Monday , June 27 2022

ਕਨੇਡਾ ਚ ਹੋਣ ਲੱਗਾ ਇਹ ਕੰਮ ਪੰਜਾਬੀਆਂ ਚ ਛਾਈ ਖੁਸ਼ੀ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਲੋਕਾਂ ਅਤੇ ਪਰਿਵਾਰਾਂ ਵੱਲੋਂ ਜਿਥੇ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਪਰਿਵਾਰ ਕੈਨੇਡਾ ਵਿੱਚ ਜਾ ਕੇ ਵਸੇ ਹੋਏ ਹਨ। ਜਿਨ੍ਹਾਂ ਨੂੰ ਉਥੇ ਭਾਰੀ ਮੁਸ਼ੱਕਤ ਕਰਕੇ ਆਪਣਾ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਪਰ ਉਨ੍ਹਾਂ ਦੇ ਬਹੁਤ ਸਾਰੇ ਪਰਿਵਾਰਕ ਮੈਂਬਰ ਪੰਜਾਬ ਵਿੱਚ ਹੋਣ ਕਾਰਨ ਉਨ੍ਹਾਂ ਨੂੰ ਆਪਣਿਆਂ ਨੂੰ ਮਿਲਣ ਦੀ ਤਾਂਘ ਫਿਰ ਤੋਂ ਪੰਜਾਬ ਖਿੱਚ ਲਿਆਉਂਦੀ ਹੈ। ਜਿਸ ਕਾਰਨ ਕੈਨੇਡਾ ਵਸਦੇ ਪੰਜਾਬੀਆਂ ਨੂੰ ਵਾਪਸ ਆਪਣੇ ਘਰ ਪਰਤਣ ਲਈ ਕੋਹਾਂ ਮੀਲਾਂ ਦਾ ਸਫ਼ਰ ਤੈਅ ਕਰ ਕੇ ਆਉਣਾ ਪੈਂਦਾ ਹੈ। ਪੰਜਾਬ ਵਿੱਚ ਕੈਨੇਡਾ ਤੋਂ ਸਿੱਧੀਆਂ ਉਡਾਨਾ ਨਾ ਆਉਣ ਕਾਰਨ ਸਾਰੇ ਕੈਨੇਡਾ ਵਸਦੇ ਪੰਜਾਬੀਆਂ ਨੂੰ ਦਿੱਲੀ ਤੋ ਪੰਜਾਬ ਆਉਣਾ ਪੈਂਦਾ ਹੈ।

ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਇਸ ਖੱਜਲ ਖੁਆਰੀ ਤੋਂ ਬਚਣ ਵਾਸਤੇ ਹੀ ਪੰਜਾਬ ਦੀਆਂ ਉਡਾਨਾਂ ਸ਼ੁਰੂ ਕੀਤੇ ਜਾਣ ਦੀ ਕਾਫੀ ਲੰਮੇਂ ਸਮੇਂ ਤੋਂ ਮੰਗ ਵੀ ਕੀਤੀ ਜਾ ਰਹੀ ਹੈ। ਜਿਸ ਸਦਕਾ ਉਨ੍ਹਾਂ ਦਾ ਸਫ਼ਰ ਸੁਖਾਲਾ ਹੋ ਸਕੇ ਅਤੇ ਉਹ ਆਸਾਨੀ ਨਾਲ ਆਪਣੇ ਘਰ ਪਹੁੰਚ ਸਕਣ। ਹੁਣ ਕੈਨੇਡਾ ਵਿੱਚ ਇਹ ਕੰਮ ਹੋਣ ਲੱਗਾ ਹੈ ਜਿਥੇ ਪੰਜਾਬੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਜਿਸ ਬਾਰੇ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਹੁਣ ਪੰਜਾਬ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਬਹੁਤ ਸਾਰੇ ਦੇਸ਼ਾਂ ਤੋਂ ਉਡਾਨ ਆਉਦੀਆ ਹਨ, ਉਥੇ ਹੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਤੋਂ ਸੰਸਦ ਮੈਂਬਰ ਬਰੈਡ ਵਿਸ ਦਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਧੰਨਵਾਦ ਕੀਤਾ ਗਿਆ ਹੈ। ਕਿਉਂਕਿ ਅੰਮ੍ਰਿਤਸਰ ਲਈ ਕੈਨੇਡਾ ਤੋਂ ਸਿੱਧੀਆਂ ਉਡਾਣਾਂ ਦੀ ਮੰਗ ਸਬੰਧੀ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸੰਸਦ ਮੈਂਬਰ ਬਰੈਡ ਵਿਸ ਵੱਲੋਂ ਇਸ ਸਭ ਬਾਰੇ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵੱਲੋਂ ਇਨ੍ਹਾਂ ਉਡਾਨਾਂ ਨੂੰ ਸਰਗਰਮੀ ਨਾਲ ਸ਼ੁਰੂ ਕੀਤੇ ਜਾਣ ਲਈ ਵਕਾਲਤ ਕੀਤੀ ਗਈ ਹੈ। ਉਨ੍ਹਾਂ ਵੱਲੋਂ ਚੁੱਕੇ ਗਏ ਇਨ੍ਹਾਂ ਕਦਮਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

ਜਿਨ੍ਹਾਂ ਦੇ ਸਹਿਯੋਗ ਸਦਕਾ ਵੈਨਕੂਵਰ ਦੇ ਟਰਾਂਟੋ ਕੈਨੇਡਾ ਤੋਂ ਪੰਜਾਬ ਦੇ ਅੰਮ੍ਰਿਤਸਰ ਲਈ ਸਿਧੀਆਂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਸਰੀ ਸ਼ਹਿਰ ਦੇ ਵਸਨੀਕ ਅਤੇ ਫਲਾਈ ਅੰਮ੍ਰਿਤਸਰ ਦੇ ਕੈਨੇਡਾ ਤੋਂ ਬੁਲਾਰੇ ਮੋਹਿਤ ਧੰਜੂ ਵੱਲੋਂ ਇਸ ਮੰਗ ਸਬੰਧੀ ਸੰਸਦ ਵਿਚ ਇਕ ਪਟੀਸ਼ਨ ਵੀ ਸ਼ੁਰੂ ਕੀਤੀ ਗਈ ਸੀ। ਇਨ੍ਹਾਂ ਉਡਾਨਾਂ ਦੇ ਸ਼ੁਰੂ ਹੋਣ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪੰਜਾਬੀਆਂ ਨੂੰ ਆਪਣੇ ਘਰ ਪਰਤਣਾ ਆਸਾਨ ਹੋ ਜਾਵੇਗਾ।