Tuesday , November 30 2021

ਕਨੇਡਾ ਤੋਂ ਆਈ ਵੱਡੀ ਮਾੜੀ ਤਾਜਾ ਖਬਰ : ਹੋ ਜਾਵੋ ਸਾਵਧਾਨ 7 ਜਨਵਰੀ ਤੋਂ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦੀ ਮਾਰ ਨੂੰ ਦੇਖਦੇ ਹੋਏ ਦੁਨੀਆਂ ਦੇ ਕਈ ਪ੍ਰਮੁੱਖ ਦੇਸ਼ਾਂ ਵੱਲੋਂ ਕਈ ਤਰ੍ਹਾਂ ਦੇ ਨਵੇਂ ਐਲਾਨ ਕੀਤੇ ਜਾ ਰਹੇ ਹਨ। ਇਹ ਐਲਾਨ ਦੇਸ਼ ਵਾਸੀਆ ਦੀ ਸੁਰੱਖਿਆ ਅਤੇ ਇਸ ਕੋਰੋਨਾ ਵਾਇਰਸ ਦੀ ਭਿਆਨਕ ਮਾਰ ਤੋਂ ਬਚਾਉਣ ਦੇ ਲਈ ਕੀਤੇ ਜਾ ਰਹੇ ਹਨ। ਇਨ੍ਹਾਂ ਐਲਾਨਾਂ ਤਹਿਤ ਕੁਝ ਅਜਿਹੇ ਨਿਯਮ ਵੀ ਹਨ ਜੋ ਆਵਾਜਾਈ ਦੇ ਨਾਲ ਜੁੜੇ ਹੋਏ ਹਨ। ਇਨ੍ਹਾਂ ਨਿਯਮਾਂ ਦਾ ਐਲਾਨ ਜਸਟਿਨ ਟਰੂਡੋ ਦੀ ਸਰਕਾਰ ਵੱਲੋਂ ਬੁੱਧਵਾਰ ਨੂੰ ਕੈਨੇਡਾ ਦੇ ਵਿਚ ਕੀਤਾ ਗਿਆ ਹੈ।

ਜਿਸ ਦੌਰਾਨ ਲਾਗੂ ਕੀਤੇ ਗਏ ਨਿਯਮਾਂ ਨੂੰ 7 ਜਨਵਰੀ ਤੋਂ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਨ੍ਹਾਂ ਨਿਯਮਾਂ ਦਾ ਜ਼ਿਕਰ ਕਰਦੇ ਹੋਏ ਟਰਾਂਸਪੋਰਟ ਮੰਤਰੀ ਮਾਰਕ ਗਾਰਨੋ ਨੇ ਕਿਹਾ ਹੈ ਕਿ ਦੇਸ਼ ਅੰਦਰ 7 ਜਨਵਰੀ ਤੋਂ ਬਾਅਦ ਜਹਾਜ਼ ਵਿੱਚ ਸਵਾਰ ਹੋ ਕੇ ਆਉਣ ਵਾਲੇ ਲੋਕਾਂ ਕੋਲ ਕੋਰੋਨਾ ਟੈਸਟ ਦੀ ਨੈਗਟਿਵ ਰਿਪੋਰਟ ਦਾ ਹੋਣਾ ਲਾਜ਼ਮੀ ਹੋਵੇਗਾ ਪਰ ਇਸ ਦੌਰਾਨ 5 ਸਾਲ ਤੱਕ ਦੇ ਬੱਚਿਆਂ ਨੂੰ ਛੋਟ ਦਿੱਤੀ ਗਈ ਹੈ। ਏਅਰਲਾਈਨਸ ਨੂੰ ਸਖਤ ਹਦਾਇਤ ਦਿੱਤੀ ਗਈ ਹੈ ਕਿ ਕੈਨੇਡਾ ਦੀ ਉਡਾਨ ਵਿੱਚ ਕਿਸੇ ਵੀ ਵਿਅਕਤੀ ਨੂੰ ਕੋਰੋਨਾ ਵਾਇਰਸ ਦੇ ਟੈਸਟ ਦੀ ਨੈਗਟਿਵ ਰਿਪੋਰਟ ਤੋਂ ਬਿਨਾਂ ਨਾ ਚੜ੍ਹਨ ਦਿੱਤਾ ਜਾਵੇ।

ਜੇਕਰ ਕਿਸੇ ਵਿਅਕਤੀ ਨੇ ਕੋਰੋਨਾ ਟੈਸਟ ਨਹੀਂ ਕਰਵਾਇਆ ਅਤੇ ਉਹ ਇਸ ਗੱਲ ਦੇ ਕਾਰਨ ਨੂੰ ਸਾਬਤ ਕਰ ਸਕੇ ਅਤੇ ਉਸ ਵੱਲੋਂ ਦੱਸਿਆ ਗਿਆ ਕਾਰਨ ਮੰਨਣਯੋਗ ਹੋਵੇ ਤਾਂ ਉਹ ਵਿਅਕਤੀ ਕੈਨੇਡਾ ਲਈ ਹਵਾਈ ਸਫਰ ਕਰ ਸਕਦਾ ਹੈ। ਪਰ ਇਸ ਤਰਾਂ ਦੇ ਸਬੰਧਤ ਵਿਅਕਤੀ ਨੂੰ ਕੈਨੇਡਾ ਦੀ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਮੁਤਾਬਕ ਫੈਡਰਲ ਸਰਕਾਰ ਵੱਲੋਂ ਤੈਅ ਕੀਤੀ ਗਈ ਜਗ੍ਹਾ ਉਪਰ 14 ਦਿਨਾਂ ਦੇ ਲਈ ਇਕਾਂਤਵਾਸ ਵਿੱਚ ਰਹਿਣਾ ਪਵੇਗਾ।

ਇਨ੍ਹਾਂ ਨਿਯਮਾਂ ਨੂੰ ਲਾਗੂ ਕਰਨ ਦੇ ਵਾਸਤੇ ਟਰਾਂਸਪੋਰਟ ਮੰਤਰੀ ਮਾਰਕ ਗਾਰਨੋ ਨੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਹਵਾਈ ਉਡਾਣਾਂ ਨੂੰ 7 ਦਿਨਾਂ ਦਾ ਸਮਾਂ ਦਿੱਤਾ ਹੈ। ਪਰ ਇਸ ਸਬੰਧੀ ਕੈਨੇਡਾ ਦੇ ਨੈਸ਼ਨਲ ਏਅਰਲਾਈਨਜ਼ ਕੌਂਸਲ ਦੇ ਪ੍ਰਧਾਨ ਅਤੇ ਸੀਈਓ ਮਾਇਕ ਮੈਕਨੈਨੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਬਹੁਤ ਜਲਦੀ ਵਾਲਾ ਹੈ ਅਤੇ ਇਕ ਹਫ਼ਤੇ ਦਾ ਸਮਾਂ ਇਨ੍ਹਾਂ ਸਾਰੀਆਂ ਸ਼ਰਤਾਂ ਨੂੰ ਲਾਗੂ ਕਰਨ ਦੇ ਲਈ ਬਹੁਤ ਥੋੜਾ ਹੈ। ਸਰਕਾਰ ਨੂੰ ਇਸ ਬਾਰੇ ਜ਼ਰੂਰ ਧਿਆਨ ਦੇਣਾ ਚਾਹੀਦਾ ਹੈ।