Tuesday , November 29 2022

ਕਾਂਗਰਸੀ ਨੇਤਾਵਾਂ ਖਿਲਾਫ ਗੋਂਡਰ ਦੇ ਪਰਿਵਾਰ ਵੱਲੋਂ ਕੀਤੇ ਗਏ ਖੁਲਾਸੇ, ਜਾਣੋ ਪੂਰਾ ਮਾਮਲਾ

ਕਾਂਗਰਸੀ ਨੇਤਾਵਾਂ ਖਿਲਾਫ ਗੋਂਡਰ ਦੇ ਪਰਿਵਾਰ ਵੱਲੋਂ ਕੀਤੇ ਗਏ ਖੁਲਾਸੇ, ਜਾਣੋ ਪੂਰਾ ਮਾਮਲਾ

ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੇ ਆਗੂ ਅਵਤਾਰ ਹੈਨਰੀ ਤੇ ਅਵਤਾਰ ਸਿੰਘ ਜੂਨੀਅਰ ਵਿਧਾਇਕ ਵੱਲੋਂ ਰਾਜ ਵਿਚ ਗੈਂਗਸਟਰਾਂ ਨੂੰ ਉਤਸ਼ਾਹਿਤ ਕਰਨ, ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹੋਣ, ਪੰਜਾਬੀ ਨੌਜਵਾਨਾਂ ਨੂੰ ਗੁੰਮਰਾਹ ਕਰ ਕੇ ਉਹਨਾਂ ਨੂੰ ਬੰਦੂਕ ਸਭਿਆਚਾਰ ਵੱਲ ਆਕਰਸ਼ਤ ਕਰਨ ਲਈ ਉਹਨਾਂ ਖਿਲਾਫ ਫੌਜਦਾਰੀ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਪਾਰਲੀਮੈਂਟ ਸ੍ਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਦੋ ਗੈਂਗਸਟਰਾਂ ਸੁੱਖਾ ਕਾਹਲਵਾਂ ਤੇ ਵਿੱਕੀ ਗੋਂਡਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੈਰਾਨੀਜਨਕ ਖੁਲ•ਾਸੇ ਕੀਤੇ ਗਏ ਹਨ। ਉਹਨਾਂ ਕਿਹਾ ਕਿ ਸੁੱਖਾ ਕਾਹਲਵਾਂ ਦੇ ਨਾਨਾ ਗੁਰਮੇਲ ਸਿੰਘ ਤੇ ਮਾਮੀ ਰਾਜਿੰਦਰ ਕੌਰ ਅਤੇ ਵਿੱਕੀ ਗੋਂਡਰ ਦੇ ਮਾਮਾ ਗੁਰਭੇਜ ਸਿੰਘ ਸੰਧੂ ਵੱਲੋਂ ਕੀਤੇ ਦਾਅਵਿਆਂ ਮੁਤਾਬਕ ਇਹ ਕਾਂਗਰਸੀ ਆਗੂ ਅਵਤਾਰ ਹੈਨਰੀ ਤੇ ਅਵਤਾਰ ਸਿੰਘ ਜੂਨੀਅਰ ਵਿਧਾਇਕ ਹੀ ਸਨ ਜਿਹਨਾਂ ਨੇ ਉਹਨਾਂ ਨੂੰ ਬੰਦੂਕ ਸਭਿਆਚਾਰ ਪ੍ਰਤੀ ਆਕਰਸ਼ਤ ਕੀਤਾ ਤੇ ਉਹ ਗੈਂਗਸਟਰ ਬਣ ਗਏ ਤੇ ਕਾਂਗਰਸੀ ਆਗੂਆਂ ਦੇ ਕਹਿਣ ਅਨੁਸਾਰ ਕੰਮ ਕਰਨ ਲੱਗ ਪਏ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹਨਾਂ ਨੂੰ ਪੂਰੀ ਸਰਪ੍ਰਸਤੀ ਦੇ ਕੇ ਕਾਂਗਰਸੀ ਆਗੂ ਇਹਨਾਂ ਤੋਂ ਗੈਰ ਕਾਨੂੰਨੀ ਕੰਮ ਕਰਵਾਉਣ ਲੱਗ ਪਏ।

