Saturday , June 25 2022

ਕਨੇਡਾ ਤੋਂ ਇੰਡੀਆ ਵਾਲਿਆਂ ਲਈ ਆਈ ਇਹ ਵੱਡੀ ਚੰਗੀ ਖਬਰ – ਟਰੂਡੋ ਸਰਕਾਰ ਵਲੋਂ ਹੋ ਗਿਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਭਾਰਤ ਦੀਆਂ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਆਪਣੀ ਮਿਹਨਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਜਿੱਥੇ ਉਨ੍ਹਾਂ ਵੱਲੋਂ ਵਿਦੇਸ਼ਾਂ ਦੇ ਵਿੱਚ ਵੱਖ-ਵੱਖ ਵਿਭਾਗਾਂ ਤੇ ਤੈਨਾਤ ਹੋ ਕੇ ਉਨ੍ਹਾਂ ਦੇਸ਼ਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕੀਤਾ ਜਾਦਾ ਹੈ। ਉਥੇ ਹੀ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੀ ਉਨ੍ਹਾਂ ਦੇ ਕੰਮ ਦੀ ਅਹਿਮੀਅਤ ਨੂੰ ਸਮਝਦੇ ਹੋਏ ਉਹਨਾਂ ਨੂੰ ਬਣਦਾ ਹੋਇਆ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਉੱਥੇ ਹੀ ਵੱਖ ਵੱਖ ਦੇਸ਼ਾਂ ਵਿੱਚ ਬਹੁਤ ਸਾਰੇ ਅਜਿਹੇ ਪੰਜਾਬੀ ਚਿਹਰੇ ਹਨ ਜਿਨ੍ਹਾਂ ਵੱਲੋਂ ਸਿਆਸਤ ਵਿੱਚ ਵੀ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ।

ਹੁਣ ਕੈਨੇਡਾ ਇੰਡੀਆ ਵਾਲਿਆਂ ਲਈ ਇਕ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਟਰੂਡੋ ਸਰਕਾਰ ਵੱਲੋਂ ਇਹ ਐਲਾਨ ਕਰ ਦਿਤਾ ਗਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਜਿਥੇ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕੀਤੀ ਗਈ ਹੈ। ਉੱਥੇ ਹੀ ਉਨ੍ਹਾਂ ਵੱਲੋਂ ਆਪਣੇ ਕੈਬਨਿਟ ਮੰਡਲ ਦੇ ਵਿੱਚ ਕਈ ਭਾਰਤੀ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਹੁਣ ਤਿੰਨ ਹੋਰ ਭਾਰਤੀ ਮੂਲ ਦੇ ਲੋਕਾਂ ਨੂੰ ਆਪਣੀ ਸਰਕਾਰ ਵਿਚ ਅਹਿਮ ਅਹੁਦਿਆਂ ਤੇ ਨਿਯੁਕਤ ਕੀਤਾ ਗਿਆ ਹੈ।

ਜਿਨ੍ਹਾਂ ਵਿੱਚ ਵਿਦੇਸ਼ ਮਾਮਲਿਆਂ ਦੇ ਮੰਤਰੀ ਮੇਲਾਨੀ ਜੋਲੀ ਦਾ ਸੰਸਦੀ ਸਕੱਤਰ ਮਨਿੰਦਰ ਸਿਧੂ ਨੂੰ ਨਿਯੁਕਤ ਕਰ ਦਿੱਤਾ ਗਿਆ ਹੈ। ਪਾਰਟੀ ਵਿਚ ਉਨ੍ਹਾਂ ਦੀ ਯੋਗਤਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ। ਸੰਸਦੀ ਸਕੱਤਰ ਦਾ ਰੈਂਕ ਇਕ ਹੋਰ ਭਾਰਤੀ ਮੂਲ ਦੇ ਵਿਅਕਤੀ ਨੂੰ ਦੇ ਦਿੱਤਾ ਗਿਆ ਹੈ। ਜਿਸ ਦਾ ਨਾਮ ਆਰਿਫ਼ ਵਿਰਾਨੀ ਹੈ, ਜੋ ਕਿ ਪਾਰਕਡੇਲ ਹਾਈ ਪਾਰਕ ਦੀ ਪ੍ਰਤੀਨਿਧਤਾ ਟਰੰਟੋ ਵਿਚ ਕਰਦੇ ਹਨ। ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਵੱਲੋਂ ਛੋਟੇ ਕਾਰੋਬਾਰ ਤੇ ਆਰਥਿਕ ਵਿਕਾਸ, ਐਕਸਪੋਰਟ ਪ੍ਰਮੋਸ਼ਨ, ਇੰਟਰਨੈਸ਼ਨਲ ਟ੍ਰੇਡ ਮੰਤਰੀ ਮੈਰੀ ਐੱਨਜੀ ਦਾ ਸੰਸਦੀ ਸਕੱਤਰ ਨਿਯੁਕਤ ਕੀਤਾ ਗਿਆ।

ਉਥੇ ਹੀ ਭਾਰਤੀ ਮੂਲ ਦੇ ਇਕ ਹੋਰ ਮੈਂਬਰ ਰੂਬੀ ਸਹੋਤਾ ਨੂੰ ਵੀ ਬਰੈਂਪਟਨ ਨੌਰਥ ਦੀ ਅਗਵਾਈ ਕਰਨ ਵਾਲੇ ਮੈਂਬਰ ਵਜੋਂ ਪ੍ਰਕਿਰਿਆ ਅਤੇ ਹਾਊਸ ਆਫ ਅਫੇਅਰਜ਼ ਤੇ ਹਾਊਸ ਆਫ ਕਾਮਨਜ਼ ਦੀ ਸਥਾਈ ਕਮੇਟੀ ਦੇ ਸਾਬਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਉੱਥੇ ਹੀ ਹੁਣ ਉਹ ਡਿਪਟੀ ਗਵਰਨਰਮੈਂਟ ਵਿੱਖ ਤੇ ਵੀ ਕੰਮ ਕਰਨਗੇ। ਇਨ੍ਹਾਂ ਸਾਰੇ ਭਾਰਤੀਆਂ ਨੂੰ ਉਹਨਾਂ ਦੀ ਯੋਗਤਾ ਦੇ ਅਧਾਰ ਤੇ ਅਹੁਦੇ ਦਿੱਤੇ ਗਏ ਹਨ।