋਸੀਏਸ਼ਨ ਕਨੇਡੀਅਨ ਟਰੱਕਰ ਐਲਾਇੰਸ ਵੱਲੋਂ ਇਸ ਕਾਫ਼ਲੇ ਦਾ ਸਮਰਥਨ ਨਹੀਂ ਕੀਤਾ ਗਿਆ ਹੈ, ਅਤੇ ਨਾਲ ਹੀ ਇਸ ਐਸੋਸੀਏਸ਼ਨ ਵੱਲੋਂ ਮੁਜ਼ਾਹਰੇ ਦੀ ਹਮਾਇਤ ਦਿੱਤੀ ਗਈ ਹੈ।