ਅਵਤਾਰ ਹੈਨਰੀ ਤੇ ਅਵਤਾਰ ਸਿੰਘ ਜੂਨੀਅਰ ਵਿਧਾਇਕ ਦੇ ਖਿਲਾਫ ਕੇਸ ਦਰਜ ਕਰ ਕੇ ਇਹਨਾਂ ਦੀ ਹਿਰਾਸਤੀ ਪੁੱਛ ਗਿੱਛ ਹੋਣੀ ਚਾਹੀਦੀ ਹੈ ਜਿਸ ਨਾਲ ਰਾਜ ਵਿਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਬਾਰੇ ਹੋਰ ਖੁਲ•ਾਸੇ ਹੋਣ ਦੀ ਉਮੀਦ ਹੈ ਕਿਉਂਕਿ ਹੁਣ ਦੋਵਾਂ ਗੈਂਗਸਟਰਾਂ ਦੇ ਸੰਬੰਧ ਇਹਨਾਂ ਨਾਲ ਹੋਣ ਦਾ ਖੁਲਾਸਾ ਹੋ ਗਿਆ ਹੈ।

ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਕਾਂਗਰਸੀ ਆਗੂ ਗੈਂਗਸਟਰਾਂ ਦਾ ਨੈਟਵਰਕ ਚਲਾ ਰਹੇ ਸਨ ਤੇ ਨੌਜਵਾਨ ਲੜਕਿਆਂ ਨੂੰ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹੋਣ ਲਈ ਹੌਂਸਲਾ ਅਫਜ਼ਾਈ ਕਰ ਕੇ ਇਹਨਾਂ ਨੌਜਵਾਨਾਂ ਨੂੰ ਸਿਰਫ ਆਪਣੇ ਨਿੱਜੀ ਲਾਭ ਵਾਸਤੇ ਗੈਂਗਸਟਰ ਬਣਾ ਰਹੇ ਸਨ।

ਉਹਨਾਂ ਕਿਹਾ ਕਿ ਹੁਣ ਇਹ ਵੀ ਸਾਬਤ ਹੋ ਗਿਆ ਹੈ ਕਿ ਇਹ ਗੈਂਗਸਟਰ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਕੰਮ ਕਰ ਰਹੇ ਸਨ ਤੇ ਹਾਲ ਹੀ ਵਿਚ ਹੋਈਆਂ ਚੋਣਾਂ ਜਿਹਨਾਂ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਵੀ ਸ਼ਾਮਲ ਹਨ, ਦੌਰਾਨ ਇਹਨਾਂ ਨੇ ਕਾਂਗਰਸ ਦੀ ਜਿੱਤ ਲਈ ਕੰਮ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਲਈ ਕੰਮ ਕਰਦਿਆਂ ਮਿਉਂਸਪਲ ਚੋਣਾਂ ਦੌਰਾਨ ਇਹਨਾਂ ਗੈਂਗਸਟਰਾਂ ਵੱਲੋਂ ਸ਼ਰ•ੇਆਮ ਤਾਕਤਾ ਦੀ ਵਰਤੋਂ ਕਰਨਾ ਵੀ ਇਸ ਗੱਲ ਦਾ ਸਬੂਤ ਹੈ ਕਿ ਇਹ ਕਾਂਗਰਸ ਪਾਰਟੀ ਦੇ ਮਾਮਲਿਆਂ ਵਿਚ ਪੂਰੀ ਤਰ•ਾਂ ਸਰਗਰਮ ਸਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕਾਂਗਰਸ ਹਿੰਸਾ ਭੜਕਾਉਣ ਦੀ ਆਪਣੀ ਚਿਰਕਾਲੀਨੀਤੀ ‘ਤੇ ਚਲ ਰਹੀ ਹੈ ਜਿਵੇਂ ਕਿ ਇਸਨੇ 1984 ਦੇ ਸਿੱਖ ਕਤਲੇਆਮ ਦੌਰਾਨ ਦਿੱਲੀ ਵਿਚ ਕੀਤਾ ਤੇ ਬਾਅਦ ਵਿਚ ਵੱਖ ਵੱਖ ਪੜਾਅ ‘ਤੇ ਇਹ ਨੀਤੀ ਵਰਤੀ।

