Tuesday , June 28 2022

ਕਨੇਡਾ ਜਾਣ ਦੇ ਚਾਹਵਾਨਾਂ ਲਈ ਆਈ ਵੱਡੀ ਖਬਰ -ਹੁਣ ਅਚਾਨਕ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਸਾਰੀ ਦੁਨੀਆ ਵਿਚ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੇ ਕਾਰਨ ਸਾਰੇ ਦੇਸ਼ਾਂ ਵੱਲੋਂ ਬਹੁਤ ਸਾਰੀਆਂ ਪਾਬੰਧੀਆਂ ਨੂੰ ਲਾਗੂ ਕੀਤਾ ਗਿਆ ਸੀ। ਜਿਸਦੇ ਚਲਦੇ ਹੋਏ ਭਾਰਤ ਵਿੱਚ ਵੀ ਕਰੋਨਾ ਦੇ ਵਧੇ ਹੋਏ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਅਤੇ ਡੈਲਟਾ ਵੈਰੀਐਂਟ ਦੇ ਕਾਰਨ ਭਾਰਤ ਤੋਂ ਆਉਣ ਵਾਲੀਆਂ ਉਡਾਨਾਂ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਜਿੱਥੇ ਭਾਰਤ ਵਿੱਚ ਟੀਕਾ ਕਰਨ ਤੋਂ ਬਾਅਦ ਕਾਫੀ ਹੱਦ ਤਕ ਇਸ ਵਿਚ ਕਮੀ ਆ ਗਈ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਪਾਬੰਦੀਆਂ ਨੂੰ ਵੀ ਘੱਟ ਕੀਤਾ ਗਿਆ। ਕਰੋਨਾ ਪਾਬੰਦੀਆਂ ਦੇ ਕਾਰਨ ਭਾਰਤ ਵਿੱਚ ਆਉਣ-ਜਾਣ ਵਾਲੇ ਯਾਤਰੀਆਂ ਨੂੰ ਕਾਫੀ ਲੰਬਾ ਸਮਾਂ ਇੰਤਜ਼ਾਰ ਕਰਨਾ ਪਿਆ।

ਹੁਣ ਕੈਨੇਡਾ ਸਰਕਾਰ ਵੱਲੋਂ ਜਿੱਥੇ ਆਪਣੀਆਂ ਸਰਹੱਦਾਂ ਉਪਰ ਲਾਈਆਂ ਗਈਆਂ ਪਾਬੰਦੀਆਂ ਨੂੰ ਖੋਲਿਆ ਗਿਆ ਹੈ ਉਥੇ ਹੀ ਕੁਝ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਕੈਨੇਡਾ ਸਰਕਾਰ ਵੱਲੋਂ ਹੁਣ 30 ਅਕਤੂਬਰ ਤੋਂ ਵੈਕਸੀਨੇਸ਼ਨ ਪਾਸਪੋਰਟ ਵੀ ਲਾਗੂ ਕੀਤਾ ਜਾ ਰਿਹਾ ਹੈ। ਜੋ ਸਾਰੇ ਦੇਸ਼ਾਂ ਵਿੱਚ ਮਾਨਤਾ ਪ੍ਰਾਪਤ ਹੋਵੇਗਾ। ਹੁਣ ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਅਚਾਨਕ ਇਹ ਵੱਡਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਕਾਰਨ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ।

ਉਥੇ ਹੀ ਉਨ੍ਹਾਂ ਨੂੰ ਹਟਾਉਂਦੇ ਹੋਏ ਪਹਿਲਾਂ ਤੋਂ ਹੀ ਲਾਗੂ ਹਦਾਇਤਾਂ ਨੂੰ ਜਾਰੀ ਰੱਖਿਆ ਜਾ ਰਿਹਾ ਹੈ। ਜਿਸ ਵਿੱਚ ਆਖਿਆ ਗਿਆ ਹੈ ਕਿ ਗੈਰਜ਼ਰੂਰੀ ਯਾਤਰਾ ਤੋਂ ਬਚਿਆ ਜਾਵੇ, ਉੱਚ ਪੱਧਰ ਦੀ ਸਾਵਧਾਨੀ ਵਰਤੀ ਜਾਵੇ, ਸੁਰੱਖਿਆ ਸਾਵਧਾਨੀ ਵਰਤੀ ਜਾਵੇ, ਇਸ ਤੋਂ ਇਲਾਵਾ ਕੈਨੇਡਾ ਵੱਲੋਂ ਇੱਕ ਖਾਸ ਹਦਾਇਤ ਜਾਰੀ ਕੀਤੀ ਗਈ ਸੀ ਕੇ ਉਡਾਣ ਭਰਨ ਤੋਂ ਪਹਿਲਾਂ ਦਿੱਲੀ ਦੇ ਹਵਾਈ ਅੱਡੇ ਉੱਪਰ ਸਥਿਤ ਜਾਂਚ ਘਰ ਤੋਂ ਹੀ ਕਰੋਨਾ ਦੀ ਆਰਟੀ ਪੀ ਸੀ ਆਰ ਦੀ ਨੈਗਟਿਵ ਰਿਪੋਰਟ ਦਿਖਾਉਣੇ ਲਾਜ਼ਮੀ ਕੀਤੀ ਗਈ ਹੈ। ਜਿਸ ਨੂੰ ਬਰਕਰਾਰ ਰੱਖਿਆ ਗਿਆ ਹੈ।

ਇਹ ਟੈਸਟ ਉਡਾਣ ਭਰਨ ਤੋਂ 18 ਘੰਟੇ ਪਹਿਲਾਂ ਹੋਣਾ ਚਾਹੀਦਾ ਹੈ। ਵੀਰਵਾਰ ਨੂੰ ਕੈਨੇਡਾ ਸਰਕਾਰ ਵੱਲੋਂ ਯਾਤਰਾ ਸਬੰਧੀ ਨਵੀਆਂ ਹਦਾਇਤਾਂ ਨੂੰ ਆਪਣੀ ਵੈਬਸਾਈਟ ਉਪਰ ਜਾਰੀ ਕਰ ਦਿਤਾ ਗਿਆ ਹੈ। ਜਦ ਕਿ ਕੁਝ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਇਹਨਾਂ ਸਾਰੀਆਂ ਹਦਾਇਤਾਂ ਨੂੰ ਉਸੇ ਤਰਾ ਜਾਰੀ ਰੱਖਿਆ ਗਿਆ ਹੈ। ਹੁਣ ਕੈਨੇਡਾ ਸਰਕਾਰ ਵੱਲੋਂ ਦੇਸ਼ ਦੇ ਬਾਹਰ ਅੰਤਰਰਾਸ਼ਟਰੀ ਯਾਤਰਾ ਕਰਨ ਵਾਲਿਆਂ ਲਈ ਬਾਕੀ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ।