Saturday , June 25 2022

ਕਨੇਡਾ ਚ 26 ਸਾਲਾਂ ਦੇ ਪੰਜਾਬੀ ਮੁੰਡੇ ਨੂੰ ਮਿਲੀ ਅਚਾਨਕ ਇਸ ਤਰਾਂ ਮੌਤ ਸੁਣ ਮਾਪਿਆਂ ਦੇ ਪੈਰਾਂ ਥੱਲਿਓਂ ਖਿਸਕੀ ਜਮੀਨ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਬੇਰੁਜਗਾਰੀ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ ਜਾਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਥੇ ਹੀ ਪੰਜਾਬ ਦੇ ਵਿੱਚ ਲੁੱਟ-ਖੋਹ ਚੋਰੀ ਠੱਗੀ ਅਤੇ ਅਗਵਾ ਵਰਗੀਆਂ ਘਟਨਾਵਾਂ ਨੂੰ ਦੇਖਦੇ ਹੋਏ, ਅਤੇ ਨੌਜਵਾਨਾਂ ਵਿੱਚ ਵਧ ਰਹੀ ਨਸ਼ਿਆਂ ਦੀ ਲੱਤ ਨੂੰ ਦੇਖ ਕੇ ਹੀ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਸੁਰੱਖਿਅਤ ਰੱਖਣ ਵਾਸਤੇ ਵਿਦੇਸ਼ ਭੇਜ ਦਿੱਤਾ ਜਾਂਦਾ ਹੈ। ਜਿੱਥੇ ਜਾ ਕੇ ਉਹ ਆਪਣੀ ਬੇਹਤਰ ਜਿੰਦਗੀ ਜੀਅ ਸਕਣ ਅਤੇ ਆਪਣੇ ਆਉਣ ਵਾਲੇ ਕੱਲ੍ਹ ਨੂੰ ਸਵਾਰ ਸਕਣ। ਪਰ ਇਹ ਮਾਪੇ ਆਪਣੇ ਬੱਚਿਆਂ ਦੀ ਜ਼ਿੰਦਗੀ ਵਿੱਚ ਆਉਣ ਵਾਲੀਆਂ ਮੁਸੀਬਤਾਂ ਬਾਰੇ ਕੁਝ ਵੀ ਨਹੀਂ ਜਾਣਦੇ।

ਜੋ ਵਿਦੇਸ਼ ਵਿੱਚ ਵੀ ਉਨ੍ਹਾਂ ਨੂੰ ਆ ਕੇ ਘੇਰ ਲੈਂਦੀਆਂ ਹਨ। ਜਿੱਥੇ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਲਈ ਜਾਂਦੇ ਹਨ। ਉਥੇ ਹੀ ਉਹ ਕਈ ਤਰ੍ਹਾਂ ਦੇ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਦੀ ਘਰ ਵਾਪਸੀ ਤੋਂ ਪਹਿਲਾਂ ਉਨ੍ਹਾਂ ਨਾਲ ਜੁੜੀਆਂ ਹੋਈਆਂ ਮੰਦਭਾਗੀਆਂ ਖਬਰਾਂ ਘਰ ਪਹੁੰਚ ਜਾਂਦੀਆਂ ਹਨ। ਹੁਣ ਕਨੇਡਾ ਵਿਚ 26 ਸਾਲਾਂ ਦੇ ਪੰਜਾਬੀ ਮੁੰਡੇ ਨੂੰ ਅਚਾਨਕ ਇਸ ਤਰਾਂ ਮੌਤ ਮਿਲੀ ਹੈ, ਜਿਸ ਨੂੰ ਸੁਣ ਮਾਪਿਆਂ ਦੇ ਪੈਰਾਂ ਥੱਲਿਓਂ ਖਿਸਕੀ ਜਮੀਨ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿੱਥੇ 26 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।

ਇਹ ਖਬਰ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਇਸ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ ਉਥੇ ਹੀ ਇਸ ਨੌਜਵਾਨ ਦੇ ਮਾਪਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਜਿਨ੍ਹਾਂ ਦਾ ਪੁੱਤਰ ਚਾਰ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ। ਜਿਥੇ ਅਗਲੇ ਸਾਲ ਇਸ ਨੌਜਵਾਨ ਨੇ ਪੱਕਾ ਹੋਣਾ ਸੀ ਉਥੇ ਹੀ ਇਸ ਖ਼ੁਸ਼ੀ ਤੋਂ ਪਹਿਲਾਂ ਹੀ ਇਸ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਪਿੰਡ ਪਹੁੰਚ ਗਈ।;

ਮਾਰਕੀਟ ਕਮੇਟੀ ਜੈਤੋ ਦੇ ਮੈਂਬਰ ਲਖਵਿੰਦਰ ਸਿੰਘ ਸੂਰਘੁਰੀ ਤੇ ਸਰਪੰਚ ਬਲਤੇਜ ਸਿੰਘ ਵੱਲੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਅਮਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਬਰਾੜ ਵਾਸੀ ਸੂਰਘੁਰੀ ਜ਼ਿਲ੍ਹਾ ਫ਼ਰੀਦਕੋਟ ਦੀ ਜਿੱਥੇ ਕੈਨੇਡਾ ਵਿੱਚ ਮੌਤ ਹੋਈ ਹੈ। ਉਥੇ ਹੀ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਇੱਕ ਭੈਣ ਦਾ ਇਕਲੌਤਾ ਭਰਾ ਸੀ। ਵਾਪਰੀ ਇਸ ਘਟਨਾ ਕਾਰਨ ਕੈਨੇਡਾ ਵਿੱਚ ਪੰਜਾਬੀ ਭਾਈਚਾਰੇ ਵਿੱਚ ਵੀ ਸ਼ੋਕ ਦੀ ਲਹਿਰ ਹੈ।