ਅਕਾਲੀ ਆਗੂ ਨੇ ਕਿਹਾ ਕਿ ਤਾਜ਼ਾ ਘਟਨਾਕ੍ਰਮ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਰਾਜ ਦੀ ਹਰ ਅਪਰਾਧਿਕ ਗਤੀਵਿਧੀ ਕਾਂਗਰਸ ਪਾਰਟੀ ਨਾਲ ਜੁੜੀ ਹੈ ਅਤੇ ਉਹ ਨੌਜਵਾਨਾਂ ਨੂੰ ਬੰਦੂਕ ਸਭਿਆਚਾਰ ਅਤੇ ਹਰ ਤਰ•ਾਂ ਦੀਆਂ ਗੈਰ ਕਾਨੂੰਨੀ ਗਤੀਵਿਧੀਆਂ ਵੱਲ ਖਿੱਚ ਕੇ ਉਹਨਾਂ ਨੂੰ ਤਬਾਹ ਕਰਨ ‘ਤੇ ਤੁਲੀ ਹੈ। ਉਹਨਾਂ ਕਿਹਾ ਕਿ ਇਸ ਤਰ•ਾਂ ਪਾਰਟੀ ਨੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਤੇ ਇਹ ਰਾਜ ਵਿਚ ਸਮਾਜਿਕ ਤਾਣਾ ਬਾਣਾ ਤਬਾਹ ਕਰਨ ਲਈ ਇਕੱਲਿਆਂ ਹੀ ਜ਼ਿੰਮੇਵਾਰ ਹੈ।

ਮੈਂਬਰ ਪਾਰਲੀਮੈਂਟ ਨੇ ਇਹ ਵੀ ਕਿਹਾ ਕਿ ਪਹਿਲਾਂ ਵੀ ਕਾਂਗਰਸ ਪਾਰਟੀ ਰਾਜ ਵਿਚ ਹਿੰਸਾਗ੍ਰਸਤ ਦਿਨਾਂ ਵਿਚ ਰਾਜ ਦੇ ਨੌਜਵਾਨਾ ਨੂੰ ਗੁੰਮਰਾਹ ਕਰਦੀ ਰਹੀ ਹੈ ਜਿਸ ਕਾਰਨ ਹਜ਼ਾਰਾਂ ਜਾਨਾਂ ਗਈਆਂ ਤੇ ਹੁਣ ਵੀ ਇਸ ਵੱਲ ਮਾਸੂਸ ਨੌਜਵਾਨਾਂ ਨੂੰ ਸਰਪ੍ਰਸਤੀ ਦੇ ਕੇ ਗੈਰ ਕਾਨੂੰਨੀ ਗਤੀਵਿਧੀਆਂ ਚਲਾਏ ਜਾਣ ਦੇ ਤਾਜ਼ਾ ਯਤਨ ਕੀਤੇ ਜਾ ਰਹੇ ਹਨ ਜਿਸ ਨਾਲ ਜਾਨੀ ਨੁਕਸਾਨ ਹੋਣਗੇ ਤੇ ਰਾਜ ਵਿਚ ਤਬਾਹੀ ਆਵੇਗੀ।

ਸ੍ਰੀ ਭੂੰਦੜ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਇਸ ਘਟਨਾਕ੍ਰਮ ਦਾ ਨੋਟਿਸ ਲੈਣ ਅਤੇ ਅਵਤਾਰ ਹੈਨਰੀ, ਅਵਤਾਰ ਸਿੰਘ ਜੂਨੀਅਰ ਤੇ ਉਹਨਾਂ ਸਾਰੇ ਕਾਂਗਰਸੀ ਆਗੂਆਂ ਖਿਲਾਫ ਤੁਰੰਤ ਮੁਕੱਦਮਾ ਦਰਜ ਕੀਤਾ ਜਾਵੇ।